- ਰਾਉਵਾਲ ਵਿੱਚ ਸਿਹਤ ਕੈਂਪ ਦਾ ਆਯੋਜਨ ਕਰਕੇ ਮੁਫ਼ਤ ਦਵਾਈਆਂ ਵੰਡੀਆਂ
- ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਆਮ ਲੋਕ ਅਤੇ ਸਮਾਜ ਸੇਵੀ ਸੰਸਥਾਵਾਂ ਲੈ ਰਹੀਆਂ ਵਧ ਚੜ੍ਹ ਹਿੱਸਾ-ਡਿਪਟੀ ਕਮਿਸ਼ਨਰ
ਮੋਗਾ, 17 ਜੁਲਾਈ : ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਜ਼ਿਲ੍ਹਾ ਮੋਗਾ ਵਿੱਚ ਹੜ੍ਹ ਤੋਂ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਤੱਕ ਰਸਦ ਵਸਤਾਂ ਪਹੁੰਚਾਉਣ ਲਈ ਵਚਨਬੱਧ ਹੈ। ਜ਼ਿਲ੍ਹਾ ਮੋਗਾ ਵਿੱਚ ਧਰਮਕੋਟ ਦੇ ਦਰਿਆ ਦੇ ਲਾਗਲੇ ਪਿੰਡਾਂ ਦੇ ਲੋਕ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ ਜਿਨ੍ਹਾਂ ਨਾਲ ਜ਼ਿਲ੍ਹਾ ਪ੍ਰਸ਼ਾਸ਼ਨ ਲਗਾਤਾਰ ਪਹੁੰਚ ਬਣਾ ਕੇ ਹਰ ਸੰਭਵ ਸਹਾਇਤਾ ਕਰ ਰਿਹਾ ਹੈ। ਉਨ੍ਹਾਂ ਦੀ 24 ਘੰਟੇ ਸਹਾਇਤਾ ਲਈ ਮੈਡੀਕਲ ਟੀਮਾਂ ਦੀ ਤਾਇਨਾਤੀ ਤੋਂ ਇਲਾਵਾ ਫਲੱਡ ਕੰਟਰੋਲ ਰੂਮ ਵੀ ਸਥਾਪਿਤ ਕੀਤੇ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ ਫਲੱਡ ਰੈਸੀਕਿਊ ਕੇਂਦਰ ਮੰਦਰ ਕਲਾਂ ਪਿੰਡ ਵਿਖੇ ਫਾਗਿੰਗ ਕੀਤੀ ਗਈ ਤਾਂ ਕਿ ਲੋਕਾਂ ਨੂੰ ਡੇਂਗੂ ਜਾਂ ਹੋਰ ਬਿਮਾਰੀਆਂ ਤੋਂ ਸੁਰੱਖਿਅਤ ਰੱਖਿਆ ਜਾ ਸਕੇ। ਇਸ ਤੋਂ ਇਲਾਵਾ ਅੱਜ ਭਾਈ ਘਨ੍ਹੱਈਆ ਨਰਸਿੰਗ ਕਾਲਜ ਧਰਮਕੋਟ ਵੱਲੋਂ ਕਾਲਜ ਚੇਅਰਮੈਨ ਸ੍ਰ. ਗੁਰਦਿਆਲ ਸਿੰਘ ਅਤੇ ਪ੍ਰਿੰਸੀਪਲ ਦਲਜੀਤ ਕੌਰ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਦੀਪ ਸਿੰਘ ਪੀ.ਐਚ.ਸੀ. ਕੋਟ ਈਸੇ ਖਾਂ ਨੂੰ ਅਗਲੇ ਦਸ ਦਿਨਾਂ ਲਈ ਹੜ੍ਹ ਪੀੜ੍ਹਤਾਂ ਵਾਸਤੇ ਐਂਬੂਲੈਂਸ ਮੁਹੱਈਆ ਕਰਵਾਉਣ ਦੀ ਸੇਵਾ ਨਿਭਾਈ। ਪਿੰਡ ਰਾਉਵਾਲ ਵਿਖੇ ਹਤ ਕੈਂਪ ਦਾ ਆਯੋਜਨ ਕਰਕੇ ਦਵਾਈਆਂ ਦੀ ਵੰਡ ਵੀ ਕੀਤੀ ਗਈ। ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਜ਼ਿਲ੍ਹਾ ਪ੍ਰਸ਼ਾਸ਼ਨ ਤੋਂ ਇਲਾਵਾ ਨੇੜਲੇ ਇਲਾਕਿਆਂ ਦੇ ਲੋਕਾਂ ਵੱਲੋਂ ਵੀ ਕੀਤੀ ਜਾ ਰਹੀ ਹੈ ਜਿਹੜੀ ਕਿ ਸ਼ਲਾਘਾਯੋਗ ਹੈ।