- ਰੋਜਗਾਰ ਮੇਲੇ ਦੌਰਾਨ 337 ਪ੍ਰਾਰਥੀਆਂ ਨੇ ਰਜਿਸਟਰੇਸ਼ਨ ਕਰਵਾਈ, 114 ਉਮੀਦਵਾਰਾਂ ਦੀ ਹੋਈ ਚੋਣ
ਫ਼ਾਜ਼ਿਲਕਾ, 8 ਜੂਨ : ਬੇਰੋਜਗਾਰ ਨੋਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵੱਲੋਂ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨੌਜਵਾਨਾਂ ਨੂੰ ਰੋਜਗਾਰ ਦੇ ਅਵਸਰ ਦੇਣ ਲਈ ਲਗਾਤਾਰ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵੱਲੋਂ ਰੋਜਗਾਰ ਮੇਲੇ ਲਗਾਏ ਜਾ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਵਨੀਤ ਕੌਰ ਨੇ ਰੋਜਗਾਰ ਮੇਲੇ ਦੌਰਾਨ ਸ਼ਿਰਕਤ ਕਰਦਿਆਂ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਦਾ ਉਦੇਸ਼ ਹੈ ਕਿ ਕਿਸੇ ਨੂੰ ਵੀ ਰੋਜ਼ਗਾਰ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ ਵਿਖੇ ਲਗਾਏ ਗਏ ਰੋਜਗਾਰ ਮੇਲੇ ਦੌਰਾਨ 337 ਪ੍ਰਾਰਥੀਆਂ ਨੇ ਰਜਿਸਟਰੇਸ਼ਨ ਕਰਵਾਈ ਜਿਸ ਵਿਚੋਂ 114 ਉਮੀਦਵਾਰਾਂ ਦੀ ਚੋਣ ਹੋਈ। ਇਸ ਤੋਂ ਇਲਾਵਾ 57 ਉਮੀਦਵਾਰਾਂ ਨੂੰ ਸ਼ਾਰਟ ਲਿਸਟ ਕੀਤਾ ਗਿਆ ਜਿੰਨਾਂ ਦੇ ਦਸਤਾਵੇਜਾਂ ਦੀ ਪੜਤਾਲ ਕਰਨ ਉਪਰੰਤ ਚੋਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰੋਜਗਾਰ ਮੇਲੇ ਲਗਾਉਣ ਦਾ ਮੰਤਵ ਹੈ ਕਿ ਵੱਧ ਤੋਂ ਵੱਧ ਰੋਜਗਾਰ ਦੇ ਮੌਕੇ ਪੈਦਾ ਕਰਕੇ ਨੌਜਵਾਨਾਂ ਨੂੰ ਰੋਜਗਾਰ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਰੋਜਗਾਰ ਮੇਲੇ ਦੌਰਾਨ 10 ਤੋਂ ਵਧੇਰੇ ਕੰਪਨੀਆਂ ਨੇ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਕੰਪਨੀਆਂ ਵੱਲੋਂ ਯੋਗਤਾ ਦੇ ਆਧਾਰ *ਤੇ ਨੌਜਵਾਨਾਂ ਦੀ ਚੋਣ ਕੀਤੀ ਗਈ। ਉਨ੍ਹਾਂ ਕਿਹਾ ਕਿ ਚੁਣੇ ਗਏ ਉਮੀਦਵਾਰਾਂ ਨੂੰ ਮੌਕੇ *ਤੇ ਨਿਯੁਕਤੀ ਪੱਤਰ ਵੀ ਸੌਂਪੇ ਗਏ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਲਈ ਰੋਜ਼ਗਾਰ ਦੇ ਨਾਲ-ਨਾਲ ਸਵੈ-ਰੋਜ਼ਗਾਰ ਦੇ ਮੌਕੇ ਵੀ ਪੈਦਾ ਕੀਤੇ ਜਾ ਰਹੇ ਹਨ ਤਾਂ ਜੋ ਨੌਜਵਾਨ ਵਰਗ ਆਪਣੇ ਪੈਰਾਂ ’ਤੇ ਖੜਾ ਹੋ ਕੇ ਕਾਬਲ ਬਣ ਸਕੇ। ਇਸ ਮੌਕੇ ਸਕੂਲ ਪ੍ਰਿੰਸੀਪਲ ਪ੍ਰਦੀਪ ਖਣਗਵਾਲ, ਪਲੇਸਮੈਂਟ ਅਫਸਰ ਰਾਜ ਸਿੰਘ, ਸਿਖਿਆ ਵਿਭਾਗ ਤੋਂ ਗੁਰਛਿੰਦਰ ਸਿੰਘ, ਰੋਜਗਾਰ ਵਿਭਾਗ ਤੋਂ ਅੰਕਿਤ ਕੁਮਾਰ, ਗੌਰਵ ਕੁਮਾਰ, ਸੁਖਚੈਨ ਸਿੰਘ, ਸੰਦੀਪ ਸੇਤੀਆ, ਤੋਂ ਇਲਾਵਾ ਹੋਰ ਕਰਮਚਾਰੀ ਮੌਜੂਦ ਸਨ।