ਪਟਿਆਲਾ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਜੋ ਪਟਿਆਲਾ ਜੇਲ੍ਹ ਵਿੱਚ ਸਜਾ ਕੱਟ ਰਹੇ ਹਨ ਨਾਲ ਅੱਜ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੁਲਾਕਾਤ ਕਰਨ ਲਈ ਅਚਾਨਕ ਪਟਿਆਲਾ ਪੁੱਜੇ ਅਤੇ ਮਨਪ੍ਰੀਤ ਸਿੰਘ ਬਾਦਲ ਨੇ ਤਕਰੀਬਨ ਨਵਜੋਤ ਸਿੰਘ ਸਿੱਧੂ ਡੇਢ ਘੰਟਾ ਦੇ ਕਰੀਬ ਗੱਲਬਾਤ ਕੀਤੀ।
26 ਜਨਵਰੀ ਨੂੰ ਹੋਣਗੇ ਜੇਲ੍ਹ ਤੋਂ ਰਿਹਾਅ :
ਸਾਬਕਾ ਪ੍ਰਧਾਨ ਨਵਜੋਤ ਸਿੰਘ ਨੂੰ ਸੁਪਰੀਮ ਕੋਰਟ ਵੱਲੋਂ ਰੋਡ ਰੇਂਜ ਦੇ ਮਾਮਲੇ ’ਚ ਇੱਕ ਸਾਲ ਦੀ ਸਜਾ ਸੁਣਾਈ ਸੀ, ਜਿਸ ਕਾਰਨ ਉਹ ਪਿਛਲੇ 7-8 ਮਹੀਨੇ ਤੋਂ ਪਟਿਆਲਾ ਜੇਲ੍ਹ ਵਿੱਚ ਹਨ, ਪਿਛਲੇ ਦਿਨੀਂ ਮੀਡੀਆ ਵਿੱਚ ਆਈ ਖ਼ਬਰਾਂ ਅਨੁਸਾਰ ਨਵਜੋਤ ਸਿੰਘ ਸਿੱਧੂ ਨੂੰ 26 ਜਨਵਰੀ ਨੂੰ ਸਰਕਾਰ ਵੱਲੋਂ ਰਿਹਾਅ ਕੀਤਾ ਜਾਵੇਗਾ।