ਡੀ.ਐਸ.ਪੀ (ਐਚ) ਅਤੇ ਮੁਕਤੀਸਰ ਵੈਲਫੇਅਰ ਕਲੱਬ  ਵੱਲੋਂ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਕੀਤਾ ਜਾਗਰੂਕ

  • ਮਾਪੇ ਆਪਣੇ ਬੱਚਿਆਂ ਨੂੰ ਛੋਟੀ ਉਮਰ ਵਹੀਕਲ ਚਲਾਉਣ ਨੂੰ ਨਾ ਦੇਣ:- ਡੀ.ਐਸ.ਪੀ ਅਮਨਦੀਪ ਸਿੰਘ ਐਚ

ਸ਼੍ਰੀ ਮੁਕਤਸਰ ਸਾਹਿਬ, 23 ਅਗਸਤ 2024 : ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿੱਥੇ ਲੋਕਾਂ ਦੀ ਸੁਰੱਖਿਆ ਦੇ ਸਬੰਧ ਵਿੱਚ ਜਿਲ੍ਹੇ ਅੰਦਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਪੁਲਿਸ ਦੀਆਂ ਅਲੱਗ-ਅਲੱਗ ਟੀਮਾਂ ਬਣਾ ਕੇ ਲੋਕਾਂ ਨੂੰ ਟਰੈਫਿਕ ਨਿਯਮਾਂ ਅਤੇ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਇਸੇ ਤਹਿਤ ਹੀ ਅੱਜ ਸ. ਅਮਨਦੀਪ ਸਿੰਘ ਡੀ.ਐਸ.ਪੀ (ਐਚ) ਵੱਲੋਂ ਮੁਕਤੀਸਰ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਲੋਕਾਂ ਨੂੰ ਟਰੈਫਿਕ ਨਿਯਮਾਂ ਦੇ ਪ੍ਰਤੀ ਜਾਗਰੂਕ ਕੀਤਾ ਗਿਆ । ਇਸ ਮੌਕੇ  ਐਸ.ਆਈ ਸੁਖਦੇਵ ਸਿੰਘ ਜ਼ਿਲਾ ਟਰੈਫਿਕ ਇੰਚਾਰਜ, ਏ.ਐਸ.ਆਈ ਤਰਸੇਮ ਸਿੰਘ ਟਰੈਫਿਕ ਇੰਚਾਰਜ, ਜਸਪ੍ਰੀਤ ਸਿੰਘ ਛਾਬੜਾ ਪ੍ਰਧਾਨ ਮੁਕਤੀਸਰ ਵੈਲਫੇਅਰ ਕਲੱਬ ਹਾਜਰ ਸਨ। ਇਸ ਮੌਕੇ ਡੀ.ਐਸ.ਪੀ ਅਮਨਦੀਪ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਵਹੀਕਲ ਚਲਾਉਂਦੇ ਸਮੇਂ ਹਮੇਸ਼ਾ ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤੇ ਵਹੀਕਲ ਹਮੇਸ਼ਾ ਸਾਵਧਾਨੀ ਨਾਲ ਚਲਾਉਣਾ ਚਾਹੀਦਾ ਹੈ । ਉਹਨਾਂ ਕਿਹਾ ਕਿ ਸ਼ਹਿਰ ਅੰਦਰ ਅਣ-ਅਧਿਕਾਰਿਕ ਥਾਵਾਂ ਤੇ ਪਾਰਕਿੰਗ ਨਹੀਂ ਕਰਨੀ ਚਾਹੀਦੀ ਤੇ ਦੋ ਪਹੀਆ ਵਾਹਨ ਚਲਾਉਂਦੇ ਹੋਏ ਟ੍ਰਿਪਲ ਰਾਈਡਿੰਗ ਅਤੇ ਬਿਨਾਂ ਹੈਲਮਟ ਦੇ ਸਫਰ ਨਾ ਕੀਤਾ ਜਾਵੇ, ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਨਸ਼ੇ ਦਾ ਸੇਵਨ ਕਰਕੇ ਡਰਾਈਵਿੰਗ ਨਹੀਂ ਕਰਨੀ ਚਾਹੀਦੀ ਅਤੇ ਆਪਣੇ ਵਹੀਕਲ, ਦੇ ਅੱਗੇ ਪਿੱਛੇ ਨਿਯਮਾਂ ਅਨੁਸਾਰ ਨੰਬਰ ਲਿਖਿਆ ਹੋਣਾ ਚਾਹੀਦਾ ਹੈ ਅਤੇ ਰਿਫਲੈਕਟਰ ਲੱਗੇ ਹੋਣੇ ਚਾਹੀਦੇ ਹਨ। ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਨਾਬਾਲਗ ਬੱਚਿਆਂ ਨੂੰ ਵਹੀਕਲ ਚਲਾਉਣ ਨੂੰ ਨਾ ਦੇਣ ਇਸ ਤਰ੍ਹਾਂ ਕਰਨ ਦੇ ਨਾਲ ਜਿੱਥੇ ਚਲਾਨ ਕੀਤਾ ਜਾਵੇਗਾ ਉੱਥੇ ਹੀ ਬੱਚੇ ਦੇ ਮਾਪਿਆਂ ਤੇ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਜ਼ਿਲ੍ਹੇ ਅੰਦਰ ਪੁਲਿਸ ਵੱਲੋਂ ਅਲੱਗ ਅਲੱਗ ਟੀਮਾਂ ਬਣਾ ਕੇ ਸਕੂਲਾਂ ਕਾਲਜਾਂ ਅੰਦਰ ਜਾ ਕੇ ਬੱਚਿਆਂ ਨੂੰ ਅਤੇ ਅਧਿਆਪਕਾਂ ਨੂੰ ਟਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਲਗਾਏ ਜਾ ਰਹੇ ਹਨ । ਇਸ ਮੌਕੇ ਜਿਨਾਂ ਵਹੀਕਲਾਂ ਦੇ ਕਾਗਜ਼ਾਤ ਪੂਰੇ ਸਨ ਅਤੇ ਜਿਨਾਂ ਵੱਲੋਂ ਟਰੈਫਿਕ ਨਿਯਮਾਂ ਦੀ ਪਾਲਣਾ ਕੀਤੀ ਗਈ ਉਹਨਾਂ ਦੀ ਹੌਸਲਾ ਅਫਜਾਈ ਦੇ ਲਈ ਅਮਨਦੀਪ ਸਿੰਘ ਡੀ.ਐਸ.ਪੀ (ਐਚ) ਅਤੇ ਮੁਕਤੀਸਰ ਵੈਲਫੇਅਰ ਕਲੱਬ ਵੱਲੋਂ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ  ਦੌਰਾਨ  ਟਰੈਫਿਕ ਮੁਨਸ਼ੀ ਗੁਰਬਚਨ ਸਿੰਘ, ਰੀਡਰ ਯਾਦਵਿੰਦਰ ਸਿੰਘ ਅਤੇ ਮੁਕਤੀਸਰ ਵੈਲਫਰ ਕਲੱਬ ਦੀ ਟੀਮ ਤੋਂ ਡਾਕਟਰ ਵਿਜੇ ਬਜਾਜ , ਸ਼ਮਸ਼ੇਰ ਸਿੰਘ,  ਆਸ਼ੀਸ਼ ਬਾਸਲ, ਨੀਰਜ ਕਾਂਤੀ ਦੇ ਦੀਪਾਂਸ਼ੂ ਕੁਮਾਰ ਆਦਿ ਹਾਜ਼ਰ ਸਨ