ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸਾਰੀਆਂ ਗੈਰ ਸਰਕਾਰੀ ਐਨ.ਜੀ.ਓਜ਼. ਨੂੰ ਨਸ਼ੇ ਦੇ ਖਾਤਮੇ ਲਈ ਸਹਿਯੋਗ ਦੇਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 07 ਮਾਰਚ 2025 : ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾਂ ਤਹਿਤ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਿਵਲ ਸਰਜਨ ਡਾ. ਜਗਦੀਪ ਚਾਵਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ ਨਸ਼ਿਆਂ ਖਿਲਾਫ਼ ਜੰਗ ਸਬੰਧੀ ਹੋਈ ਮੀਟਿੰਗ ਵਿੱਚ ਨਾਰਕੌਟਿਕ ਅਨੋਨੇਮਸ ਸੰਸਥਾ ਦੀ ਭਾਗੇਦਾਰੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅਧੀਨ ਸਰਕਾਰੀ ਅਤੇ ਪ੍ਰਾਈਵੇਟ ਨਸ਼ਾ ਛਡਾਉ ਕੇਂਦਰਾਂ, ਰੀਹੈਬ ਕੇਂਦਰਾਂ, ਓਟ ਕਲੀਨਿਕਾਂ ਵਿੱਚ ਆਉਣ ਵਾਲੇ ਮਰੀਜ਼ਾਂ ਦੀ ਗਰੁੱਪ ਕਾਉਂਸਲਿੰਗ ਕਰਨ ਸਬੰਧੀ ਨਾਰਕੌਟਿਕ ਅਨੋਨੇਮਸ ਸੰਸਥਾਂ ਦੇ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਸਮਾਂ ਸਾਰਨੀ ਬਣਾ ਲਈ ਗਈ ਹੈ ਅਤੇ ਸਮੂਹ ਸੰਸਥਾਵਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਨਸ਼ੇ ਦੇ ਖਾਤਮੇ ਲਈ ਪੂਰਨ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੀ.ਐਚ.ਸੀ. ਲੈਵਲ ’ਤੇ ਜੋ ਓਟ ਕਲੀਨਿਕ ਚੱਲ ਰਹੇ ਹਨ ਅਤੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਨਸ਼ਾ ਛਡਾਉ ਕੇਂਦਰਾਂ, ਰੀਹੈਬ ਕੇਂਦਰਾਂ, ਓਟ ਕਲੀਨਿਕਾਂ ਵਿੱਚ ਹਰ ਰੋਜ਼ ਕਾਉਂਸਲਿੰਗ ਸੈਸ਼ਨ ਦੌਰਾਨ ਮਰੀਜਾਂ ਨੂੰ ਨਾਰਕੌਟਿਕ ਅਨੋਨੇਮਸ ਸੰਸਥਾ ਬਾਰੇ ਜਾਣੂੰ ਕਰਵਾ ਕੇ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਜੋ ਵੀ ਇਸ ਸੰਸਥਾ ਨਾਲ ਜੁੜਣ ਦੀ ਇੱਛਾ ਰੱਖਦਾ ਹੋਵੇ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ।