ਲੁਧਿਆਣਾ, 06 ਮਾਰਚ (ਰਘਵੀਰ ਸਿੰਘ ਜੱਗਾ ) : ਸਾਬਕਾ ਮੰਤਰੀ ਸਵਰਗੀ ਬਸੰਤ ਸਿੰਘ ਖਾਲਸਾ ਅਤੇ ਬੀਬੀ ਬਲਵੀਰ ਕੌਰ ਦੀ ਨਿੱਘੀ ਯਾਦ ਵਿੱਚ ਸਵ : ਸੁਖਦੇਵ ਸਿੰਘ ਜਵੰਦਾ ਯਾਦਗਾਰੀ ਟਰੱਸਟ ਪਿੰਡ ਬੱਸੀਆਂ ਦੇ ਸਹਿਯੋਗ ਨਾਲ ਗੁਰੂਦੁਆਰਾ ਭਗਤ ਰਵਿਦਾਸ ਪਿੰਡ ਬਰਮੀ ਵਿਖੇ ਅੱਖਾਂ ਦੀਆਂ ਬੀਮਾਰੀਆਂ ਦਾ ਮੁਫ਼ਤ ਅਪ੍ਰੇਸ਼ਨ ਅਤੇ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਬਿਕਰਮਜੀਤ ਸਿੰਘ ਖਾਲਸਾ ਮੈਂਬਰ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਕੀਤਾ ਗਿਆ। ਉਨਾਂ ਕਿਹਾ ਕਿ ਮਾਨਵਤਾ ਦੀ ਸੇਵਾ ਹੀ ਇਨਸਾਨੀਅਤ ਲਈ ਸੱਚੀ ਭਗਤੀ ਹੈ। ਉਨਾਂ ਟਰੱਸਟ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਲੋੜਵੰਦਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ। ਕੈਂਪ ਦੌਰਾਨ ਡਾ. ਰਮੇਸ਼ ਸੁਪਰ ਸਪੈਸਲਿਟੀ ਆਈ ਲੇਜ਼ਰ ਸੈਟਰ ਬਰਾਂਚ ਰਾਏਕੋਟ ਅਤੇ ਡਾਕਟਰ ਰਮੇਸ਼ ਮਨਸੂਰਾਂ ਵਾਲਿਆਂ ਦੀ ਅਗਵਾਈ ਵਾਲੀ ਡਾਕਟਰਾਂ ਦੀ ਟੀਮ ਦੇ ਡਾ. ਮਨਜੀਤ ਸਿੰਘ (ਸਾਬਕਾ ਐਸਐਮਓ) ਵੱਲੋਂ 185 ਦੇ ਕਰੀਬ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ 30 ਵਿਅਕਤੀਆਂ ਨੂੰ ਲੈੱਨਜ ਪਾਉਣ ਲਈ ਚੁਣਿਆ ਗਿਆ, ਜਿੰਨਾਂ ਦੇ ਲੈੱਨਜ ਟਰੱਸਟ ਵੱਲੋਂ ਮੁਫ਼ਤ ਲਗਵਾਏ ਜਾਣਗੇ। ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਵੰਡੀਆਂ ਗਈਆਂ। ਇਸ ਮੌਕੇ ਸਮਾਜਸੇਵੀ ਕੰਵਰਜੀਤ ਸਿੰਘ ਜਵੰਦਾ, ਕਮਲਜੀਤ ਸਿੰਘ ਬਰਮੀ, ਪ੍ਰਧਾਨ ਅਮਰਜੀਤ ਸਿੰਘ, ਸੁਖਦੇਵ ਸਿੰਘ, ਬੂਟਾ ਸਿੰਘ, ਪ੍ਰੀਤਮ ਸਿੰਘ ਫੌਜੀ, ਰਣਜੀਤ ਸਿੰਘ, ਪੰਚ ਦਲਜੀਤ ਸਿੰਘ, ਚਰਨਜੀਤ ਕੌਰ, ਬਲਵਿੰਦਰ ਕੌਰ, ਬਲਜੀਤ ਸਿੰਘ, ਤਰਲੋਚਨ ਸਿੰਘ, ਦਲਜੀਤ ਸਿੰਘ ਖਜਾਨਚੀ, ਜਸਵਿੰਦਰ ਸਿੰਘ, ਰਣਜੀਤ ਸਿੰਘ ਸਮੇਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਆਹੁਦੇਦਾਰ ਅਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ।