ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ : ਗੁਰਮੀਤ ਸਿੰਘ ਖੁੱਡੀਆਂ

  • ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਕੂਲਾਂ ਅੰਦਰ ਵੱਖ-ਵੱਖ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ    

ਲੰਬੀ, 15 ਅਪ੍ਰੈਲ 2025 : ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਮਾਨਯੋਗ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਯੋਗ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਆਰੰਭ ਹੋਈ ਹੈ। ਇਸ ਤਹਿਤ ਅੱਜ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਲੰਬੀ ਹਲਕੇ ਦੇ ਸਰਕਾਰੀ ਹਾਈ ਸਕੂਲ ਪੰਜਾਵਾ, ਸਰਕਾਰੀ ਪ੍ਰਾਇਮਰੀ ਸਕੂਲ ਖਿਓਵਾਲੀ, ਸਰਕਾਰੀ ਪ੍ਰਾਇਮਰੀ ਸਕੂਲ਼ ਮਹਿਣਾ, ਸਰਕਾਰੀ ਪ੍ਰਾਇਮਰੀ ਸਕੂਲ ਬਾਦਲ, ਸਰਕਾਰੀ ਪ੍ਰਾਇਮਰੀ ਸਕੂਲ  ਗੱਗੜ, ਸਰਕਾਰੀ ਪ੍ਰਾਇਮਰੀ ਸਕੂਲ ਸਿੰਘੇਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਸਿੰਘੇਵਾਲਾ (ਈਜੀਐੱਸ), ਸਰਕਾਰੀ ਪ੍ਰਾਇਮਰੀ ਸਕੂਲ ਫਤੂਹੀਵਾਲਾ ਵਿਖੇ ਲੱਖਾਂ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ। ਅੱਜ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਵਿਖੇ ਵੱਖ-ਵੱਖ ਸਕੂਲਾਂ ਅੰਦਰ ਉਦਘਾਟਨ ਸਮਾਰੋਹ ਆਯੋਜਿਤ ਕੀਤੇ ਗਏ। ਇਨ੍ਹਾਂ ਵੱਖ-ਵੱਖ ਸਕੂਲਾਂ ਅੰਦਰ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਕੀਤੇ ਜਾ ਰਹੇ ਵੱਖ ਵੱਖ ਸਮਾਰੋਹਾਂ ਅੰਦਰ ਪਹੁੰਚੇ ਅਤੇ ਲੱਖਾਂ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ। ਸ. ਖੁੱਡਿਆਂ ਵੱਲੋਂ ਸਰਕਾਰੀ ਹਾਈ ਸਕੂਲ ਪੰਜਾਵਾ ਵਿਖੇ ਕੁਲ 25.97 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਜਿਸ ਵਿਚ ਚਾਰਦੀਵਾਰੀ ਦੀ ਉਸਾਰੀ, ਲਾਇਬ੍ਰੇਰੀ ਅਤੇ ਕਮਰਿਆਂ ਦੀ ਉਸਾਰੀ ਕੀਤੀ ਗਈ।  ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਖਿਓਵਾਲੀ ਵਿਖੇ ਕੁਲ 8.51 ਲੱਖ ਰੁਪਏ ਦੇ ਕੰਮ ਕਰਵਾਏ ਗਏ ਜਿਨ੍ਹਾਂ ਚ ਚਾਰਦੀਵਾਰੀ ਕੰਮ ਦੇ ਨਾਲ ਨਾਲ ਵਾਧੂ ਕਮਰੇ ਉਸਾਰ ਗਏ ਹਨ।  ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ਼ ਮਹਿਣਾ ਵਿਖੇ 14.91 ਲੱਖ ਰੁਪਏ ਕਲਾਸਾਂ ਦੀ ਮੁਰੰਮਤ, ਪਖਾਨਿਆਂ ਦੀ ਮੁਰੰਮਤ ਅਤੇ ਨਵੇਂ ਕਮਰਿਆਂ ਦੀ ਉਸਾਰੀ 'ਤੇ ਖਰਚ ਕੀਤੇ ਗਏ ਹਨ। ਸਰਕਾਰੀ ਪ੍ਰਾਇਮਰੀ ਸਕੂਲ ਬਾਦਲ ਵਿਖੇ ਕੁਲ 7.51 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਸਕੂਲੀ ਕਮਰੇ ਬਣਾਏ ਗਏ ਹਨ। ਸਰਕਾਰੀ ਪ੍ਰਾਇਮਰੀ ਸਕੂਲ  ਗੱਗੜ ਵਿਖੇ ਕੁਲ 9.11 ਲੱਖ ਰੁਪਏ ਨਾਲ ਖੇਡ ਮੈਦਾਨ ਦਾ ਕੰਮ ਅਤੇ ਨਵੇਂ ਸਕੂਲੀ ਕਮਰੇ ਬਨਾਉਣ ਦਾ ਕੰਮ ਕੀਤਾ ਗਿਆ ਹੈ। ਸਰਕਾਰੀ ਪ੍ਰਾਇਮਰੀ ਸਕੂਲ ਸਿੰਘੇਵਾਲਾ ਵਿਖੇ 15.61 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦਾ ਕੰਮ, ਖੇਡ ਮੈਦਾਨ, ਨਵੇਂ ਕਮਰਿਆਂ ਦੀ ਉਸਾਰੀ ਅਤੇ ਪਖਾਨਿਆਂ ਦੀ ਮੁਰੰਮਤ ਦਾ ਕੰਮ ਕਰਵਾਇਆ ਗਿਆ ਹੈ। ਸਰਕਾਰੀ ਪ੍ਰਾਇਮਰੀ ਸਕੂਲ ਸਿੰਘੇਵਾਲਾ (ਈਜੀਐੱਸ) ਵਿਖੇ ਕੁਲ 10.02 ਲੱਖ ਰੁਪਏ ਦੀ ਲਾਗਤ ਨਾਲ ਕਲਾਸਾਂ ਦੀ ਮੁਰੰਮਤ, ਨਵੇਂ ਕਮਰਿਆਂ ਦੀ ਉਸਾਰੀ ਅਤੇ ਪਖਾਨਿਆਂ ਦੀ ਮੁਰੰਮਤ ਦਾ ਕੰਮ ਕਰਵਾਇਆ ਗਿਆ ਹੈ।  ਸਰਕਾਰੀ ਪ੍ਰਾਇਮਰੀ ਸਕੂਲ ਫਤੂਹੀਵਾਲਾ ਵਿਖੇ ਕੁੱਲ 26 ਲੱਖ ਦੀ ਲਾਗਤ ਨਾਲ ਚਾਰਦੀਵਾਰੀ ਦਾ ਕੰਮ ਅਤੇ ਦੋ ਨਵੇਂ ਕਮਰਿਆਂ ਦੀ ਉਸਾਰੀ ਕੀਤੀ ਗਈ ਹੈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ  ਸ੍ਰੀ ਜਸਪਾਲ ਮੋਂਗਾ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ, ਸ੍ਰੀ ਰਾਜਿੰਦਰ ਕੁਮਾਰ ਸੋਨੀ ਡਿਪਟੀ ਡੀ.ਈ.ਓ. ਸੈਕੰਡਰੀ, ਸ੍ਰੀ ਅਜੇ ਕੁਮਾਰ ਸ਼ਰਮਾ ਡਿਪਟੀ ਡੀ.ਈ.ਓ. ਐਲੀਮੈਂਟਰੀ, ਬੀਐਨਓ ਲੰਬੀ ਓਨਮਦੀਪ ਸਿੰਘ, ਹਰਮੀਤ ਸਿੰਘ ਹੈਡਮਾਸਟਰ, ਜਸਵਿੰਦਰ ਪਾਲ ਸ਼ਰਮਾ, ਗੁਰਬਾਜ ਸਿੰਘ ਵਣਵਾਲਾ, ਕਾਲੀ ਸਰਪੰਚ ਬਾਦਲ, ਸ਼ਿਵਰਾਜ ਸਿੰਘ ਮਿਠੜੀ, ਚਿਮਨ ਬਾਦਲ, ਜਗਸੀਰ ਸਿੰਘ ਪੰਜਾਵਾ ਹਾਜਰ ਸਨ।