- 9 ਸਤੰਬਰ ਨੂੰ ਲਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਲਈ ਕੀਤੀ ਮੀਟਿੰਗ
ਐੱਸ ਏ ਐੱਸ ਨਗਰ, 24 ਜੁਲਾਈ : ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਸ. ਹਰਪਾਲ ਸਿੰਘ, ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਕੀਤੀ ਗਈ, ਜਿਸ ਵਿਚ ਪਰਮਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ), ਐਸ.ਏ.ਐਸ. ਨਗਰ, ਬਲਜਿੰਦਰ ਸਿੰਘ, ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਅਨੀਸ਼ ਗੋਇਲ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਐਸ.ਏ.ਐਸ. ਨਗਰ, ਮਹੇਸ਼ ਸੈਣੀ, ਡੀ.ਐਸ.ਪੀ. (ਟ੍ਰੈਫਿਕ), ਐਸ.ਏ.ਐਸ. ਨਗਰ, ਸਤਨਾਮ ਸਿੰਘ, ਜ਼ਿਲ੍ਹਾ ਅਟਾਰਨੀ, ਐਸ.ਏ.ਐਸ. ਨਗਰ, ਰਵੀਇੰਦਰ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਐਸ.ਏ.ਐਸ. ਨਗਰ ਅਤੇ ਅਜੈਬ ਸਿੰਘ, ਮੈਂਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਨੇ ਸ਼ਿਰਕਤ ਕੀਤੀ। ਇਸ ਮੀਟਿੰਗ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਪਿਛਲੀ ਤਿਮਾਹੀ ਦੌਰਾਨ ਕੀਤੇ ਗਏ ਕੰਮਾਂ ਦਾ ਮੁਲਾਂਕਣ ਕੀਤਾ ਗਿਆ। ਸ. ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨ ਜੱਜ ਜੀਆਂ ਵਲੋਂ ਮੀਟਿੰਗ ਵਿਚ ਹਾਜ਼ਰ ਅਧਿਕਾਰੀਆਂ ਨੂੰ ਦੱਸਿਆ ਗਿਆ ਕਿ ਪਿਛਲੀ ਤਿਮਾਹੀ ਦੌਰਾਨ 236 ਵਿਅਕਤੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ। ਜ਼ੁਡੀਸ਼ੀਅਲ ਅਧਿਕਾਰੀਆਂ ਵਲੋਂ 206 ਕੇਸ ਮੀਡੀਏਸ਼ਨ ਸੈਂਟਰ ਨੂੰ ਭੇਜੇ ਗਏ ਤਾਂ ਜੋ ਪਾਰਟੀਆਂ ਨੂੰ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਬੇੜਾ ਕਰਨ ਦਾ ਮੌਕਾ ਦਿੱਤਾ ਜਾ ਸਕੇ। ਇਸ ਤੋਂ ਇਲਾਵਾ ਸੁਪਰੀਮ ਕੋਰਟ ਵਲੋਂ ਜਾਰੀ ਦਿਸ਼ਾ- ਨਿਰਦੇਸ਼ਾਂ ਅਨੁਸਾਰ ਕਿਸੇ ਵੀ ਵਿਅਕਤੀ ਨੂੰ ਗਿ੍ਰਫਤਾਰ ਕਰਨ ਤੋਂ ਪਹਿਲਾਂ, ਗਿ੍ਰਫਤਾਰੀ ਸਮੇਂ ਅਤੇ ਰਿਮਾਂਡ ਸਟੇਜ ’ਤੇ ਅਧਿਕਾਰਾਂ ਸਬੰਧੀ ਪੁਲਿਸ ਦੇ ਤਫ਼ਤੀਸ਼ੀ ਅਧਿਕਾਰੀਆਂ ਨੂੰ ਜਾਣੂ ਕਰਵਾਉਣ ਅਤੇ ਸਪੈਸ਼ਲ ਜੁਵੇਨਾਈਲ ਪੁਲਿਸ ਅਧਿਕਾਰੀ ਨੂੰ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ, 2015 ਸਬੰਧੀ ਜਾਗਰੂਕ ਕਰਨ ਲਈ ਪ੍ਰੋਗਰਾਮ ਉਲੀਕੇ ਜਾਣ ਬਾਰੇ ਦੱਸਿਆ ਗਿਆ। ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਵੱਖ-ਵੱਖ ਕਿਸਮ ਦੇ ਕੇਸਾਂ ਨੂੰ ਆਪਸੀ ਸਮਝੌਤੇ ਰਾਹੀਂ ਨਿਪਟਾਉਣ ਲਈ 09.09.2023 ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ, ਜਿਸ ਵਿਚ ਲੈਂਡ ਐਕੁਇਜ਼ੀਸ਼ਨ, ਸ਼ਿਕਾਇਤਾਂ/ਸਥਾਈ ਲੋਕ ਅਦਾਲਤ ਵਿੱਚ ਦਾਇਰ ਪਟੀਸ਼ਨ, ਐਮ.ਏ.ਸੀ.ਟੀ. ਕਲੇਮ ਪਟੀਸ਼ਨ ਅਤੇ ਐਕੁਈਜ਼ੀਸ਼ਨ, ਪਰਿਵਾਰਿਕ ਮਸਲੇ, ਕਿਰਤੀ ਝਗੜੇ, ਟੈ੍ਰਫਿਕ ਚਲਾਨ, ਕੰਪਾਊਂਡੇਬਲ ਜੁਰਮ, ਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰਜ਼, ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਦੀ ਧਾਰਾ 138 ਤਹਿਤ ਦਾਇਰ ਸ਼ਿਕਾਇਤਾਂ, ਰਿਕਵਰੀ ਸੂਟ, ਪ੍ਰੀ-ਲਿਟੀਗੇਟਿਵ ਕੇਸ ਅਤੇ ਹੋਰ ਮਾਮਲਿਆਂ ਨਾਲ ਸਬੰਧਤ ਕੇਸ ਵਿਚਾਰੇ ਜਾਣਗੇ।