ਸਾਉਣੀ ਸੀਜਨ ਦੌਰਾਨ ਮੱਕੀ ਦੀ ਫਸਲ ਨੂੰ ਤਰਜੀਹ ਦੇਣ ਕਿਸਾਨ  - ਡਾ. ਕੁਲਦੀਪ ਕੌਰ

ਮਾਲੇਰਕੋਟਲਾ 13 ਮਾਰਚ 2025 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲੇ ਅੰਦਰ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀਆਂ ਹਦਾਇਤਾਂ ਤੇ ਕਿਸਾਨਾਂ ਨੂੰ ਲਗਾਤਾਰ ਰਵਾਇਤੀ ਫਸਲੀ ਚੱਕਰ ਨੂੰ ਛੱਡ ਕੇ ਫਸਲੀ ਵਿਭਿੰਨਤਾ ਅਪਨਾਉਣ ਬਾਰੇ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਜ਼ਿਲ੍ਹੇ ਦੇ ਪਿੰਡ ਲਸੋਈ ਵਿਖੇ ਕਿਸਾਨਾਂ ਨੂੰ ਰਵਾਇਤੀ ਫਸ਼ਲੀ ਚੱਕਰ ਵਿੱਚ ਕੱਢਣ ਅਤੇ ਫਸਲੀ ਵਿਭਿੰਨਤਾ ਅਪਨਾਉਣ ਪ੍ਰੇਰਿਤ ਕਰਨ ਲਈ ਵਿਸ਼ੇਸ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਵਿਸ਼ੇਸ ਜਾਗਰੂਕਤਾ ਕੈਂਪ ਦੀ ਪ੍ਰਧਾਨਗੀ ਕਰਦਿਆ ਖੇਤੀਬਾੜੀ ਵਿਕਾਸ ਅਫਸਰ ਡਾ. ਕੁਲਦੀਪ ਕੌਰ ਨੇ ਕਿਹਾ ਕਿ ਕਿਸਾਨਾਂ ਨੂੰ ਜਾਗਰੂਕ ਅਤੇ ਪ੍ਰੇਰਿਤ ਕਰਦਿਆ ਕਿਹਾ ਕਿ ਕਿਸਾਨ ਭਰਾ ਆਉਣ ਵਾਲੇ ਸੀਜਨ ਦੌਰਾਨ ਝੋਨੇ ਦੀ ਫਸਲ ਦੀ ਜਗ੍ਹਾਂ ਮੱਕੀ ਦੀ ਫਸਲ ਬੀਜਣ ਲਈ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਅਜੌਕੇ ਸਮੇਂ ਵਿੱਚ ਮੱਕੀ ਦੇ ਬਣੇ ਆਚਾਰ ਦੀ ਮੰਗ ਡਾਇਰੀ ਫਾਰਮਾਂ ਵਿੱਚ ਵਧੇਰੇ ਵੱਧ ਗਈ ਹੈ। ਕਿਉਂਕਿ ਇਸ ਆਚਾਰ ਨਾਲ ਦੁਧਾਰੂ ਪਸ਼ੂ ਵਿੱਚ ਦੁੱਧ ਦੇਣ ਦੀ ਸਮਰੱਥਾ ਵੱਧ ਜਾਂਦੀ ਹੈ । ਮੱਕੀ ਦੇ ਝਾੜ ਬਾਰੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਇਸਦਾ ਝਾੜ ਵੀ ਹੋਰਨਾ ਰਿਵਾਇਤੀ ਫਸਲਾਂ ਨਾਲੋਂ ਵਧੇਰੇ ਹੁੰਦਾ ਹੈ। ਇੱਕ ਏਕੜ ਵਿੱਚੋਂ 200 ਕੁਇੰਟਲ ਹਰਾ ਚਾਰਾ ਨਿਕਲਦਾ ਹੈ, ਜਿਸ ਨਾਲ ਕਿਸਾਨ ਦੀ ਆਮਦਨ ਵਿੱਚ ਵਧੇਰੇ ਵਾਧਾ ਹੁੰਦਾ ਹੈ। ਇਸ ਮੌਕੇ ਉਹਨਾਂ ਕਿਸਾਨਾਂ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਿਸ਼ ਕੀਤੇ ਮੱਕੀ ਦੇ ਬੀਜਾਂ ਦੀਆਂ ਵੱਖ- ਵੱਖ ਕਿਸਮਾਂ,ਝਾੜ,ਹੋਣ ਵਾਲੀ ਆਮਦਨ, ਖਾਦਾਂ ਦੀ ਵਰਤੋਂ, ਨਦੀਨ ਅਤੇ ਕੀਟ ਪ੍ਰਬੰਧਾਂ ਦੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ । ਉਹਨਾਂ ਕਿਸਾਨਾਂ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਰਿਵਾਇਤੀ ਫਸਲਾਂ ਨਾਲ ਜਿੱਥੇ ਕਿਸਾਨ ਦੀ ਆਮਦਨ ਵਿੱਚ ਖੜੋਤ ਆ ਗਈ ਹੈ, ਉੱਥੇ ਹੀ ਸਾਡੇ ਕੁਦਰਤੀ ਸੋਮਿਆਂ ਜਿਵੇਂ ਕਿ ਮਿੱਟੀ, ਹਵਾ, ਪਾਣੀ ਦੀ ਸ਼ੁੱਧਤਾ/ਗੁਣਵੱਤਾ ਵਿੱਚ ਵੀ ਦਿਨ-ਬ-ਦਿਨ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਇਸ ਮੌਕੇ ਹਰਸ਼ਪ੍ਰੀਤ ਸਿੰਘ, ਸੁਖਜਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲਿਆ।