ਰੂਪਨਗਰ, 17 ਅਪਰੈਲ : ਲੋਕ ਸਭਾ ਹਲਕੇ ਵਿੱਚ ਵਿਕਾਸ ਦੀ ਗਤੀ ਨੂੰ ਅੱਗੇ ਵਧਾਉਂਦੇ ਹੋਏ, ਸ਼੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਰੂਪਨਗਰ, ਸ਼੍ਰੀ ਆਨੰਦਪੁਰ ਸਾਹਿਬ ਅਤੇ ਸ਼੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕਿਆਂ ਦੇ ਵੱਖ-ਵੱਖ ਪਿੰਡਾਂ ਹਰੀਪੁਰ, ਬਾਗਵਾਲੀ, ਰਾਮਪੁਰ, ਸੁਖਸਾਲ, ਬਸੋਵਾਲ ਕਲੋਨੀ, ਬਾਸ, ਦਾਤਾਰਪੁਰ, ਮਾਂਗੇਵਾਲ ਅਤੇ ਲੰਗੜੋਆ ਵਿਖੇ 23 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਚੈਕ ਵੰਡੇ ਗਏ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਹਲਕਾ ਵਾਸੀਆਂ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਤਰਜੀਹ ਹੈ। ਇਸ ਦਿਸ਼ਾ, ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਫੰਡ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ 'ਤੇ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵਿੱਚ ਵਿਕਾਸ ਲਈ ਕਈ ਪ੍ਰਾਜੈਕਟ ਹਲਕੇ ਵਿੱਚ ਲਿਆਂਦੇ ਗਏ ਸਨ। ਜਦਕਿ ਹੁਣ ਉਨ੍ਹਾਂ ਦੇ ਸੰਸਦੀ ਕੋਟੇ ਤੋਂ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਇਹ ਸਿਲਸਿਲਾ ਜਾਰੀ ਰਹੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਹਕੀਮ ਹਰਮੋਹਿੰਦਰ ਪਾਲ ਸਿੰਘ ਮਿਨਹਾਸ, ਸੁਰਿੰਦਰ ਸਿੰਘ ਹਰੀਪੁਰ, ਸਰਪੰਚ ਗੁਰਦੀਪ ਸਿੰਘ, ਕਰਨੈਲ ਸਿੰਘ, ਕਾਕਾ ਸਿੰਘ, ਖੁਸ਼ਹਾਲ ਸਿੰਘ ਚੇਅਰਮੈਨ, ਸਰਪੰਚ ਸੁਰਿੰਦਰ ਕੌਰ, ਹਰਮੇਸ਼ ਸਿੰਘ, ਅਸ਼ੋਕ ਸੈਣੀ, ਪਿਆਰਾ ਸਿੰਘ, ਦੀਪਕ ਕੁਮਾਰ, ਕੁਲਵੰਤ ਕੌਰ ਸਰਪੰਚ, ਸ. ਸੁਰਜੀਤ ਸਿੰਘ, ਸੁਰੇਸ਼ ਕੁਮਾਰ, ਸਰਪੰਚ ਗੁਰਦੇਵ ਸਿੰਘ, ਗੁਰਚਰਨ ਸਿੰਘ, ਸਤਪਾਲ ਸਿੰਘ, ਰਣਜੀਤ ਸਿੰਘ, ਮਹਿੰਦਰ ਸਿੰਘ ਰਾਏ, ਬਾਗਵਾਲੀ ਸਰਪੰਚ ਅਮਨਦੀਪ ਕੌਰ, ਅਮਰੀਕ ਸਿੰਘ, ਹਰਮੀਤ ਸਿੰਘ ਆਦਿ ਹਾਜ਼ਰ ਸਨ