ਖੇਡਾਂ ਵਤਨ ਪੰਜਾਬ ਦੀਆਂ ਵਿੱਚ ਜੀ. ਐਚ.ਜੀ ਸਿੱਧਵਾਂ ਸਕੂਲ ਦਾ ਸ਼ਲਾਘਾਯੋਗ ਪਰਦਰਸ਼ਨ

ਜਗਰਾਉ (ਰਛਪਾਲ ਸਿੰਘ ਸ਼ੇਰਪੁਰੀ) : ਵਿਦਿਆਰਥੀ ਜੀਵਨ ਘੁਮਿਆਰ ਦੀ ਕੱਚੀ ਮਿੱਟੀ ਦੇ ਸਾਮਾਨ ਹੁੰਦਾ ਹੈ। ਇਸ ਨੂੰ ਜਿਸ ਪਾਸੇ ਵੱਲ ਲਾਓ, ਉਸੇ ਤਰ੍ਹਾਂ ਢਲ ਜਾਂਦਾ ਹੈ। ਵਿਦਿਆਰਥੀ ਜੀਵਨ ਦੇ ਵਿੱਚ ਪੜ੍ਹਾਈ ਅਤੇ ਖੇਡਾਂ ਦੋਵਾਂ ਦਾ ਮਹੱਤਵਪੂਰਨ ਰੋਲ ਹੁੰਦਾ ਹੈ।ਸਾਨੂੰ ਇਹ ਦੱਸਦੇ ਹੋਏ ਬੜੀ ਮਾਣ ਅਤੇ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਜੀ.ਐਚ.ਜੀ ਪਬਲਿਕ ਸਕੂਲ ਸਿੱਧਵਾਂ ਖੁਰਦ ਦੇ ਵਿਦਿਆਰਥੀਆਂ ਨੇ ਵੱਧ ਚਡæ੍ਹ ਕੇ ਹਿੱਸਾ ਲਿਆ ।ਇਹ ਖੇਡਾਂ ਪੀ.ਏ.ਯੂ ਲੁਧਿਆਣਾ ਵਿਖੇ 20 ਤੋਂ 21 ਅਕਤੂਬਰ ਨੂੰ ਆਯੋਜਿਤ ਹੋਇਆ।ਮਾਨਯੋਗ ਪ੍ਰਿੰਸੀਪਲ ਸ਼੍ਰੀ ਪਵਨ ਸੂਦ ਜੀ ਦੀ ਯੋਗ ਅਗਵਾਈ ਹੇਠ ਜੀ.ਐਚ.ਜੀ ਪਬਲਿਕ ਸਕੂਲ ਸਿੱਧਵਾਂ ਖੁਰਦ ਦੇ ਦੋ ਵਿਦਿਆਰਥੀਆਂ ਨੇ ਹੈਂਡਬਾਲ ਵਿੱਚ ਭਾਗ ਲਿਆ। ਇਹ ਸਾਡੇ ਲਈ ਬੜੇ ਮਾਣ ਵਾਲੀ ਗੱਲ ਹੈ ਕਿ +2 ਮੈਡੀਕਲ ਦੀ ਗੁਰਲੀਨ ਕੌਰ ਅਤੇ +2 ਕਾਮਰਸ (ਅੰਡਰ-21) ਲੜਕੀਆਂ ਦੀ ਦੁਪਿੰਦਰ ਕੌਰ ਨੇ ਖੇਡਾਂ ਵਤਨ ਪੰਜਾਬ ਦੀਆ 2022 ਵਿੱਚ ਹੈਂਡਬਾਲ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ।ਪ੍ਰਿੰਸੀਪਲ ਸ੍ਰੀ ਪਵਨ ਸੂਦ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਕੋਚ ਮਿਸ ਜਸਵੀਰ ਕੌਰ ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਲਈ ਤਿਆਰ ਕੀਤਾ।ਉਨ੍ਹਾਂ ਨੇ ਖਿਡਾਰੀਆਂ ਦਾ ਆਤਮਵਿਸ਼ਵਾਸ ਵਧਾਉਣ ਲਈ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਅਤੇ ਭਵਿੱਖ ਵਿੱਚ ਵੀ ਅਜਿਹਾ ਚੰਗਾ ਪ੍ਰਦਰਸ਼ਨ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ ।