ਰੂਪਨਗਰ, 17 ਫਰਵਰੀ : ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਪੰਜਾਬ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਚਾ ਮਜਬੂਤ ਕਰਨ ਦੇ ਨਾਲ ਨਾਲ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸ਼ਾਨਦਾਰ ਸਿੱਖਿਆ ਮੁਹੱਇਆ ਕਰਵਾਈ ਜਾ ਰਹੀ ਹੈ। ਪੰਜਾਬ ਦੇ ਸਰਕਾਰੀ ਸਕੂਲ ਜਲਦੀ ਹੀ ਦੇਸ਼ ਦੇ ਨੰਬਰ ਇੱਕ ਸਕੂਲ ਬਣਨ ਜਾ ਰਹੇ ਹਨ। ਇਨ੍ਹਾਂ ਸਕੂਲਾ ਵਿਚ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀ ਜਲਦੀ ਵੱਡੇ ਮੁਕਾਮ ਹਾਸਲ ਕਰਨਗੇ। ਸਿੱਖਿਆ ਮੰਤਰੀ ਅੱਜ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਨਾਨਗਰਾਂ ਵਿੱਚ ਸਰਕਾਰੀ ਹਾਈ ਸਕੂਲ ਦਾ ਦੌਰਾ ਕਰਨ ਲਈ ਇੱਕੇ ਵਿਸ਼ੇਸ ਤੌਰ ਤੇ ਪਹੁੰਚੇ ਸਨ। ਉਨ੍ਹਾਂ ਨੇ ਕਿਹਾ ਕਿ ਸੰਸਾਰ ਭਰ ਵਿੱਚ ਚੱਲ ਰਹੇ ਮੁਕਾਬਲੇਬਾਜੀ ਦੇ ਦੌਰ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸਮੇ ਦੇ ਹਾਣੀ ਬਣ ਰਹੇ ਹਨ। ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਗਿਆ ਹੈ, ਸਾਡੇ ਸਰਕਾਰੀ ਸਕੂਲ ਜਲਦੀ ਹੀ ਕਾਨਵੈਂਟ ਅਤੇ ਮਾਡਲ ਸਕੂਲਾਂ ਨੂੰ ਪਛਾੜ ਦੇਣਗੇ। ਉਨ੍ਹਾਂ ਨੇ ਕਿਹਾ ਕਿ ਸਾਡੇ ਵਿਦਿਆਰਥੀਆਂ ਵਿੱਚ ਬਹੁਤ ਹੁਨਰ ਹੈ, ਅਧਿਆਪਕਾਂ ਦੀ ਯੋਗਤਾ ਅਤੇ ਕਾਰਗੁਜਾਰੀ ਭਰੋਸੇਮੰਦ ਹੈ ਪ੍ਰੰਤੂ ਪਿਛਲੇ ਕਈ ਦਹਾਕਿਆ ਤੋ ਇਸ ਪਾਸੇ ਧਿਆਨ ਨਾ ਦੇਣ ਕਾਰਨ ਸਾਡਾ ਸਿੱਖਿਆ ਢਾਚਾ ਪਿੱਛੜ ਗਿਆ ਸੀ, ਹੁਣ ਕੁਝ ਮਹੀਨਿਆ ਦੇ ਕਾਰਜਕਾਲ ਵਿੱਚ ਸਾਡੇ ਵਿਦਿਆਰਥੀਆਂ ਨੇ ਆਪਣਾ ਹੁਨਰ ਤੇ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਅਸੀ ਸਿੱਖਿਆ ਸੁਧਾਰਾਂ ਦੇ ਦਿਸ਼ਾਂ ਵਿੱਚ ਜਿਕਰਯੋਗ ਪ੍ਰਾਪਤੀਆਂ ਕਰ ਰਹੇ ਹਾਂ। ਆਪਣੇ ਸਰਕਾਰੀ ਹਾਈ ਸਕੂਲ ਨਾਨਗਰਾਂ ਦੇ ਵਿਸ਼ੇਸ ਦੌਰੇ ਬਾਰੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਤੇ ਤਜਰਬਾ ਸਾਝਾ ਕਰਦੇ ਹੋਏ ਕਿਹਾ ਕਿ ਦਹਾਕਿਆਂ ਦੀ ਅਣਗਹਿਲੀ ਕਾਰਨ ਸਕੂਲ ਦੀ ਤਰਸਯੋਗ ਹਾਲਤ ਦੇਖੀ ਹੈ। ਉਨ੍ਹਾ ਕਿਹਾ ਕਿ ਸਕੂਲ ਵਿੱਚ ਕੋਈ ਖੇਡ ਦਾ ਮੈਦਾਨ ਨਹੀ ਹੈ, ਕਲਾਸ ਰੂਮ ਵੀ ਬਹੁਤ ਤਰਸਯੋਗ ਹਾਲਤ ਵਿਚ ਹਨ, ਲੜਕੇ-ਲੜਕੀਆ ਦੇ ਬਾਥਰੂਮ ਨਾ ਹੋਣ ਕਾਰਨ ਬਹੁਤ ਪ੍ਰੇਸ਼ਾਨੀ ਹੋ ਰਹੀ ਹੈ। ਪਰ ਸੰਤੁਸ਼ਟੀ ਵਾਲਾ ਪੱਖ ਇਹ ਦੇਖਿਆ ਕਿ ਏਨੀਆਂ ਘਾਟਾ ਹੋਣ ਦੇ ਬਾਵਜੂਦ ਵਿਦਿਆਰਥੀ ਬਹੁਤ ਹੀ ਉਤਸ਼ਾਹੀ ਅਤੇ ਸਿੱਖਣ ਦੇ ਜਜ਼ਬੇ ਨਾਲ ਭਰੇ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਦੇਖ ਕੇ ਮੈਨੂੰ ਵੀ ਬਹੁਤ ਸਕੂਨ ਮਿਲਿਆ ਹੈ। ਸਕੂਲ ਨੂੰ ਸ਼ਾਨਦਾਰ ਬਣਾਉਣ ਵਾਸਤੇ ਮੌਕੇ ਤੇ ਹੀ ਮੁਰੰਮਤ ਲਈ ਗ੍ਰਾਟ ਜਾਰੀ ਕੀਤੀ ਦਿੱਤੀ ਹੈ ਅਤੇ ਉਨ੍ਹਾਂ ਨੇ ਵਾਅਦਾ ਕੀਤਾ ਕਿ ਇਸ ਸਕੂਲ ਨੂੰ 6 ਮਹੀਨਿਆਂ ਦੇ ਅੰਦਰ ਅੰਦਰ ਇੱਕ ਨਮੂਨੇ ਦੇ ਸਕੂਲ ਵੱਜੋਂ ਵਿਕਸਿਤ ਕਰਾਂਗੇ। ਉਨ੍ਹਾਂ ਕਿਹਾ ਕਿ 6 ਮਹੀਨਿਆਂ ਬਾਅਦ ਇਹ ਸਕੂਲ ਪੂਰੀ ਤਰਾਂ ਬਦਲਿਆ ਹੋਇਆ ਦਿਖਾਈ ਦੇਵੇਗਾਂ, ਜਿੱਥੇ ਹਰ ਤਰਾਂ ਦੀਆਂ ਸੁਵਿਧਾਵਾਂ ਮੋਜੂਦ ਹੋਣਗੀਆਂ ਅਤੇ ਦੁਬਾਰਾ ਇਸ ਸਕੂਲ ਦਾ ਦੌਰਾ ਕਰਕੇ ਉਦੋਂ ਦੀਆਂ ਤਸਵੀਰਾਂ ਵੀ ਸਾਝੀਆਂ ਕਰਾਂਗੇ, ਜਿਸ ਤੋਂ ਪੰਜਾਬ ਦੇ ਸਕੂਲਾਂ ਤੇ ਸਿੱਖਿਆ ਢਾਚੇ ਅਤੇ ਸਿੱਖਿਆ ਪ੍ਰਣਾਲੀ ਵਿੱਚ ਹੋਏ ਸੁਧਾਰ ਨਜ਼ਰ ਆਉਣਗੇ। ਸਿੱਖਿਆ ਮੰਤਰੀ ਦੇ ਦੌਰੇ ਦੀ ਇਲਾਕਾ ਵਾਸੀਆਂ ਤੇ ਵਿਦਿਆਰਥੀਆ ਦੇ ਮਾਪਿਆ ਨੇ ਭਰਪੂਰ ਸ਼ਲਾਘਾ ਕੀਤੀ ਹੈ।