ਸਹਾਇਕ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸੀ.ਆਰ.ਐਮ. ਸਕੀਮ ਅਧੀਨ ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢਿਆ

ਸ੍ਰੀ ਮੁਕਤਸਰ ਸਾਹਿਬ, 13 ਮਾਰਚ 2025 : ਸੀ.ਆਰ.ਐਮ ਸਕੀਮ ਸਾਲ 2024-25 ਅਧੀਨ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਵੱਲੋਂ ਖੇਤੀ ਮਸ਼ੀਨਰੀ ਉਪਦਾਨ ’ਤੇ ਲੈਣ ਲਈ ਆਨਲਾਈਨ ਦਰਖਾਸਤਾਂ ਅਪਲਾਈ ਕੀਤੀਆਂ ਗਈਆਂ ਸਨ। ਇਹਨਾਂ ਅਪਲਾਈ ਹੋਈਆਂ ਦਰਖਾਸਤਾਂ ਦਾ ਅੱਜ 3 ਵਾਰ ਕੰਪਿਊਟਰਾਈਜ਼ਡ ਰੈਡੇਮਾਈਜੇਸ਼ਨ ਸਿਸਟਮ ਰਾਂਹੀ ਸਹਾਇਕ ਕਮਿਸ਼ਨਰ ਸ੍ਰੀਮਤੀ ਸ਼ਾਇਰੀ ਮਲਹੋਤਰਾ ਦੀ ਪ੍ਰਧਾਨਗੀ ਹੇਠ ਸਮੂਹ ਕਮੇਟੀ ਮੈਬਰਾਂ ਦੀ ਮੌਜੂਦਗੀ ਵਿੱਚ ਪਾਰਦਰਸ਼ੀ ਢੰਗ ਨਾਲ ਡਰਾਅ ਕੱਢਿਆ ਗਿਆ। ਇਸ ਮੌਕੇ ਸਹਾਇਕ ਕਮਿਸ਼ਨਰ ਨੇ ਕਿਸਾਨਾਂ ਨੂੰ ਸੁਝਾਅ ਦਿੱਤੇ ਗਏ ਕਿ ਇਹਨਾਂ ਮਸ਼ੀਨਾਂ ਦੀ ਵੱਧ ਤੋ ਵੱਧ ਵਰਤੋਂ ਕੀਤੀ ਜਾਵੇ ਅਤੇ ਖੇਤੀਬਾੜੀ ਵਿਭਾਗ ਵੱਲੋਂ ਮਸ਼ੀਨਾ ਕਿਰਾਏ ’ਤੇ ਵੀ ਮੁੱਹਈਆ ਕਰਵਾਈਆ ਜਾ ਰਹੀਆਂ ਹਨ ਤਾਂ ਜੋ ਅੱਗ ਲੱਗਣ ਦੀ ਘਟਨਾਵਾ ਨੂੰ ਠੱਲ ਪਾਈ ਜਾ ਸਕੇ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਮੁੱਖ ਖੇਤੀਬਾੜੀ ਅਫ਼ਸਰ, ਡਾ. ਗੁਰਨਾਮ ਸਿੰਘ ਵੱਲੋਂ ਕਿਸਾਨਾਂ ਨੂੰ ਦੱਸਿਆ ਗਿਆ ਕਿ ਐਗਰੀ ਮਸ਼ੀਨਰੀ ਪੋਰਟਲ ਰਾਹੀ ਕਿਸਾਨਾਂ ਨੂੰ ਸੈਕਸ਼ਨ ਪੱਤਰ ਜਾਰੀ ਕਰ ਦਿੱਤੇ ਜਾਣਗੇ ਅਤੇ ਨਾਲ ਹੀ ਅਪੀਲ ਕੀਤੀ ਗਈ ਗਈ ਕਿ ਸ਼ੈਕਸ਼ਨ ਮਸ਼ੀਨਾਂ ਦੀ ਜਲਦ ਤੋਂ ਜਲਦ ਖਰੀਦ ਕਰ ਲਈ ਜਾਵੇ। ਇਸ ਸਕੀਮ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਖੇਤੀਬਾੜੀ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਇਸ ਮੀਟਿੰਗ ਦੌਰਾਨ ਸਮੈਮ ਸਕੀਮ ਸਾਲ 2024-25 ਲਈ ਅਪਲਾਈ ਬਿਨੈਕਾਰਾਂ ਦੀ ਪੋਰਟਲ ’ਤੇ ਕੰਪਿਊਟਰਾਈਜ਼ਡ ਰੈਂਡਮਾਈਜੇਸ਼ਨ (ਡਰਾਅ) ਰਾਹੀਂ ਚੋਣ ਕਰਨ ਅਤੇ ਸੀ.ਆਰ.ਐਮ. ਸਕੀਮ ਤਹਿਤ ਮੁੱਦਿਆਂ ਦੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਵੱਲੋਂ ਅਪਲਾਈ ਹੋਈਆਂ ਦਰਖਾਸਤਾਂ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਕਿਸਾਨ ਗਰੁੱਪ ਕੈਟਾਗਰੀ ਵੱਲੋਂ 226 ਦਰਖਾਸਤਾਂ ਅਪਲਾਈ ਹੋਈਆਂ ਸਨ, ਜਿਸਦੇ ਸਨਮੁੱਖ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ 24,41,600/- ਰੁਪਏ ਦੇ ਫੰਡ ਪ੍ਰਾਪਤ ਹੋਏ ਹਨ ਅਤੇ ਇਨ੍ਹਾਂ 226 ਅਰਜ਼ੀਆਂ ਦੀ ਸੀਨੀਅਰਤਾ ਸੂਚੀ ਬਣਾ ਲਈ ਗਈ ਹੈ ਅਤੇ ਪ੍ਰਾਪਤ ਫੰਡ ਅਨੁਸਾਰ ਸੈਕਸ਼ਨ ਪੱਤਰ ਜਾਰੀ ਕਰ ਦਿੱਤੇ ਜਾਣਗੇ।