ਢਿੱਲਵਾਂ ਨੇ ਸਕੂਲਾਂ ਦੀ ਨੁਹਾਰ ਬਦਲਣ ਲਈ 6.30 ਲੱਖ ਦੇ ਚੈਕ ਭੇਟ ਕੀਤੇ

ਫ਼ਰੀਦਕੋਟ 04 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਿੱਖਿਆ ਦੇ ਮਿਆਰੀ ਪੱਧਰ ਉੱਪਰ ਚੁੱਕਣ ਦੇ ਮਿਸ਼ਨ ਤਹਿਤ ਚੇਅਰਮੈਨ ਪਲਾਨਿੰਗ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਵਲੋਂ ਅੱਜ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਸੁਖੀਆ 2 ਲੱਖ 30 ਹਜ਼ਾਰ ਰੁਪਏ, ਸਰਕਾਰੀ ਮਿਡਲ ਸਕੂਲ ਨਾਨਕਸਰ 4 ਲੱਖ ਰੁਪਏ ਦੇ ਚੈੱਕ ਭੇਂਟ ਕੀਤੇ ਗਏ। ਉਨ੍ਹਾਂ ਸਰਕਾਰੀ ਹਾਈ ਸਕੂਲ ਬੀੜ ਸਿੱਖਾਂਵਾਲਾ ਨੂੰ ਆਰ.ਓ ਸਿਸਟਮ ਦੇਣ ਦਾ ਵੀ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ ਸ. ਢਿੱਲਵਾਂ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਅਧਿਆਪਕਾਂ ਦੇ ਨਾਲ ਗੱਲ ਕੀਤੀ ਤੇ ਉਹਨਾਂ ਦੇ ਸੁਝਾਅ ਪ੍ਰਾਪਤ ਕੀਤੇ । ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜ਼ਿਲ੍ਹਾ ਫ਼ਰੀਦਕੋਟ ਦੇ ਹਰ ਇੱਕ ਸਕੂਲ ਤੱਕ ਪਹੁੰਚ ਕਰਕੇ ਉਸ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਂਵਾਂ ਦਾ ਹੱਲ ਕੀਤਾ ਜਾਵੇਗਾ ਤੇ ਬੱਚਿਆਂ ਨੂੰ ਪੜ੍ਹਾਈ ਦੇ ਲਈ ਇੱਕ ਵਧੀਆ ਮਹੌਲ ਮੁਹੱਈਆ ਕਰਵਾਇਆ ਜਾਵੇਗਾ।