ਜ਼ਿਲ੍ਹਾ ਪੱਧਰੀ ਵਾਲੀਬਾਲ ਟੂਰਨਾਮੈਂਟ ਵਿੱਚ ਜੀ.ਐਚ.ਜੀ ਸਿੱਧਵਾਂ ਖੁਰਦ ਦਾ ਸ਼ਾਨਦਾਰ ਪ੍ਰਦਰਸ਼ਨ

ਜਗਰਾਉ (ਰਛਪਾਲ ਸਿੰਘ ਸ਼ੇਰਪੁਰੀ ) ਪ੍ਰਿੰਸੀਪਲ ਸ੍ਰੀ ਪਵਨ ਸੂਦ ਜੀ ਨੇ ਜਾਣਕਾਰੀ ਸਾਂਝੇ ਕਰਦੇ ਹੋਏ ਦੱਸਿਆ ਕਿ ਗੁਰੂ ਨਾਨਕ ਸਟੇਡੀਅਮ ਸਪੋਰਟਸ ਕੰਪਲੈਕਸ ਲੁਧਿਆਣਾ ਵਿਖੇ 27 ਅਕਤੂਬਰ 2022 ਨੂੰ ਜ਼ਿਲ੍ਹਾ ਪੱਧਰੀ ਸਕੂਲ ਵਾਲੀਬਾਲ ਦੇ ਟੂਰਨਾਮੈਂਟ ਕਰਵਾਏ ਗਏ। ਇਸ ਟੂਰਨਾਮੈਂਟ ਵਿਚ ਜੀ.ਐਚ.ਜੀ ਪਬਲਿਕ ਸਕੂਲ ਸਿੱਧਵਾਂ ਖੁਰਦ ਦੀਆਂ ਲੜਕੀਆਂ ਨੇ ਅੰਡਰ 14 ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆ ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਜਿਸ ਵਿੱਚ ਚਾਰ ਵਿਦਿਆਰਥਣਾਂ - ਗੁਰਲੀਨ ਕੌਰ, ਅਮਨਦੀਪ ਕੌਰ, ਰਿਸਮਿੰਦਰਪ੍ਰੀਤ ਕੌਰ ਅਤੇ ਅਵਨੀਤ ਕੌਰ ਜੌਹਲ ਰਾਜ ਪੱਧਰੀ ਟੂਰਨਾਮੈਂਟ ਲਈ ਚੋਣ ਹੋਈ ਹੈ। ਇਹ ਸਾਡੇ ਲਈ ਬੜੇ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਅੱਜ ਦੇ ਦੌਰ ਵਿੱਚ ਲੜਕੀਆਂ ਵੀ ਲੜਕਿਆਂ ਦੇ ਬਰਾਬਰ ਖੇਡਾਂ ਦੇ ਵਿਚ ਚੰਗਾ ਪ੍ਰਦਰਸ਼ਨ ਕਰ ਕੇ ਆਪਣਾ ਅਤੇ ਸਕੂਲ ਦਾ ਨਾਮ ਰੌਸ਼ਨ ਕਰ ਰਹੀਆਂ ਹਨ। ਪ੍ਰਤਿਭਾ ਨੂੰ ਕਿਸੇ ਵੀ ਕੀਮਤ ਉੱਤੇ ਲੁਕਾਇਆ ਜਾਂ ਦਬਾਇਆ ਨਹੀਂ ਜਾ ਸਕਦਾ। ਇਸ ਗੱਲ ਦੀ ਪੁਸ਼ਟੀ ਜੀ.ਐਚ.ਜੀ ਪਬਲਿਕ ਸਕੂਲ ਦੇ ਵੱਖ ਵੱਖ ਖੇਡ ਮੁਕਾਬਲਿਆਂ ਵਿੱਚ ਆ ਰਹੀਆਂ ਸ਼ਾਨਦਾਰ ਪ੍ਰਾਪਤੀਆਂ ਦੱਸ ਰਹੀਆਂ ਹਨ । ਕਿਸੇ ਵੀ ਖੇਡ ਮੁਕਾਬਲੇ ਲਈ ਖਿਡਾਰੀਆਂ ਨੂੰ ਤਿਆਰ ਕਰਨ ਦੀ ਜ਼ਿੰਮੇਵਾਰੀ ਉਨ੍ਹਾਂ ਦੇ ਕੋਚ ਸਾਹਿਬਾਨ ਦੀ ਹੁੰਦੀ ਹੈ। ਪ੍ਰਿੰਸੀਪਲ ਸ਼੍ਰੀ ਪਵਨ ਸੂਦ ਨੇ ਸਾਰੇ ਖਿਡਾਰੀਆਂ ਨੂੰ ਚੰਗਾ ਪ੍ਰਦਰਸ਼ਨ ਕਰਨ ਉੱਤੇ ਹੱਲਾਸ਼ੇਰੀ ਦਿੱਤੀ। ਉਨ੍ਹਾਂ ਦੇ ਕੋਚ ਸ਼੍ਰੀ ਹਰਮਨਦੀਪ ਸਿੰਘ (ਡੀ.ਪੀ.ਈ.), ਸ਼੍ਰੀ ਭੁਪਿੰਦਰ ਸਿੰਘ (ਡੀ.ਪੀ.ਈ.), ਮਿਸ ਜਸਵੀਰ ਕੌਰ (ਪੀ.ਟੀ.ਆਈ) ਨੂੰ ਵਧਾਈ ਦਿੱਤੀ । ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡ ਲਈ ਤਿਆਰ ਕੀਤਾ। ਕਿਸੇ ਵੀ ਖਿਡਾਰੀ ਨੂੰ ਤਿਆਰ ਕਰਨ ਅਤੇ ਸਰਵ ਉੱਚ ਪ੍ਰਦਰਸ਼ਨ ਕਰਨ ਦੇ ਕਾਬਲ ਬਣਾਉਣ ਵਿੱਚ ਕੋਚ ਦਾ ਅਹਿਮ ਅਤੇ ਜ਼ਰੂਰੀ ਯੋਗਦਾਨ ਹੁੰਦਾ ਹੈ। ਉਨ੍ਹਾਂ ਨੇ ਖਿਡਾਰੀਆਂ ਦਾ ਆਤਮਵਿਸ਼ਵਾਸ ਵਧਾਉਣ ਲਈ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਅਤੇ ਅੱਗੋਂ ਆਉਣ ਵਾਲੇ ਸਮੇਂ ਵਿੱਚ ਵੀ ਖੇਡਾਂ ਦੇ ਵਿਚ ਚੰਗਾ ਪ੍ਰਦਰਸ਼ਨ ਜਾਰੀ ਰੱਖਣ ਦੀ ਅਪੀਲ ਕੀਤੀ ।