- ਡਿਪਟੀ ਕਮਿਸ਼ਨਰ ਡਾ.ਪੱਲਵੀ ਲਹਿਰਾਉਣਗੇ ਮਾਲੇਰਕੋਟਲਾ ਵਿਖੇ ਤਿਰੰਗਾ
- ਵਧੀਕ ਡਿਪਟੀ ਕਮਿਸ਼ਨਰ ਨੇ ਫੁੱਲ ਡਰੈੱਸ ਰਿਹਰਸਲ ਦੌਰਾਨ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
- ਆਜ਼ਾਦੀ ਦਿਹਾੜੇ ਦੇ ਸਮਾਗਮਾਂ ਲਈ ਸੁਰੱਖਿਆ ਅਤੇ ਟਰੈਫਿਕ ਦੇ ਪੁਖ਼ਤਾ ਇੰਤਜਾਮ : ਗੁਰਸ਼ਰਨਦੀਪ ਸਿੰਘ ਗਰੇਵਾਲ
- ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਸਮਾਗਮ 'ਚ ਵੱਧ-ਚੜ੍ਹਕੇ ਹਿੱਸਾ ਲੈਣ ਦੀ ਅਪੀਲ
ਮਾਲੇਰਕੋਟਲਾ 13 ਅਗਸਤ : ਦੇਸ਼ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ ਮਾਲੇਰਕੋਟਲਾ ਦੇ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਡਾ ਪੱਲਵੀ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੇ ਅੱਜ ਇੱਥੇ ਐਸ.ਐਸ.ਪੀ. ਸ੍ਰੀ ਗੁਰਸ਼ਨਦੀਪ ਸਿੰਘ ਗਰੇਵਾਲ ਨਾਲ ਇਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਜਾਇਜਾ ਲੈਣ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਨਵ ਤਾਇਨਾਤ ਡਿਪਟੀ ਕਮਿਸ਼ਨਰ ਡਾ ਪੱਲਵੀ 15 ਅਗਸਤ ਦੇ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਰੀਖਣ ਕਰਨਗੇ ਅਤੇ ਅਵਾਮ ਦੇ ਨਾਮ ਆਪਣਾ ਸੰਦੇਸ਼ ਦੇਣਗੇ ਅਤੇ ਇਸ ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲੈਣਗੇ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰੇਡ ਕਮਾਂਡਰ ਉਪ ਕਪਤਾਨ ਪੁਲਿਸ ਪੀ.ਪੀ.ਐਸ ਪੀ.ਬੀ.ਆਈ.,ਐਨ.ਡੀ.ਪੀ.ਐਸ ਕਮ ਨਾਰਕੋਟਿਕਸ ਮਾਲੇਰਕੋਟਲਾ ਸ੍ਰੀ ਪਰਮਵੀਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਦੀ ਇੱਕ ਟੁਕੜੀ, ਪੰਜਾਬ ਪੁਲਿਸ ਮਹਿਲਾ ਵਿੰਗ ਅਤੇ ਹੋਮ ਗਾਰਡਜ਼ ਦੀ ਇੱਕ-ਇੱਕ ਟੁਕੜੀ ਸਮੇਤ ਐਨ.ਸੀ.ਸੀ, ਅਤੇ ਪੰਜਾਬ ਪੁਲਿਸ ਬੈਂਡ ਦੀ ਟੁਕੜੀ ਸ਼ਾਮਲ ਹੋਵੇਗੀ । ਮਾਰਚ ਪਾਸਟ ਤੋਂ ਬਾਅਦ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੌਕੇ ਡਿਪਟੀ ਕਮਿਸ਼ਨਰ ਆਜ਼ਾਦੀ ਘੁਲਾਟੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਨਗੇ ਅਤੇ ਲੋੜਵੰਦਾਂ ਨੂੰ ਵ੍ਹੀਲ ਚੇਅਰ/ ਟਰਾਈ ਸਾਈਕਲਾਂ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਕਰਨਗੇ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੇ ਕਿਹਾ ਕਿ ਜਿਸ ਆਜ਼ਾਦੀ ਦੀ ਪ੍ਰਾਪਤੀ ਲਈ ਦੇਸ਼ ਭਗਤਾਂ ਨੂੰ ਬੇਸ਼ੁਮਾਰ ਕੁਰਬਾਨੀਆਂ ਕਰਨੀਆਂ ਪਈਆਂ, ਉਸ ਆਜ਼ਾਦੀ ਦੇ ਪਵਿੱਤਰ ਦਿਵਸ ਨੂੰ ਇਕ ਤਿਉਹਾਰ ਦੀ ਤਰ੍ਹਾਂ ਮਨਾਉਣਾ ਚਾਹੀਦਾ ਹੈ ਇਹੋ ਹੀ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਇਸ ਲਈ ਸਾਨੂੰ ਇਸ ਸਮਾਰੋਹ 'ਚ ਵੱਧ ਚੜ੍ਹ ਕੇ ਸ਼ਾਮਲ ਹੋਣਾ ਚਾਹੀਦਾ ਹੈ। ਦੇਸ਼ ਦੇ ਆਜ਼ਾਦੀ ਦਿਹਾੜੇ ਮੌਕੇ ਸਥਾਨਿਕ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ 'ਚ ਜ਼ਿਲ੍ਹੇ ਦੇ ਨਿਵਾਸੀਆਂ ਨੂੰ ਵੱਡੀ ਪੱਧਰ 'ਤੇ ਖੁਸ਼ੀ-ਖੁਸ਼ੀ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਦੇਸ਼ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ(77ਵਾਂ ਆਜ਼ਾਦੀ ਦਿਵਸ) ਮਨਾਉਣ ਜਾ ਰਹੇ ਹਾਂ ਇਹ ਸਭ ਲਈ ਮਾਨ ਵਾਲੀ ਗੱਲ ਹੈ ।ਉਨ੍ਹਾਂ ਕਿਹਾ ਕਿ ਸਮੂਹ ਵਿਭਾਗਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਆਜ਼ਾਦੀ ਦਿਹਾੜੇ ਨਾਲ ਸਬੰਧਿਤ ਡਿਊਟੀ ਨੂੰ ਪੂਰੀ ਤਨਦੇਹੀ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਨਿਭਾਉਣ । ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਦੇ ਸਮੁੱਚੇ ਪ੍ਰਬੰਧ ਸੁਚਾਰੂ ਅਤੇ ਖ਼ੂਬਸੂਰਤ ਢੰਗ ਨਾਲ ਸਮੇਂ ਸਿਰ ਨੇਪਰੇ ਚੜ੍ਹਾਨ ਨੂੰ ਯਕੀਨੀ ਬਣਾਇਆ ਜਾਵੇ ।ਉਨ੍ਹਾਂ ਸਟੇਡੀਅਮ ਵਿਖੇ ਵੱਖ-ਵੱਖ ਪ੍ਰਬੰਧਾਂ ਦਾ ਵੀ ਨਿਰੀਖਣ ਕੀਤਾ। ਇਸੇ ਦੌਰਾਨ ਐਸ.ਐਸ.ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਲਈ ਸੁਰੱਖਿਆ ਅਤੇ ਟਰੈਫਿਕ ਦੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ। ਇਸ ਮੌਕੇ ਸਹਾਇਕ ਕਮਿਸ਼ਨਰ ਕਮ ਐਸ.ਡੀ.ਐਮ.ਅਮਰਗੜ੍ਹ ਸ੍ਰੀ ਗੁਰਮੀਤ ਕੁਮਾਰ ਬਾਂਸਲ, ਐਸ.ਪੀ.(ਐਚ) ਸ੍ਰੀਮਤੀ ਸਵਰਨਜੀਤ ਕੌਰ ,ਐਸ.ਪੀ ਸ੍ਰੀ ਜਗਦੀਸ ਬਿਸਨੋਈ, ਡੀ.ਐਸ.ਪੀ. ਸ੍ਰੀ ਰਾਮ ਜੀ, ਡੀ.ਐਸ.ਪੀ. ਸ੍ਰੀ ਕੁਲਦੀਪ ਸਿੰਘ, ਤਹਿਸੀਲਦਾਰ ਸ੍ਰੀ ਰਾਮ ਲਾਲ, ਈ.ਟੀ.ਓ ਸ੍ਰੀਮਤੀ ਜਸਵੀਤ ਕੌਰ, ਐਸ.ਡੀ.ਓ ਇੰਜ. ਯਾਦਵੀਰ ਸਿੰਘ,ਏ.ਐਮ.ਈ ਇੰਜ. ਨਰਿੰਦਰ ਕੁਮਾਰ, ਇੰਜ ਹਰਮੁਨੀਤ ਸਿੰਘ,ਡਾ ਸਲੀਮ ਜੁਬੈਰੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਅਤੇ ਜਿਲ੍ਹੇ ਦੇ ਸਕੂਲ ਦੇ ਨੁਮਾਇੰਦੇ ਮੌਜੂਦ ਸਨ ।