ਡਾ.ਬੰਦਨਾ ਬਾਂਸਲ ਜ਼ਿਲ੍ਹਾ ਟੀਕਾਕਰਨ ਅਫਸਰ ਵੱਲੋਂ ਟੀਕਾਕਰਨ ਪ੍ਰੋਗਰਾਮ ਅਧੀਨ ਲਗਾਏ ਗਏ ਕੈਂਪਾਂ ਦਾ ਲਿਆ ਜਾਇਜਾ

  • ਸਿਹਤ ਵਿਭਾਗ ਵਲੋਂ ਰੁਟੀਨ ਟੀਕਾਕਰਨ ਵਿਚ 12 ਮਾਰੂ ਬੀਮਾਰੀਆਂ ਤੋਂ ਬਚਾਅ ਲਈ ਕੀਤਾ ਜਾ ਰਿਹਾ ਹੈ ਮੁਫਤ ਟੀਕਾਕਰਨ: ਡਾ. ਬੰਦਨਾ ਬਾਂਸਲ ਜਿਲ੍ਹਾ ਟੀਕਾਕਰਨ ਅਫਸਰ ਸ਼੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ, 07 ਅਗਸਤ 2024 : ਸਿਹਤ ਵਿਭਾਗ ਵਲੋਂ ਡਾ. ਨਵਜੌਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਟੀਕਾਕਰਨ ਪ੍ਰੋਗਰਾਮ ਅਧੀਨ ਜਿਲ੍ਹੇ ਵਿਚ ਹਰ ਬੁੱਧਵਾਰ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ । ਇਸ ਸਬੰਧ ਵਿਚ ਅੱਜ ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ ਕਮ ਜਿਲ੍ਹਾ ਟੀਕਾਕਰਨ ਅਫਸਰ ਵੱਲੋਂ ਸੀ.ਐਚ.ਸੀ. ਦੋਦਾ ਅਧੀਨ ਲਗਾਏ ਜਾ ਰਹੇ ਟੀਕਾਕਰਨ ਕੈਂਪਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਵਿਚ ਮਾਂ ਦੀ ਗਰਭ ਦੋਰਾਨ ਦੇਖ ਭਾਲ ਦੇ ਨਾਲ ਨਾਲ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫਤ ਜਨੇਪੇ ਕੀਤੇ ਜਾ ਰਹੇ ਹਨ ਅਤੇ ਬੱਚਿਆਂ ਨੂੰ ਮਾਰੂ ਬੀਮਾਰੀਆਂ ਤੋਂ ਬਚਾਉਣ ਲਈ ਜਨਮ ਤੋਂ ਹੀ ਮੁਫਤ ਟੀਕਾਕਰਨ ਸ਼ੁਰੂ ਕੀਤਾ ਜਾਂਦਾ ਹੈ ਅਤੇ ਹਰ ਬੁੱਧਵਾਰ ਸਾਰੇ ਜਿਲ੍ਹੇ ਵਿਚ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾ ਕੇ ਬੱਚਿਆਂ ਦਾ ਟੀਕਰਕਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ 12 ਮਾਰੂ ਬੀਮਾਰੀਆਂ ਦਾ ਮੁਫਤ ਟੀਕਾਕਰਨ ਕੀਤਾ ਜਾ ਰਿਹਾ ਹੈ ਜੋ ਕਿ ਵਧੀਆ ਕੁਆਲਟੀ ਦੀ ਵੈਕਸੀਨ ਨਾਲ ਕੀਤਾ ਜਾਂਦਾ ਹੈ ਅਤੇ ਵੈਕਸੀਨ ਦਾ ਰੱਖ ਰਖਾਵ ਦੀ ਆਨਲਾਇਨ ਨਿਗਰਾਨੀ ਕੀਤੀ ਜਾਂਦੀ ਹੈ ਤਾਂ ਜੋ ਵੈਕਸੀਨ ਦੀ ਗੁਣਵਤਾ ਬਰਕਰਾਰ ਰੱਖੀ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਜਾਂ ਆਪਣੇ ਨੇੜੇ ਦੇ ਘਰ੍ਹਾਂ ਦੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾਉਣ ਲਈ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਕਿਉਕਿ ਜੇਕਰ ਕੁਝ ਬੱਚੇ ਮੁਕੰਮਲ ਟੀਕਾਕਰਨ ਤੋਂ ਵਾਂਝੇ ਰਹਿ ਜਾਂਦੇ ਹਨ ਤਾਂ ਉਸ ਬੀਮਾਰੀ ਦਾ ਖਤਰਾ ਸਮਾਜ ਤੇ ਬਣਿਆ ਰਹਿੰਦਾ ਹੈ ।ਇਸ ਲਈ ਕਿਸੇ ਵੀ ਬੀਮਾਰੀ ਨੂੰ ਜੜੋਂ ਖਤਮ ਕਰਨ ਲਈ ਸਮਾਜ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਜਰੂਰੀ ਹੈ। ਇਸ ਲਈ ਪੋਲੀਓ ਅਤੇ ਹੋਰ ਬੀਮਾਰੀਆਂ ਨੂੰ ਸਮਾਜ ਵਿਚੋਂ ਜੜ੍ਹ ਤੋਂ ਖਤਮ ਕਰਨ ਲਈ ਆਪਣੇ ਅਤੇ ਸਮਾਜ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੋਕੇ ਡਾ ਦੀਪਕ ਰਾਏ ਐਸ.ਐਮ.ਓ. ਦੋਦਾ, ਰਾਨੋ ਕੌਰ ਐਲ.ਐਚ.ਵੀ., ਕਾਂਤਾ ਰਾਨੀ ਅਤੇ ਸੀ.ਐਚ.ਸੀ. ਦੋਦਾ ਦਾ ਸਟਾਫ ਹਾਜ਼ਰ ਸੀ।