ਕਿਸਾਨਾਂ ਨੂੰ ਕਿਸਾਨ ਬਲਵਿੰਦਰ ਸਿੰਘ ਤੋਂ ਸੇਧ ਲੈ ਕੇ ਝੋਨੇ ਦੀ ਫਸਲ ਦੀ ਸਿੱਧੀ ਬਿਜਾਈ ਕਰਨੀ ਚਾਹੀਦੀ ਹੈ : ਖਾਲਸਾ
ਰਾਏਕੋਟ ( ਜੱਗਾ) : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਪੰਜਾਬ ਡਾ. ਗੁਰਵਿੰਦਰ ਸਿੰਘ ਖਾਲਸਾ ਵੱਲੋਂ ਰਾਏਕੋਟ ਇਲਾਕੇ ਵਿੱਚ ਝੋਨੇ ਦੀ ਫਸਲ ਦੀ ਸਿੱਧੀ ਬਿਜਾਈ ਕਰਨ ਵਾਲੇ ਜਲਾਲਦੀਵਾਲ ਦੇ ਕਿਸਾਨ ਬਲਵਿੰਦਰ ਸਿੰਘ ਦੀ ਫਸਲ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ ਅਮਨਜੀਤ ਸਿੰਘ, ਡਾ ਜਗਦੇਵ ਸਿੰਘ, ਇੰਜ. ਅਮਨਪ੍ਰੀਤ ਸਿੰਘ ਘਈ, ਪੂਜਨ ਛਾਬੜਾ, ਸਾਬਕਾ ਡਾਇਰੈਕਟਰ ਕਾਹਨ ਸਿੰਘ ਪਨੂੰ, ਪੀਏ ਯੂ ਤੋਂ ਐਮਰਨੋਮੀ ਵਿਭਾਗ ਦੇ ਮੁਖੀ ਮੱਖਣ ਸਿੰਘ ਬਰਾੜ, ਡਾ ਜਸਵੀਰ ਸਿੰਘ ਗਿੱਲ ਜੈਵੀ ਹਾਜ਼ਰ ਸਨ। ਇਸ ਮੌਕੇ ਕਿਸਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਚਾਰ ਸਾਲ ਤੋਂ ਪੰਜ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਦੇ ਆ ਰਹੇ ਹਨ, ਉਨ੍ਹਾਂ ਦੱਸਿਆ ਉਨ੍ਹਾਂ ਦੇ ਖੇਤ ਵਿੱਚ ਫਸਲ ਨੂੰ ਪਾਣੀ ਲਗਾਉਣ ਲਈ ਮੋਟਰ ਦਾ ਪ੍ਰਬੰਧ ਵੀ ਨਹੀਂ ਹੈ, ਉਹ ਇਸ ਖੇਤ ਨੂੰ ਸੂਏ ਰਾਹੀਂ ਪਾਣੀ ਲਗਾਉਂਦੇ ਹਨ। ਕਿਸਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਤਕਰੀਬਨ 40 ਦਿਨਾਂ ਬਾਅਦ ਫਸਲ ਨੂੰ ਪਾਣੀ ਲਗਾਇਆ ਗਿਆ ਹੈ, ਉਸਦੇ ਬਾਵਜੂਦ ਵੀ ਉਨ੍ਹਾਂ ਦੀ ਫਸਲ ਬਹੁਤ ਵਧੀਆ ਹੋਈ ਹੈ। ਇਸ ਮੌਕੇ ਡਾਇਰੈਕਟਰ ਡਾ ਗੁਰਵਿੰਦਰ ਸਿੰਘ ਖਾਲਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਝੋਨੇ ਦੀ ਫਸਲ ਦੀ ਸਿੱਧੀ ਬਿਜਾਈ ਲਈ 21 ਦਿਨ ਬਾਅਦ ਪਾਣੀ ਲਗਾਉਣ ਦੀ ਸਿਫਾਰਿਸ਼ ਕੀਤੀ ਜਾਂਦੀ ਹੈ, ਪਰ ਕਿਸਾਨ ਬਲਵਿੰਦਰ ਸਿੰਘ ਦੇ ਦੱਸੇ ਅਨੁਸਾਰ ਉਨ੍ਹਾਂ ਨੇ 40 ਦਿਨ ਬਾਅਦ ਫਸਲ ਨੂੰ ਪਾਣੀ ਦਿੱਤਾ ਹੈ। ਉਨਾਂ ਦੱਸਿਆ ਕਿ ਐਨੇ ਦਿਨਾਂ ਬਾਅਦ ਵੀ ਪਾਣੀ ਮਿਲ ਦੇ ਬਾਵਜੂਦ ਵੀ ਝੋਨੇ ਦੀ ਫਸਲ ਬਹੁਤ ਵਧੀਆ ਹੈ, ਜੋ ਕਿ ਹੋਰਨਾਂ ਕਿਸਾਨਾਂ ਲਈ ਰੋਲ ਮਾਡਲ ਹੈ। ਉਨਾਂ ਕਿਹਾ ਕਿ ਪਾਣੀ ਦੇ ਡਿੱਗ ਰਹੇ ਮਿਆਰ ਨੂੰ ਰੋਕਣ ਲਈ ਕਿਸਾਨਾਂ ਨੂੰ ਕਿਸਾਨ ਬਲਵਿੰਦਰ ਸਿੰਘ ਤੋਂ ਸੇਧ ਲੈ ਕੇ ਝੋਨੇ ਦੀ ਫਸਲ ਦੀ ਸਿੱਧੀ ਬਿਜਾਈ ਕਰਨੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਸਰਕਾਰ ਦੀਆਂ ਹਦਾਇਤਾਂ ਅਤੇ ਸਕੀਮਾਂ ਦਾ ਲਾਭ ਲੈਂਦੇ ਹੋਏ ਕਣਕ ਦੀ ਫਸਲ ਦਾ ਬੀਜ ਸਬਸਿਡੀ ਤੇ ਲੈ ਸਕਦੇ ਹਨ।
ਇਸ ਤੋਂ ਬਾਅਦ ਸਾਬਕਾ ਡਾਇਰੈਕਟਰ ਕਾਹਨ ਸਿੰਘ ਪਨੂੰ ਵੱਲੋਂ ਡਾ ਹਰਮਿੰਦਰ ਸਿੰਘ ਜਲਾਲਦੀਵਾਲ ਵੱਲੋਂ ਬਣਾਏ ਗਏ ਮਸ਼ੀਨਰੀ ਬੈਂਕ ਦਾ ਦੌਰਾ ਵੀ ਕੀਤਾ ਗਿਆ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਲਖਵੀਰ ਸਿੰਘ ਅਤੇ ਖੇਤੀਬਾੜੀ ਵਿਸਥਾਰ ਅਫਸਰ ਡਾ ਰਵਿੰਦਰ ਕੁਮਾਰ ਵੱਲੋਂ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਡਾ. ਹਰਮਿੰਦਰ ਸਿੰਘ ਸਿੱਧੂ, ਪ੍ਰਧਾਨ ਅਮਰ ਸਿੰਘ, ਨਿਰਮਲ ਸਿੰਘ, ਗੋਲੂ ਜਲਾਲਦੀਵਾਲ ਵੀ ਹਾਜਰ ਸਨ।