ਪਟਿਆਲਾ, 17 ਜੁਲਾਈ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੱਡੀ ਨਦੀ ਨਾਲ ਲੱਗਦੇ ਪਿੰਡ ਦੌਲਤਪੁਰ ਤੇ ਫਲੌਲੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹੜ੍ਹਾਂ ਨਾਲ ਵੱਡੀ ਨਦੀ ਦੇ ਬੰਨ੍ਹਾਂ ਦੇ ਹੋਏ ਨੁਕਸਾਨ ਨੂੰ ਤੁਰੰਤ ਮੁਰੰਮਤ ਕਰਕੇ ਠੀਕ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਨਦੀ ਦੇ ਜਿਹੜੇ ਵੀ ਕਮਜ਼ੋਰ ਖੇਤਰ ਹਨ, ਉਨ੍ਹਾਂ ਨੂੰ ਵੀ ਮਜ਼ਬੂਤ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਤੇ ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਅਕਸ਼ਿਤਾ ਗੁਪਤਾ ਵੀ ਮੌਜੂਦ ਸਨ। ਸਾਕਸ਼ੀ ਸਾਹਨੀ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਵੱਡੀ ਨਦੀ ਦੇ ਉਨ੍ਹਾਂ ਪੁਆਇੰਟਸ ਦੀ ਪਹਿਚਾਣ ਕਰਨ ਦੀ ਹਦਾਇਤ ਕੀਤੀ ਜਿਨ੍ਹਾਂ ਦੇ ਕਮਜ਼ੋਰ ਹੋਣ ਕਾਰਨ ਪਾਣੀ ਨਦੀ ਤੋਂ ਬਾਹਰ ਆਉਂਦਾ ਹੈ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਦੇ ਅਧਿਕਾਰੀ ਹੁਣ ਤੋਂ ਹੀ ਵੱਡੀ ਨਦੀ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਕਰਨ। ਇਸ ਮੌਕੇ ਐਕਸੀਅਨ ਗਗਦੀਪ ਸਿੰਘ, ਰਜਿੰਦਰ ਘਈ ਤੇ ਐਸ.ਡੀ.ਓ. ਡਰੇਨੇਜ ਨਿਸ਼ਾਂਤ ਵੀ ਮੌਜੂਦ ਸਨ।