![](/sites/default/files/2025-02/04_9.jpg)
- 614 ਬੱਚਿਆਂ ਨੂੰ ਸਪੋਂਸਰਸ਼ਿਪ ਫੋਸਟਰ ਕੇਅਰ ਸਕੀਮ ਤਹਿਤ ਲਾਭ ਦਿੱਤਾ ਜਾ ਰਿਹਾ ਹੈ
ਸ੍ਰੀ ਮੁਕਤਸਰ ਸਾਹਿਬ 12 ਫਰਵਰੀ 2025 : ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਸ੍ਰੀ ਮੁਕਤਸਰ ਸਾਹਿਬ ਦੇ ਕੰਮਾਂ ਦਾ ਰਿਵਿਊ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਮੀਟਿੰਗ ਦੌਰਾਨ ਕੀਤਾ। ਉਹਨਾਂ ਕਿਹਾ ਕਿ ਹਰ ਬੱਚੇ ਨੂੰ ਗੁਡ ਟਚ ਅਤੇ ਬੈਡ ਟਚ ਬਾਰੇ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ ਅਤੇ ਸਪੋਂਸਰਸ਼ਿਪ ਫੋਸਟਰ ਕੇਅਰ ਸਕੀਮ ਤਹਿਤ ਹਰ ਲੋੜਵੰਦ ਬੱਚੇ ਨੂੰ ਪੂਰਾ ਲਾਭ ਦਿੱਤਾ ਜਾਵੇ। ਇਸ ਮੌਕੇ ਡਾ. ਸ਼ਿਵਾਨੀ ਨਾਗਪਾਲ ਜਿਲ੍ਹਾ ਬਾਲ ਸਰੁੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਗਰੀਬ, ਬੇਸਹਾਰਾ ਅਤੇ ਯਤੀਮ ਬੱਚਿਆਂ ਨਾਲ ਸਬੰਧਿਤ ਸਪੋਂਸਰਸ਼ਿਪ ਫੋਸਟਰ ਕੇਅਰ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਸਪੋਂਸਰਸ਼ਿਪ ਫੋਸਟਰ ਕੇਅਰ ਸਕੀਮ ਦਾ ਲਾਭ ਉਹਨਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਹਨਾਂ ਬੱਚਿਆਂ ਦੀ ਮਾਤਾ ਵਿਧਵਾ ਹੈ ਜਾਂ ਤਲਾਕਸ਼ੁਦਾ ਹੈ ਜਾਂ ਉਸਦੇ ਪਰਿਵਾਰ ਵੱਲੋਂ ਉਸਨੂੰ ਛੱਡ ਦਿੱਤਾ ਗਿਆ ਹੈ, ਜਾਂ ਅਜਿਹੇ ਬੱਚੇ ਜੋ ਅਨਾਥ ਹਨ ਅਤੇ ਆਪਣੇ ਰਿਸ਼ਤੇਦਾਰਾਂ ਨਾਲ ਰਹਿ ਰਹੇ ਹਨ, ਅਜਿਹੇ ਬੱਚੇ ਜਿਹਨਾਂ ਦੇ ਮਾਤਾ/ਪਿਤਾ ਜਾਂ ਦੋਨੋ ਜੇਲ੍ਹ ਵਿੱਚ ਸਜਾ ਕੱਟ ਰਹੇ ਹਨ, .ਅਜਿਹੇ ਬੱਚੇ ਜਿਹਨਾਂ ਦੇ ਮਾਤਾ—ਪਿਤਾ ਲਾ— ਇਲਾਜ ਜਾਂ ਘਾਤਕ ਬਿਮਾਰੀ ਨਾਲ ਪੀੜਿਤ ਹਨ ਜਾਂ ਅਜਿਹੇ ਬੱਚੇ ਜਿ਼ਹਨਾਂਂ ਦੇ ਮਾਤਾ—ਪਿਤਾ ਮਾਨਸਿਕ/ ਸਰੀਰਿਕ ਜਾਂ ਆਰਥਿਕ ਤੌਰ ਤੇ ਬੱਚਿਆਂ ਨੂੰ ਸੰਭਾਲਣ ਦੇ ਯੋਗ ਨਹੀਂ ਹਨ। ਉਹਨਾਂ ਅੱਗੇ ਦੱਸਿਆ ਕਿ ਅਜਿਹੇ ਹਲਾਤਾਂ ਵਿੱਚ ਇਕ ਪਰਿਵਾਰ ਦੇ ਵੱਧ ਤੋਂ ਵੱਧ ਦੋ ਬੱਚੇ ,ਜਿਹਨਾਂ ਦੀ ਉਮਰ 0 ਤੋਂ 18 ਸਾਲ ਦੀ ਹੋਵੇ , ਉਹ ਸਕੀਮ ਦਾ ਲਾਭ ਲੈ ਸਕਦੇ ਹਨ । ਇਹਨਾਂਂ ਬੱਚਿਆਂ ਦਾ ਸਕੂਲ ਵਿੱਚ ਦਾਖਲਾ ਹੋਣਾ ਲਾਜ਼ਮੀ ਹੈ। ਉਹਨਾਂ ਦੱਸਿਆ ਕਿ ਇਸ ਤਹਿਤ 614 ਬੱਚਿਆਂ ਨੂੰ ਸਪੋਂਸਰਸ਼ਿਪ ਫੋਸਟਰ ਕੇਅਰ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਜਨਵਰੀ 2025 ਤੋਂ 75 ਬੱਚਿਆਂ ਨੂੰ ਸਪੋਂਸਰਸ਼ਿਪ ਫੋਸਟਰ ਕੇਅਰ ਸਕੀਮ ਦਾ ਲਾਭ ਦੇਣ ਦੀ ਪ੍ਰਵਾਨਗੀ ਡਿਪਟੀ ਕਮਿਸ਼ਨਰ ਵੱਲੋਂ ਦਿੱਤੀ ਗਈ ਹੈ। ਇਸ ਦੇ ਨਾਲ ਹੀ ਬਾਲ ਭਿੱਖਿਆ ਬਾਰੇ ਦੱਸਿਆ ਗਿਆ ਕਿ ਜਿਹੜੇ ਬੱਚੇ ਬਾਲ ਭਿੱਖਿਆ ਮੰਗਦੇ ਸਮੇ ਰੈਸਕਿਊ ਕੀਤੇ ਗਏ ਸਨ,ਉਹਨਾਂ ਬੱਚਿਆਂ ਦਾ ਸਕੂਲ ਵਿੱਚ ਦਾਖਲਾ ਕਰਵਾ ਦਿੱਤਾ ਗਿਆ ਹੈ ਅਤੇ ਉਹਨਾਂ ਦਾ ਜੀਵਨ ਪੱਧਰ ਉੱਚਾ ਕਰਨ ਲਈ ਉਹਨਾਂ ਨੂੰ ਸਪੋਂਸਰਸ਼ਿਪ ਫੋਸਟਰ ਕੇਅਰ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਤਾਂ ਜੋ ਇਹ ਬੱਚੇ ਮੁੜ ਤੋਂ ਬਾਲ ਭਿੱਖਿਆ ਵਿੱਚ ਸ਼ਾਮਿਲ ਨਾ ਹੋਣ। ਇਸ ਦੇ ਨਾਲ ਹੀ ਸੇਫ਼ ਸਕੂਲ ਵਾਹਨ ਪਾਲਸੀ ਤਹਿਤ ਵੱਖ ਵੱਖ ਸਕੂਲਾਂ ਦੀ ਚੈਕਿੰਗ ਕੀਤੀ ਗਈ ਸੀ ਅਤੇ ਇਸ ਸਬੰਧੀ ਪ੍ਰਧਾਨ ਜੀਆ ਵਲੋਂ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿਤੇ ਗਏ। ਉਹਨਾਂ ਅੱਗੇ ਦੱਸਿਆ ਕਿ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਸ੍ਰੀ ਮੁਕਤਸਰ ਸਾਹਿਬ ਵਲੋਂ ਨਵੀ ਬਣੀ ਪੰਚਾਇਤ ਲਈ ਪਿੰਡ ਪੱਧਰੀ ਤੇ ਜਾਗਰੂਕਤਾ ਪ੍ਰੋਗਰਾਮਕਰਵਾਏ ਜਾ ਰਹੇ ਹਨ। ਇਸ ਮੌਕੇ ਤੇ ਸ੍ਰੀਮਤੀ ਰਤਨਦੀਪ ਕੌਰ ਜਿ਼ਲ੍ਹਾ ਪ੍ਰੋਗਰਾਮ ਅਫਸਰ, ਸ. ਸਰਵਰਿੰਦਰ ਸਿੰਘ ਢਿੱਲੋਂ ਚੇਅਰਪਰਸਨ ਬਾਲ ਭਲਾਈ ਕਮੇਟੀ ਸ੍ਰੀ ਮੁਕਤਸਰ ਸਾਹਿਬ, ਸ. ਅਮਰਜੀਤ ਸਿੰਘ ਮੈਂਬਰ ਬਾਲ ਭਲਾਈ ਕਮੇਟੀ ਸ੍ਰੀ ਮੁਕਤਸਰ ਸਾਹਿਬ, ਸ੍ਰੀ ਮੁਨੀਸ਼ ਵਰਮਾ ਮੈਂਬਰ ਬਾਲ ਭਲਾਈ ਕਮੇਟੀ ਸ੍ਰੀ ਮੁਕਤਸਰ ਸਾਹਿਬ, ਡਾ.ਨਰੇਸ਼ ਪਰੂਥੀ ਚੇਅਰਮੈਨ ਮਾਨਵਤਾ ਫਾਊਂਡੇਸ਼ਨ, ਸ੍ਰੀਮਤੀ ਅਨੂ ਬਾਲਾ ਬਾਲ ਸੁਰੱਖਿਆ ਅਫਸਰ (ਐਨ ਆਈ ਸੀ) ਅਤੇ ਸ੍ਰੀਮਤੀ ਰਾਜਵੰਤ ਕੌਰ ਸੀ.ਡੀ.ਪੀ.ਓ ਵੀ ਹਾਜ਼ਰ ਸਨ।