ਡਾ ਜਗਦੀਪ ਚਾਵਲਾ ਸਿਵਲ ਸਰਜਨ ਵਲੋਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਗਾਇਨੀ ਵਾਰਡ ਅਤੇ ਨਵਜੰਮੇ ਬੱਚਿਆਂ ਦੇ ਦੇਖਭਾਲ ਕੇਂਦਰ ਦਾ ਲਿਆ ਜਾਇਜ਼ਾ  

  • ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਨਾਰਮਲ ਜਨੇਪੇ ਅਤੇ ਅਪਰੇਸ਼ਨ ਵਾਲੇ ਜਨੇਪੇ ਬਿਲਕੁਲ ਮੁਫਤ ਕੀਤੇ ਜਾ ਰਹੇ ਹਨ: ਡਾ ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ 2024 : ਡਾ ਜਗਦੀਪ ਚਾਵਲਾ ਸਿਵਲ ਸਰਜਨ ਵਲੋਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਦੇ ਗਾਇਨੀ ਵਾਰਡ ਅਤੇ ਨਵਜੰਮੇ ਬੱਚਿਆਂ ਦੇ ਦੇਖਭਾਲ ਕੇਂਦਰ ਦਾ ਜਾਇਜ਼ਾ ਲਿਆ ਗਿਆ।ਇਸ ਸਮੇਂ ਉਨ੍ਹਾ ਕਿਹਾ ਕਿ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਅਪ੍ਰੇਸ਼ਨ ਵਾਲੇ ਅਤੇ ਨਾਰਮਲ ਜਨੇਪੇ ਬਿਲਕੁਲ ਮੁਫਤ ਕੀਤੇ ਜਾਂਦੇ ਹਨ ਅਤੇ ਜਨੇਪੇ ਵਾਲੀ ਔਰਤ  ਅਤੇ ਨਵਜੰਮੇ ਬੱਚੇ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ, ਔਰਤ ਨੂੰ ਜਨੇਪੇ ਲਈ ਘਰੋਂ ਲੈਕੇ ਆਉਣ ਅਤੇ ਜਨੇਪਾ ਹੋਣ ਉਪਰੰਤ ਘਰ ਛੱਡ ਕੇ ਆਉਣ ਦੀ ਵੀ ਮੁਫਤ ਸੁਵਿਧਾ ਵੀ ਦਿੱਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਿਖੇ ਔਰਤ ਰੋਗਾਂ ਦੇ ਮਾਹਿਰ ਡਾ ਸਿਮਰਦੀਪ ਕੌਰ ਵਲੋਂ ਗਰਭਵਤੀ ਔਰਤਾਂ ਦਾ ਚੈਕਅੱਪ ਅਤੇ ਜਨੇਪੇ ਅਤੇ ਅਪਰੇਸ਼ਨ ਵਾਲੇ ਜਨੇਪੇ ਬਿਲਕੁਲ ਮੁਫਤ ਕੀਤੇ ਜਾ ਰਹੇ ਹਨ।ਉਨਾਂ ਕਿਹਾ ਕਿ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਨਵਜੰਮੇ ਬੱਚਿਆਂ ਦੀ ਦੇਖਭਾਲ ਲਈ ਵਿਸ਼ੇਸ਼ ਦੇਖਭਾਲ ਕੇਂਦਰ ਬਣਾਇਆ ਗਿਆ ਹੈ ਜਿੱਥੇ ਕਿ ਨਵਜੰਮੇ ਬੱਚਿਆਂ ਨੂੰ ਦਾਖਲ ਕਰਨ ਅਤੇ ਉਨ੍ਹਾ ਲੋੜੀਂਦੀ ਦੇਖਭਾਲ ਅਤੇ ਇਲਾਜ ਡਾ ਪਰਮਦੀਪ ਸਿੰਘ ਸੰਧੂ ਬੱਚਿਆਂ ਦੇ ਮਾਹਿਰ ਡਾਕਟਰ ਦੁਆਰਾ ਕੀਤਾ ਜਾਂਦਾ ਹੈ।ਇਸ ਮੌਕੇ ਉਨ੍ਹਾ ਕਿਹਾ ਕਿ ਜੇਕਰ ਗਰਭਵਤੀ ਔਰਤ ਦੇ ਗਰਭ ਦੌਰਾਨ ਸਮੇ ਸਮੇਂ ਸਿਰ ਜਾਂਚ ਹੁੰਦੀ ਰਹੇ ਤਾਂ ਉਸ ਦਾ ਜਣੇਪਾ ਸੁਰੱਖਿਅਤ ਅਤੇ ਸੌਖਾ ਹੋ ਜਾਂਦਾ ਹੈ।ਇਸ ਲਈ ਸਾਰੀਆਂ ਗਰਭਵਤੀ ਔਰਤਾਂ ਨੂੰ ਜਨੇਪੇ ਦੋਰਾਨ ਆਪਣੇ ਚਾਰ ਚੈਕਅੱਪ ਜਰੂਰ ਕਰਵਾਉਣੇ ਚਾਹੀਦੇ ਹਨ ਤਾਂ ਜੋ ਖਤਰੇ ਦੇ ਚਿੰਨਾਂ ਵਾਲੀਆਂ ਗਰਭਵਤੀ ਔਰਤਾਂ ਦੀ ਪਛਾਣ ਹੋ ਸਕੇ ਅਤੇ ਖਤਰੇ ਦੇ ਚਿੰਨ੍ਹਾ ਵਾਲੀਆਂ ਗਰਭਵਤੀ ਔਰਤਾਂ ਨੂੰ ਔਰਤ ਰੋਗਾਂ ਦੇ ਮਾਹਿਰ ਡਾਕਟਰ ਨੂੰ ਗਰਭ ਦੋਰਾਨ ਹਰ ਮਹੀਨੇ ਆਪਣਾ ਚੈਕਅੱਪ ਕਰਵਾਉਣਾ ਚਾਹੀਦਾ ਹੈ।ਇਸ ਮੋਕੇ ਡਾ ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ, ਡਾ ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫਸਰ, ਡਾ ਆਲਮਜੀਤ ਸਿੰਘ, ਡਾ ਪਰਮਦੀਪ ਸਿੰਘ ਸੰਧੂ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਭੁਪਿੰਦਰ ਸਿੰਘ ਸਟੈਨੋ, ਮਨਜੀਤ ਕੌਰ ਨਰਸਿੰਗ ਸਿਸਟਰ ਅਤੇ ਸਿਵਲ ਹਸਪਤਾਲ ਦਾ ਸਟਾਫ ਹਾਜ਼ਰ ਸੀ।