ਸਰਕਾਰੀ ਰਿਪੁਦਮਨ ਕਾਲਜ ’ਚ ਜ਼ਿਲ੍ਹਾ ਸਵੀਪ ਟੀਮ ਨੇ ਲਗਾਇਆ ਵਿਦਿਆਰਥੀ ਵੋਟਰਾਂ ਲਈ ਵਿਸ਼ੇਸ਼ ਕੈਂਪ 

ਨਾਭਾ, 14 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਰਿਪੁਦਮਨ ਕਾਲਜ, ਨਾਭਾ ਵਿਖੇ ਵਿਦਿਆਰਥੀਆਂ ਲਈ ਸਵੀਪ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਜ਼ਿਲ੍ਹਾ ਨੋਡਲ ਅਫ਼ਸਰ ਸ੍ਰੀ ਸਵਿੰਦਰ ਰੇਖੀ ਅਤੇ ਸਵੀਪ ਟੀਮ ਵੱਲੋਂ ਲੋਕਤੰਤਰ ਦੀ ਮਜ਼ਬੂਤੀ ਲਈ ਵਿਦਿਆਰਥੀ ਵੋਟਰਾਂ ਨੂੰ ਆਉਣ ਵਾਲੀਆ ਲੋਕ ਸਭਾ ਚੋਣਾ ਸਬੰਧੀ ਜਾਣੂ ਕਰਵਾਇਆ ਗਿਆ ਤੇ ਵੋਟਾਂ ਵਿੱਚ 100 ਫ਼ੀਸਦੀ ਭਾਗੀਦਾਰੀ ਲਈ ਵੀ ਪ੍ਰੇਰਤ ਕੀਤਾ ਗਿਆ ਤਾਂ ਜੋ ਘੱਟ ਪ੍ਰਤੀਸ਼ਤ ਵਾਲੇ ਪੋਲਿੰਗ ਬੂਥਾਂ ਦੀ ਵੋਟਰ ਪ੍ਰਤੀਸ਼ਤ ਨੂੰ ਵਧਾਇਆ ਜਾ ਸਕੇ। ਇਸ ਸਮੇਂ ਵਿਦਿਆਰਥੀਆਂ ਨੂੰ ਚੋਣ ਵਿਭਾਗ ਦੁਆਰਾ  ਵੋਟਰ ਸੁਵਿਧਾ ਲਈ ਚਲਾਈਆਂ ਜਾ ਰਹੀਆਂ ਆਨ ਲਾਇਨ ਐਪਸ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਸਵੀਪ ਟੀਮ ਵੱਲੋਂ ਚੋਣ ਸਾਖਰਤਾ ਕਲੱਬ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਜਿਸ ਵਿੱਚ ਉਨ੍ਹਾਂ  ਨੂੰ ਵੋਟਾਂ ਵਾਲੇ ਦਿਨ ਪੋਲਿੰਗ ਬੂਥ ਤੇ ਡਿਊਟੀ ਬਾਰੇ ਦੱਸਿਆ ਤਾਂ ਜੋ ਦਿਵਾਂਗ ਵੋਟਰਾਂ ਅਤੇ ਬਜ਼ੁਰਗ ਵੋਟਰਾਂ ਦੀ ਸਹਾਇਤਾ ਕੀਤੀ ਜਾ ਸਕੇ ਅਤੇ ਵਿਦਿਆਰਥੀਆਂ ਨੂੰ ਇਹ ਅਪੀਲ ਵੀ ਕੀਤੀ ਕੇ ਉਹ ਆਪਣੇ ਨੇੜਲੇ ਘਰਾਂ ਵਿੱਚ ਜਾ ਕੇ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਤ ਕਰਨ ਜਿਸ ਨਾਲ ਵੋਟਰ ਪ੍ਰਤੀਸ਼ਤ ਵਿੱਚ ਵਾਧਾ ਹੋ ਸਕੇ। ਪ੍ਰੋਗਰਾਮ ਦੌਰਾਨ ਕਾਲਜ ਵਿਖੇ ਹਿਊਮਨ ਚੈਨ, ਵੋਟਰ ਪ੍ਰਣ ਅਤੇ ਪੋਸਟਰ ਪ੍ਰਦਰਸ਼ਨੀ ਵਰਗੀਆਂ ਸਵੀਪ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਅਤੇ ਨੋਡਲ ਅਫ਼ਸਰ ਨਾਭਾ-109 ਪ੍ਰੋ ਨਵ ਸੰਗੀਤ ਵੱਲੋਂ ਘੱਟ ਟਰਨਆਉਟ ਵਾਲੇ ਇਲਾਕਿਆਂ ਦੇ ਬੂਥਾ ਤੇ ਜਾ ਕੇ ਵੋਟਰਾਂ ਨੂੰ ਵੋਟਾਂ ਵਿੱਚ 100 ਫ਼ੀਸਦੀ ਭਾਗੀਦਾਰੀ ਲਈ ਵੀ ਪ੍ਰੇਰਿਤ ਕੀਤਾ। ਸਵੀਪ ਟੀਮ ਵੱਲੋਂ ਸਰਕਾਰੀ ਮਾਡਲ ਹਾਈ ਸਕੂਲ ਨਾਭਾ, ਪਟਿਆਲਾ ਗੇਟ ਨਾਭਾ, ਰੋਹਟੀ ਪੁਲ, ਕਲਿਆਣ ਪਿੰਡ, ਢਾਬੇ ਅਤੇ ਪਟਰੋਲ ਪੰਪਾਂ ਤੇ ਵੋਟਰ ਜਾਗਰੂਕਤਾ ਸਬੰਧੀ ਪੋਸਟਰ ਅਤੇ ਫਲੈਕਸ਼ਾ ਲਗਾਈਆਂ ਗਈਆਂ।  ਇਸ ਸਮੇਂ ਕਾਲਜ ਦੇ ਪ੍ਰਿੰਸੀਪਲ ਹਰਤੇਜ ਕੌਰ ਬੱਲ ਅਤੇ ਕਾਲਜ ਦੇ ਸਵੀਪ ਨੋਡਲ ਅਫ਼ਸਰ ਪ੍ਰੋ. ਨਵ ਸੰਗੀਤ ਸਿੰਘ, ਡਾ. ਅਮਰਿੰਦਰ ਸਿੰਘ, ਡਾ. ਜਗਮੀਤ ਸਿੰਘ, ਪ੍ਰੋ. ਕੁਲਦੀਪ ਸਿੰਘ  ਸਵੀਪ ਟੀਮ ਦੇ ਮੋਹਿਤ ਕੌਸ਼ਲ, ਬਰਿੰਦਰ ਸਿੰਘ, ਅਵਤਾਰ ਸਿੰਘ , ਅਤੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਵੀ ਸ਼ਾਮਲ ਹੋਏ।