ਫਾਜ਼ਿਲਕਾ ਪੁਲਿਸ ਵੱਲੋਂ ਇੱਕ ਚਾਲੂ ਭੱਠੀ, ਨਾਜਾਇਜ਼ ਸ਼ਰਾਬ ਅਤੇ ਲਾਹਣ ਸਮੇਤ ਦੋ ਵਿਅਕਤੀ ਕਾਬੂ

ਫਾਜ਼ਿਲਕਾ, 26 ਮਾਰਚ : ਥਾਣਾ ਸਦਰ ਜਲਾਲਾਬਾਦ ਅਧੀਨ ਪੈਂਦੀ ਚੌਕੀ ਘੁਬਾਇਆ ਦੇ ਇੰਚਾਰਜ ASI ਗੁਰਨਾਮ ਸਿੰਘ ਵੱਲੋਂ ਅੱਜ ਗੁਪਤ ਸੂਚਨਾ ਮਿਲਣ ਤੇ ਪਿੰਡ ਟਾਹਲੀ ਵਾਲਾ ਵਾਸੀ ਚੜ੍ਹਤ ਸਿੰਘ ਪੁੱਤਰ ਦਲੀਪ ਸਿੰਘ ਦੇ ਘਰ ਛਾਪਾ ਮਾਰੀ ਕਰਕੇ ਮੁਲਜ਼ਮ ਚੜ੍ਹਤ ਸਿੰਘ ਨੂੰ 1 ਚਾਲੂ ਭੱਠੀ, 50 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 350 ਲੀਟਰ ਲਾਹਣ ਸਮੇਤ ਕਾਬੂ ਕੀਤਾ ਗਿਆ ਹੈ। ਜਿਸਦੇ ਖ਼ਿਲਾਫ਼ ਥਾਣਾ ਸਦਰ ਜਲਾਲਾਬਾਦ ਵਿਖੇ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸੇ ਤਰਾਂ ਥਾਣਾ ਅਮੀਰ ਖਾਸ ਵਿੱਚ ਤਾਇਨਾਤ ASI ਗੁਰਦੇਵ ਸਿੰਘ ਵੱਲੋਂ ਗੁਪਤ ਸੂਚਨਾ ਦੇ ਅਧਾਰ ਤੇ ਅਮਰਜੀਤ ਸਿੰਘ ਪੁੱਤਰ ਹੰਸਾ ਸਿੰਘ ਵਾਸੀ ਦਰੋਗਾ ਪਾਸੋਂ 200 ਲੀਟਰ ਲਾਹਣ ਅਤੇ 20 ਬੋਤਲਾਂ ਨਾਜਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਜਿਸਦੇ ਖਿਲਾਫ ਥਾਣਾ ਅਮੀਰਖਾਸ ਵਿਖੇ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।