ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੀ ਆਜ਼ਾਦੀ ਵਾਸਤੇ ਸਭ ਤੋਂ ਵੱਡਾ ਯੋਗਦਾਨ ਪਾਇਆ ਹੈ ਅਤੇ ਹੁਣ ਵੀ ਅਨਾਜ ਸੁਰੱਖਿਆ ਵਾਸਤੇ ਸਭ ਤੋਂ ਵੱਡਾ ਯੋਗਦਾਨ ਪਾ ਰਹੇ ਹਨ : ਹਰਸਿਮਰਤ ਕੌਰ ਬਾਦਲ 

  • ਹਰਸਿਮਰਤ ਵੱਲੋਂ ਰਾਜਪਾਲ ਨੂੰ  ਕਿਸਾਨੀ ਸੰਘਰਸ਼ ਖਤਮ ਕਰਵਾਉਣ ਦੀ ਅਪੀਲ

ਬਠਿੰਡਾ, 25 ਫਰਵਰੀ : ਐਮਪੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਹੈ ਕਿ ਉਹ ਸੰਘਰਸ਼ੀਲ ਕਿਸਾਨਾਂ ਅਤੇ ਕੇਂਦਰ ਸਰਦਾਰ ਦਰਮਿਆਨ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢ ਕੇ ਪੰਜਾਬ ਦੇ ਆਰਥਿਕ ਰੁਕਾਵਟ ਨੂੰ ਦੂਰ ਕਰਨ। ਇਥੇ ਰਾਜਪਾਲ ਅਤੇ ਕੇਂਦਰੀ ਮੰਤਰੀ ਸ੍ਰੀ ਸੋਮ ਪ੍ਰਕਾਸ਼ ਦੀ ਪ੍ਰਧਾਨ ਮੰਤਰੀ  ਨਰਿੰਦਰ ਮੋਦੀ ਜ਼ਰੀਏ ਏਮਜ਼ ਨੂੰ ਸਮਰਪਿਤ ਕਰਨ ਦੇ ਸਮਾਗਮ ਵਿਚ ਹਾਜ਼ਰੀ ਮੌਕੇ ਹਾਜ਼ਰ ਸੰਗਤ ਨੂੰ ਸੰਬੋਧਨ ਕਰਦਿਆਂ ਬਠਿੰਡਾ ਦੇ ਐਮਪੀ ਨੇ ਕਿਹਾ ਕਿ ਪੰਜਾਬ ਵਿਚ ਸਰਹੱਦਾਂ ’ਤੇ ਰੁਕਾਵਟਾਂ ਕਾਰਨ ਹਾਲਾਤ ਗੰਭੀਰ ਬਣ ਗਏ ਹਨ। ਉਹਨਾਂ ਕਿਹਾ ਕਿ ਹਰਿਆਣਾ-ਪੰਜਾਬ ਬਾਰਡਰਾਂ ’ਤੇ ਹਾਲਾਤ ਭਾਰਤ-ਪਾਕਿਸਤਾਨ ਵਰਗੇ ਬਣ ਗਏ ਹਨ। ਹਰਸਿਮਰਤ ਕੌਰ ਬਾਦਲ ਨੇ  ਕਿਹਾ ਕਿ ਉਹ ਹਮੇਸ਼ਾ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਦੇ ਹਮਾਇਤੀ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੀ ਆਜ਼ਾਦੀ ਵਾਸਤੇ ਸਭ ਤੋਂ ਵੱਡਾ ਯੋਗਦਾਨ ਪਾਇਆ ਹੈ ਅਤੇ ਹੁਣ ਵੀ ਦੇਸ਼ ਦੀ ਅਨਾਜ ਸੁਰੱਖਿਆ ਵਾਸਤੇ ਸਭ ਤੋਂ ਵੱਡਾ ਯੋਗਦਾਨ ਪਾ ਰਹੇ ਹਨ। ਉਹਨਾਂ ਕਿਹਾ ਕਿ ਸਾਨੂੰ ਇਹ ਸਮਝਣ ਦੀ ਲੋੜ ਹੈ ਕਿ ਜੇਕਰ ਕਿਸਾਨ ਖੁਸ਼ਹਾਲ ਹੋਵੇਗਾ ਤਾਂ ਦੇਸ਼ ਖੁਸ਼ਹਾਲ ਹੋਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਬਾਦਲ ਨੇ ਦੱਸਿਆ ਕਿ ਕਿਵੇਂ ਸਰਕਾਰ ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਹੁੰਦਿਆਂ ਇਸ ਸੰਸਥਾ ਵਾਸਤੇ ਜ਼ਮੀਨ ਐਕਵਾਇਰ ਕਰਵਾਈ ਅਤੇ ਸਾਰੀਆਂ ਲੋੜੀਆਂ ਪ੍ਰਵਾਨਗੀਆਂ ਰਿਕਾਰਡ ਸਮੇਂ ਵਿਚ ਲੈ ਕੇ ਦਿੱਤੀਆਂ। ਉਹਨਾਂ ਇਹ ਵੀ ਕਿਹਾ ਕਿ ਇਸ ਸੰਸਥਾ ਦਾ ਉਦਘਾਟਨ ਸਭ ਤੋਂ ਪਹਿਲਾਂ 26 ਦਸੰਬਰ 2019 ਵਿਚ ਹੋਇਆ ਸੀ। ਉਹਨਾਂ ਕਿਹਾ ਕਿ ਇਹ ਸੰਸਥਾ ਇਸ ਇਲਾਕੇ ਦੇ ਲੋਕਾਂ ਹੀ ਨਹੀਂ ਬਲਕਿ ਮਾਲਵੇ ਦੇ ਲੋਕਾਂ ਵਸਤੇ ਬਹੁਤ ਲਾਹੇਵੰਦ ਹੈ। ਬਾਦਲ ਨੇ ਏਮਜ਼ ਬਠਿੰਡਾ ਵਿਖੇ ਟਰੋਮਾ ਸੈਂਟਰ ਵਿਚ ਬੈਡਾਂ ਦੀ ਗਿਣਤੀ ਵਧਾ ਕੇ 300 ਕਰਨ ਦੀ ਮੰਗ ਵੀ ਕੀਤੀ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਸੰਸਥਾ ਵਿਚ ਪੂਰੀ ਆਈ ਸੀ ਯੂ ਸਹੂਲਤ ਵੀ ਸ਼ੁਰੂ ਹੋਣੀ ਚਾਹੀਦੀ ਹੈ। ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਗਠਜੋੜ ਸਿਰਫ ਪੰਜਾਬ ਵਿਚ ਸੀਮਤ ਹੈ ਅਤੇ ਦੋਵੇਂ ਪਾਰਟੀਆਂ ਪੰਜਾਬੀਆਂ ਨੂੰ ਗੁੰਮਰਾਹ ਕਰਨ ਦਾ ਯਤਨ ਕਰ ਰਹੀਆਂ ਹਨ।