14 ਜੂਨ ਸਾਉਣੀ 2024 ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

ਬਰਨਾਲਾ, 13 ਜੂਨ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵੱਲੋਂ ਸਾਉਣੀ 2024 ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਕਪਿਲ ਪੈਲੇਸ, ਨੇੜੇ ਨਾਨਕਸਰ ਗੁਰੂਦੁਆਰਾ ਸਾਹਿਬ ਬਰਨਾਲਾ ਵਿਖੇ ਸਵੇਰੇ 9.30 ਵਜੇ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦੇ ਮੁੱਖ ਮਹਿਮਾਨ ਸ਼੍ਰੀਮਤੀ ਪੂਨਮਦੀਪ ਕੌਰ, ਡਿਪਟੀ ਕਮਿਸ਼ਨਰ ਬਰਨਾਲਾ ਹੋਣਗੇ। ਇਸ ਕੈਂਪ ਵਿੱਚ ਬਰਨਾਲਾ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਭਾਗ ਲੈਣਗੇ। ਵਧੇਰੀ ਜਾਣਕਾਰੀ ਦਿੰਦਿਆਂ ਡਾ. ਜਗਦੀਸ਼ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਤੇ ਵਧੇਰੇ ਪੈਦਾਵਾਰ ਲੈਣ ਆਦਿ ਦੇ ਢੰਗ ਤਰੀਕਿਆਂ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵੱਲੋਂ ਭਰਪੂਰ ਜਾਣਕਾਰੀ ਦਿੱਤੀ ਜਾਵੇਗੀ। ਇਸ ਕੈਂਪ ਵਿੱਚ ਖੇਤੀ ਨਾਲ ਸਬੰਧਤ ਸਰਕਾਰੀ ਵਿਭਾਗਾਂ ਵਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ । ਉਨ੍ਹਾਂ ਜ਼ਿਲ੍ਹਾ ਬਰਨਾਲਾ ਦੇ ਸਮੂਹ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਕੇ ਲਾਭ ਉਠਾਉਣ।