ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 16 ਸਤੰਬਰ ਤੋਂ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ 2024 : ਪੰਜਾਬ ਸਰਕਾਰ ਵਸਨੀਕਾਂ/ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਇਸੇ ਮੰਤਵ ਤਹਿਤ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ -3 ਅਧੀਨ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਖੇਡਾਂ ਹੋਈਆਂ ਸਨ ਅਤੇ ਹੁਣ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 16 ਸਤੰਬਰ ਤੋਂ 22 ਸਤੰਬਰ ਤੱਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਜਾ ਰਹੇ ਹਨ, ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ, ਸ੍ਰੀ ਰਾਜੇਸ਼ ਤ੍ਰਿਪਾਠੀ ਆਈ.ਏ.ਐਸ. ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਹੋਣ ਵਾਲੀਆਂ ਇਨ੍ਹਾਂ ਖੇਡਾਂ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਤਾਲਮੇਲ ਕਮੇਟੀਆਂ ਦਾ ਗਠਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਖਿਡਾਰੀਆਂ/ਖਿਡਾਰਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਇਨ੍ਹਾਂ ਖੇਡਾਂ ਵਿੱਚ ਭਾਗ ਲੈ ਕੇ ਤੰਦਰੁਸਤ ਰਹਿਣ ਅਤੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਆਪਣਾ ਅਤੇ ਆਪਣੇ ਇਲਾਕੇ ਦਾ ਨਾਂ ਰੋਸ਼ਣ ਕਰਨ।