ਈਦ ਮਸੀਤ ਰੋਡ ’ਤੇ ਵਿਾਧਾਇਕ ਠੇਕੇਦਾਰ ਨੇ ਪ੍ਰੀਕਿਸ ਪਾਉਣ ਦੀ ਸ਼ੁਰੂਆਤ ਕਰਵਾਈ

ਰਾਏਕੋਟ (ਚਰਨਜੀਤ ਸਿੰਘ ਬੱਬੂ): ਅੱਜ ਸ਼ਹਿਰ ਦੀ ਈਦ ਮਸੀਤ ਰੋਡ ’ਤੇ ਹਲਕਾ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਪ੍ਰੀਕਿਸ ਪਾਉਣ ਦੀ ਸ਼ੁਰੂਆਤ ਕਰਵਾਈ ਗਈ। ਜਿਕਰਯੋਗ ਹੈ ਕਿ ਇਹ ਸੜਕ ’ਤੇ ਸੀਵਰੇਜ ਪਾਉਣ ਤੋਂ ਬਾਅਦ ਪਿਛਲੇ ਲੰਬੇ ਸਮੇਂ ਤੋਂ ਬਣਨ ਦੀ ਉਡੀਕ ਕਰ ਰਹੀ ਸੀ, ਠੇਕੇਦਾਰ ਵਲੋਂ ਇਸ ਸੜਕ ਦੀ ਉਸਾਰੀ ਤਾਂ ਕਾਫੀ ਸਮਾਂ ਪਹਿਲਾਂ ਕਰਵਾ ਦਿੱਤੀ ਗਈ ਸੀ, ਪ੍ਰੰਤੂ ਪੱਥਰ ਪਾ ਕੇ ਛੱਡ ਦਿੱਤੇ ਜਾਣ ਤੋਂ ਕਾਫੀ ਸਮੇਂ ਤੱਕ ਇਸ ਸੜਕ ’ਤੇ ਪ੍ਰੀਮਿਕਸ ਨਾਂ ਪਾਏ ਜਾਣ ਕਾਰਨ ਇਲਾਕਾ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਕਾਫੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਵਿਧਾਇਕ ਠੇਕੇਦਾਰ ਹਾਕਮ ਸਿੰਘ ਦੇ ਧਿਆਨ ਵਿੱਚ ਇਹ ਮਾਮਲਾ ਲਿਆਂਦੇ ਜਾਣ ਉਪਰੰਤ ਅੱਜ ਇਸ ਸੜਕ ’ਤੇ ਪ੍ਰੀਮਿਕਸ ਪਾਉਣ ਦੀ ਸ਼ੁਰੂਆਤ ਕਰਵਾਈ ਗਈ।  ਪ੍ਰੀਮਿਕਸ ਪਾਉਣ ਦੀ ਸ਼ੁਰੂਆਤ ਕਰਵਾਉਣ ਉਪਰੰਚ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਕਿਹਾ ਕਿ ਇਸ ਸੜਕ ’ਤੇ ਪ੍ਰੀਮਿਕਸ ਨਾਂ ਪਾਏ ਜਾਣ ਕਾਰਨ ਲੋਕਾਂ ਨੂੰ ਕਾਫੀ ਸਮੱਸਿਆ ਪੇਸ਼ ਆ ਰਹੀ ਸੀ, ਜਿਸ ਨੂੰ ਦੇਖਦੇ ਹੋਏ ਅੱਜ ਇਸ ਸੜਕ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਸ ਮੌਕੇ ਮੰਡੀ ਬੋਰਡ ਦੇ ਐਸ.ਡੀ.ਓ ਜਤਿਨ ਸਿੰਗਲਾ ਨੇ ਦੱਸਿਆ ਕਿ 900 ਮੀਟਰ ਲੰਬੀ ਇਸ ਸੜਕ ਦੀ ਉਸਾਰੀ ’ਤੇ 64 ਲੱਖ ਦੀ ਲਾਗਤ ਆਵੇਗੀ। ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਬਿੰਦਰਜੀਤ ਸਿੰਘ ਗਿੱਲ, ਪੀ.ਏ ਕਮਲ ਸੁਖਾਣਾ, ਚੇਅਰਮੈਨ ਗੁਰਵਿੰਦਰ ਸਿੰਘ ਤੂਰ, ਕੁਲਦੀਪ ਸਿੰਘ ਜੌਹਲਾਂ, ਸਾਬਕਾ ਕੌਂਸਲਰ ਬੂਟਾ ਸਿੰਘ ਛਾਪਾ, ਜਸਕਰਨ ਸਿੰਘ ਗਰੇਵਾਲ, ਕਰਮਾ ਰਾਏਕੋਟ ਤੋਂ ਇਲਾਵਾ ਹੋਰ ਕਈ ਪਤਵੰਤੇ ਸੱਜਣ ਮੌਜ਼ੂਦ ਸਨ।