ਸਵੱਛ ਹੋਵੇਗਾ ਫਾਜ਼ਿਲਕਾ, ਨਗਰ ਕੌਂਸਲ ਨੇ 75 ਲੱਖ ਦੀ ਲਾਗਤ ਨਾਲ ਖਰੀਦੀਆਂ 10 ਨਵੀਆਂ ਗੱਡੀਆਂ 

  • ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਝੰਡੀ ਵਿਖਾ ਕੇ ਕੀਤੀਆਂ ਰਵਾਨਾ 

ਫਾਜ਼ਿਲਕਾ, 02 ਜੁਲਾਈ 2024 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਵਿੱਚ ਸਫਾਈ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਗਰ ਕੌਂਸਲ ਫਾਜ਼ਿਲਕਾ ਵੱਲੋਂ 10 ਨਵੀਆਂ ਗੱਡੀਆਂ ਖਰੀਦੀਆਂ ਗਈਆਂ ਹਨ ਜੋ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚੋਂ ਕੂੜਾ ਚੁੱਕਣਗੀਆਂ। ਇਹਨਾਂ ਗੱਡੀਆਂ ਨੂੰ ਅੱਜ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਇਹਨਾਂ ਤੇ 75 ਲੱਖ ਰੁਪਏ ਦੀ ਲਾਗਤ ਆਈ ਹੈ ਅਤੇ ਇਸ ਨਾਲ ਨਗਰ ਕੌਂਸਲ ਦਾ ਸੈਨੀਟੇਸ਼ਨ ਵਿੰਗ ਹੋਰ ਮਜਬੂਤ ਹੋ ਗਿਆ ਹੈ। ਉਹਨਾਂ ਨੇ ਆਖਿਆ ਕਿ ਸ਼ਹਿਰ ਵਿੱਚੋਂ ਹੁਣ ਰੋਜ਼ਾਨਾ ਆਧਾਰ ਤੇ ਕੂੜਾ ਚੁੱਕਿਆ ਜਾ ਸਕੇਗਾ ਅਤੇ ਸ਼ਹਿਰ ਨੂੰ ਹੋਰ ਵੀ ਵਧੇਰੇ ਸਵੱਛ ਬਣਾਇਆ ਜਾਵੇਗਾ। ਇਸ ਮੌਕੇ ਉਹਨਾਂ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰੀ ਵਿਕਾਸ ਤੇ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ ਅਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ ਨਾਲ ਸਵੱਛਤਾ ਨੂੰ ਵੀ ਪ੍ਰਾਥਮਿਕਤਾ ਦਿੱਤੀ ਜਾ ਰਹੀ ਹੈ। ਇਸ ਮੌਕੇ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਮੰਗਤ ਰਾਮ ਅਤੇ ਨਗਰ ਕੌਂਸਲ ਦੇ ਵੱਖ-ਵੱਖ ਕੌਂਸਲਰ ਵੀ ਹਾਜ਼ਰ ਸਨ।।