ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਦੋ ਮੈਡੀਕਲ ਸਟੋਰਾਂ ਤੇ ਕੀਤੀ ਗਈ ਕਾਰਵਾਈ

ਫਾਜ਼ਿਲਕਾ, 27 ਮਾਰਚ : ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ। ਜਿਸਦੇ ਤਹਿਤ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਮੁੱਖ ਅਫਸਰ ਥਾਣਾ ਸਿਟੀ-2 ਅਬੋਹਰ ਅਤੇ ਡਰੱਗ ਇੰਸਪੈਕਟਰ ਵੱਲੋਂ ਸਾਂਝੇ ਓਪਰੇਸ਼ਨ ਤਹਿਤ ਅਬੋਹਰ ਵਿੱਚ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੋਰਾਨ ਇੱਕ ਮੈਡੀਕਲ ਸਟੋਰ ਤੋਂ 6600 ਨਸ਼ੀਲੇ ਕੈਪਸੂਲ ਬ੍ਰਾਮਦ ਹੋਣ ਕਰਕੇ ਡਰੱਗ ਇੰਸਪੈਕਟਰ ਵੱਲੋਂ ਮੈਡੀਕਲ ਸਟੋਰ ਨੂੰ ਸੀਲ ਕਰਵਾਇਆ ਗਿਆ ਹੈ। ਇਸੇ ਤਰਾਂ ਇੱਕ ਹੋਰ ਮੈਡੀਕਲ ਸਟੋਰ ਵਿੱਚੋ 530 ਨਸ਼ੀਲੇ ਕੈਪਸੂਲ ਬ੍ਰਾਮਦ ਕੀਤੇ ਗਏ ਹਨ। ਚੈਕਿੰਗ ਦੌਰਾਨ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਮੈਡੀਕਲ ਸਟੋਰ ਦਾ ਲਾਇਸੈਂਸ ਪੇਸ਼ ਨਾ ਕਰਨ ਕਰਕੇ ਉਸਨੂੰ ਗ੍ਰਿਫਤਾਰ ਕਰਕੇ ਉਸਦੇ ਖਿਲਾਫ ਇੰਡੀਅਨ ਮੈਡੀਕਲ ਕਾਊਂਸਿਲ ਐਕਟ ਦੀ ਧਾਰਾ 15 ਅਤੇ ਆਈ.ਪੀ.ਸੀ ਦੀ ਧਾਰਾ 420 ਤਹਿਤ ਥਾਣਾ ਸਿਟੀ 2 ਅਬੋਹਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।