ਫਾਜ਼ਿਲਕਾ ਪੁਲਿਸ ਵੱਲੋਂ ਚੋਰੀ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਅਨਸਰਾਂ ਖਿਲਾਫ਼ ਕਾਰਵਾਈ ਕਰਦੇ ਹੋਏ 10 ਮੋਬਾਇਲ ਫੋਨ ਅਤੇ 01 ਮੋਟਰ ਸਾਈਕਲ ਸਮੇਤ 03 ਕਾਬੂ

ਫਾਜ਼ਿਲਕਾ, 11 ਅਪ੍ਰੈਲ : ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਾਜ਼ਿਲਕਾ ਜੀ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਚੋਰੀ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਅਨਸਰਾਂ ਖਿਲਾਫ਼ ਵਿਸ਼ੇਸ਼ ਕਰਵਾਈ ਕੀਤੀ ਜਾ ਰਹੀ ਹੈ। ਜਿਸਦੇ ਤਹਿਤ ਇੰਸਪੈਕਟਰ ਮਨਿੰਦਰ ਸਿੰਘ ਮੁੱਖ ਅਫਸਰ ਥਾਣਾ ਸਿਟੀ 2 ਅਬੋਹਰ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਵੱਲੋਂ ਮੁਖਬਰੀ ਦੇ ਅਧਾਰ ਤੇ ਤਿੰਨ ਮੋਬਾਇਲ ਚੋਰਾਂ ਧਰਮਵੀਰ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਬੁਰਜ ਮੁਹਾਰ ਅਬੋਹਰ, ਗੁਰਵਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਢਾਣੀ ਜੀਤਾ ਸਿੰਘ ਪਿੰਡ ਰਹੂੜਿਆਂ ਵਾਲੀ ਅਤੇ ਰਾਜਵੀਰ ਉਰਫ ਹੈਪੀ ਪੁੱਤਰ ਮਨਜੀਤ ਸਿੰਘ ਵਾਸੀ ਢਾਣੀ ਕੜਾਕਾ ਸਿੰਘ ਅਬੋਹਰ ਨੂੰ ਕਾਬੂ ਕਰਕੇ ਉਹਨਾਂ ਪਾਸੋਂ 10 ਮੋਬਾਇਲ ਫੋਨ ਅਤੇ ਇੱਕ ਮੋਟਰ ਸਾਈਕਲ ਬ੍ਰਾਮਦ ਕੀਤਾ ਗਿਆ ਹੈ । ਇਹਨਾਂ ਦੋਸ਼ੀਆਂ ਦੇ ਖਿਲਾਫ ਮੁੱਕਦਮਾ ਨੰਬਰ 37 ਮਿਤੀ 10-04-2024 ਜੁਰਮ 379 ਆਈ.ਪੀ.ਸੀ ਵਾਧਾ ਜੁਰਮ 411 ਆਈ.ਪੀ.ਸੀ ਥਾਣਾ ਸਿਟੀ 2 ਅਬੋਹਰ ਵਿਖੇ ਦਰਜ ਰਜਿਸਟਰ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਫੜੇ ਗਏ ਦੋਸ਼ੀਆਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ ਅਤੇ ਡੂੰਘਾਈ ਨਾਲ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਆਉਣ ਵਾਲੇ ਸਮੇਂ ਵਿੱਚ ਦੋਸ਼ੀਆਂ ਪਾਸੋਂ ਹੋਰ ਵੀ ਚੋਰੀਸ਼ੁਦਾ ਸਮਾਨ ਰਿਕਵਰ ਹੋਣ ਦੀ ਸੰਭਾਵਨਾ ਹੈ।