ਹਾੜ੍ਹੀ ਦੀਆਂ ਫ਼ਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

ਮਲੇਰਕੋਟਲਾ : ਫ਼ਸਲਾਂ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ, ਕੈਂਪ ਦਾ ਆਯੋਜਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜਦੀਪ ਕੋਰ ਨੇ ਕੀਤਾ । ਇਸ ਮੌਕੇ  ਸ੍ਰੀ ਅਬਦੁਲ ਲਤੀਫ਼ ਪੱਪੂ, ਸ.ਕੁਲਵੰਤ ਸਿੰਘ ਗੱਜਣਮਾਜਰਾ  ਵਿਸ਼ੇਸ਼ ਮਹਿਮਾਨ ਦੇ ਤੋਰ ਇਸ ਸਮਾਗਮ ਵਿੱਚ ਸ਼ਾਮਲ ਹੋਏ। ਇਸ ਕੈਂਪ ਦੀ ਪ੍ਰਧਾਨਗੀ ਸ. ਜਸਵੰਤ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਵਲੋਂ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਰਾਜਦੀਪ ਕੋਰ  ਨੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿੱਚ ਪੂਰਨ ਸਹਿਯੋਗ ਦੀ ਅਪੀਲ ਕੀਤੀ ਅਤੇ ਉਨ੍ਹਾਂ ਵੱਲੋਂ ਕਿਸਾਨਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਲਈ ਵੀ ਕਿਹਾ ਗਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਭਰਾਵਾਂ ਨੂੰ ਖੇਤੀ ਮਾਹਿਰਾਂ ਦੁਆਰਾ ਸਿਫ਼ਾਰਸ਼ਾਂ ਤੇ ਅਮਲ ਕਰਨ ਲਈ ਕਿਹਾ ।ਉਨ੍ਹਾਂ ਕਿਹਾ ਕਿ  ਖੇਤੀ  ਦੇ ਨਾਲ ਨਾਲ ਸਹਾਇਕ ਧੰਦੇ ਜਿਵੇਂ ਮਧੂ ਮੱਖੀ ਪਾਲਣ,ਪਸ਼ੂ ਪਾਲਣ, ਮੱਛੀ ਪਾਲਣ, ਮੁਰਗ਼ੀ ਪਾਲਣ, ਡੇਅਰੀ, ਬਾਗ਼ਬਾਨੀ, ਫੁੱਲਾਂ ਦੀ ਕਾਸ਼ਤ ਆਦਿ ਅਪਣਾਕੇ ਆਪਣੀ ਆਮਦਨ ਵਧਾ ਸਕਦੇ ਹਨ ।ਉਨ੍ਹਾਂ ਕਿਹਾ ਕਿ ਖੇਤੀ ਦੀ ਕਾਸ਼ਤ ਖੇਤੀ ਮਾਹਿਰਾਂ ਦੀ ਰਾਏ ਅਨੁਸਾਰ ਹੀ ਕਰਨ ਤਾਂ ਜੋ ਖੇਤੀ ਉਪਰ ਹੋ ਰਹੇ ਵਾਧੂ ਖ਼ਰਚੇ ਨੂੰ ਠੱਲ੍ਹ ਪੈ ਸਕੇ। ਸੰਯੁਕਤ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸਰ.ਜਸਵੰਤ ਸਿੰਘ ਨੇ  ਦੱਸਿਆ ਕਿ ਹਾੜ੍ਹੀ 2022-23 ਲਈ  ਖਾਦਾਂ, ਬੀਜਾਂ ਅਤੇ ਕੀੜੇਮਾਰ ਦਵਾਈਆਂ ਦੇ ਸਰਕਾਰ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਬਿਜਾਈ ਸਮੇਂ ਕਿਸੇ ਵੀ ਖੇਤੀ ਇਨਪੁਟਸ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਮੁੱਖ ਖੇਤੀਬਾੜੀ ਅਫ਼ਸਰ, ਮਾਲੇਰਕੋਟਲਾ ਡਾ: ਹਰਬੰਸ ਸਿੰਘ ਚਹਿਲ, ਨੇ ਖੇਤੀਬਾੜੀ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਨ-ਸੀਟੂ ਸਕੀਮ ਅਧੀਨ ਜਿਨ੍ਹਾਂ ਕਿਸਾਨਾਂ ਨੇ ਖੇਤੀ ਮਸ਼ੀਨਰੀ ਲਈ ਅਪਲਾਈ ਕੀਤੀ ਸੀ, ਉਹ ਅਪਲਾਈ ਕੀਤੀ ਖੇਤੀ ਮਸ਼ੀਨਰੀ ਜਲਦੀ ਤੋ ਜਲਦੀ ਖ਼ਰੀਦੇ ਮਸ਼ੀਨਰੀ ਦੀ ਵੈਰੀਫਿਕੇਸ਼ਨ ਕਰਵਾਉਣ ਤਾਂ ਜੋ ਆਉਂਦੇ ਸੀਜ਼ਨ ਤੋ ਪਹਿਲਾਂ-2 ਪਰਾਲੀ ਦੇ ਯੋਗ ਪ੍ਰਬੰਧਨ ਸਬੰਧੀ ਤਿਆਰੀ ਮੁਕੰਮਲ ਹੋ ਸਕੇ।ਇਸ ਤੋ ਇਲਾਵਾ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿੱਟੀ ਪਰਖ ਸਬੰਧੀ ਚਲਾਈ ਗਈ ਮੁਹਿੰਮ ਵਿੱਚ ਵਧ ਝੜਕੇ ਯੋਗਦਾਨ ਪਾਉਣ ਅਤੇ ਮਿੱਟੀ ਪਰਖ ਸਿਹਤ ਕਾਰਡ ਦੇ ਅਨੁਸਾਰ ਹੀ ਖਾਦਾਂ ਦੀ ਵਰਤੋ ਕਰਨ।ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਹਾੜ੍ਹੀ ਦੌਰਾਨ ਵੱਖ ਵੱਖ ਫ਼ਸਲਾਂ ਲਈ ਖਾਦਾਂ ਦਾ ਪ੍ਰਬੰਧ ਕਰ ਲਿਆ ਹੈ । ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਜਨਾਬ ਜ਼ਾਫ਼ਰ ਅਲੀ ਨੇ ਵੀ ਵਿਸ਼ੇਸ਼ ਤੌਰ ਤੇ ਹਾਜ਼ਰੀ ਲਗਵਾਈ  ।