ਫਾਜ਼ਿਲਕਾ 12 ਜੁਲਾਈ : ਡਾ. ਗੁਰਮੀਤ ਸਿੰਘ ਚੀਮਾ ਨੇ ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਦਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾ ਉਹ ਜ਼ਿਲ੍ਹਾ ਸਿਖਲਾਈ ਅਫਸਰ ਵਜੋਂ ਸੰਗਰੂਰ ਵਿਖੇ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਜ਼ਿਲ੍ਹਾ ਫਾਜ਼ਿਲਕਾ ਨਾਲ ਸਬੰਧਿਤ ਅਤੇ ਖੇਤੀਬਾੜੀ ਨਾਲ ਜੁੜੇ ਹੋਣ ਕਾਰਨ ਉਨ੍ਹਾਂ ਨੂੰ ਖੇਤੀਬਾੜੀ ਦਾ ਕਾਫੀ ਤਜਰਬਾ ਹੈ। ਅਹੁਦਾ ਸੰਭਾਲਣ ਉਪਰੰਤ ਡਾ. ਗੁਰਮੀਤ ਸਿੰਘ ਚੀਮਾ ਨੇ ਕਿ ਕਿਸਾਨ ਹਿੱਤਾਂ ਦੀ ਪੂਰਤੀ ਲਈ ਡਿਊਟੀ ਨੂੰ ਸੇਵਾ ਵਜੋਂ ਨਿਭਾਉਣਾ ਉੁਨਾਂ ਦੀ ਤਰਜੀਹ ਹੋਵੇਗੀ। ਉਨਾਂ ਕਿਹਾ ਕਿ ਜ਼ਿਲੇ ਵਿੱਚ ਖੇਤੀਬਾੜੀ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਪੁਰਜ਼ੋਰ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਮਿਆਰੀ ਸੇਵਾਵਾਂ ਉਪਲੱਬਧ ਕਰਵਾਉਣਾ ਅਤੇ ਹਰ ਸੰਭਵ ਮਦਦ ਉਨ੍ਹਾਂ ਦਾ ਟੀਚਾ ਰਹੇਗਾ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਲਈ ਸਰਕਾਰ ਦੀਆਂ ਸਕੀਮਾਂ ਦਾ ਲਾਭ ਪੂਰੀ ਪਾਰਦਰਸ਼ਿਤਾ ਨਾਲ ਯੋਗ ਕਿਸਾਨਾਂ ਤੱਕ ਪੁੱਜੇਗਾ ਅਤੇ ਕਿਸਾਨਾਂ ਨੂੰ ਖੇਤੀ ਸਬੰਧੀ ਤਕਨੀਕ ਜਾਣਕਾਰੀ ਮੁਹੱਈਆ ਕਰਵਾਉਣ ਲਈ ਵਿਭਾਗ ਪੂਰੀ ਸਰਗਰਮੀ ਨਾਲ ਕੰਮ ਕਰੇਗਾ। ਉਨ੍ਹਾਂ ਕਿਹਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਨਵੀਂਆਂ ਖੇਤੀ ਤਕਨੀਕਾਂ ਨਾਲ ਜੋੜ ਕੇ ਉਨਾਂ ਦੀ ਆਮਦਨ ਵਿੱਚ ਵਾਧੇ ਲਈ ਯਤਨ ਕਰਨ ‘ਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਿਲਾਵਟ ਰਹਿਤ ਬੀਜ, ਖਾਦਾਂ ਅਤੇ ਦਵਾਈਆਂ ਉਪਲੱਬਧ ਕਰਾਉਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਉਹ ਜ਼ਿਲ੍ਹੇ ਦੀ ਖੇਤੀਬਾੜੀ ਵਿਭਾਗ ਦੀ ਪੂਰੀ ਟੀਮ ਨਾਲ ਮਿਲ ਕੇ ਕਿਸਾਨ ਹਿੱਤ ਨੂੰ ਸਮਰਪਿਤ ਹੋ ਕੇ ਪੂਰੀ ਜ਼ਿੰਮੇਵਾਰੀ ਨਾਲ ਆਪਣੀ ਸੇਵਾ ਨਿਭਾਉਣਗੇ।