ਸਾਨੂੰ ਗੁਰੂਆਂ ਦੇ ਦਰਸਾਏ ਮਾਰਗ ਤੇ ਚੱਲਦੇ ਹੋਏ ਬਾਣੀ ਤੇ ਬਾਣੇ ਦੇ ਧਾਰਨੀ ਬਣਨਾ ਚਾਹੀਦਾ ਹੈ : ਪ੍ਰਧਾਨ ਧਾਮੀ
ਰਾਏਕੋਟ, 03 ਜਨਵਰੀ (ਚਮਕੌਰ ਸਿੰਘ ਦਿਓਲ) : ਦਸਮੇਸ਼ ਪਿਤਾ ਸਾਹਿਬ-ਏ-ਕਮਾਲ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੇ ਸਬੰਧ ਵਿੱਚ ਗੁਰੂਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਮਨਾਏ ਜਾ ਰਹੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲੇ ਦੇ ਅੱਜ ਪਹਿਲੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਅਤੇ ਹਲਕਾ ਰਾਏਕੋਟ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਦੀ ਦੇਖ-ਰੇਖ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ , ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਕੇਵਲ ਸਿੰਘ ਬਾਦਲ, ਰਘਵੀਰ ਸਿੰਘ ਸਹਾਰਨ ਮਾਜਰਾ (ਦੋਵੇਂ ਸ੍ਰੋਮਣੀ ਕਮੇਟੀ ਮੈਂਬਰ) ਵਿਸ਼ੇਸ਼ ਤੌਰ ਤੇ ਹਾਜਰ ਹੋਏ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਦੇਣ ਉਪਰੰਤ ਨਗਰ ਕੀਰਤਨ ਨੂੰ ਰਵਾਨਾ ਕੀਤਾ ਗਿਆ। ਨਗਰ ਕੀਰਤਨ ਦੇ ਅੱਗੇ ਦਸ਼ਮੇਸ਼ ਪਬਲਿਕ ਸਕੂਲ ਟਾਹਲੀਆਣਾ ਸਾਹਿਬ ਦੇ ਸਕੂਲੀ ਬੱਚੇ ਬੈਨਰ ਲਈ ਜਾ ਰਹੇ ਸਨ ਅਤੇ ਫੌਜੀ ਬੈਂਡ ਅਤੇ ਗਤਕਾ ਪਾਰਟੀਆਂ ਆਪਣੀ ਕਲਾ ਦੇ ਜੌਹਰ ਦਿਖਾ ਰਹੀਆਂ ਸਨ। ਸ੍ਰੀ ਗੁਰੂ ਗ੍ਰੰਥ ਸਾਹਿਬ ਖ਼ੂਬਸੂਰਤ ਫੁੱਲਾਂ ਨਾਲ ਸ਼ਿੰਗਾਰੀ ਹੋਈ ਪਾਲਕੀ ਵਿਚ ਸੁਸ਼ੋਭਿਤ ਸਨ। ਸੰਗਤਾਂ ਦਾ ਵਿਸ਼ਾਲ ਕਾਫ਼ਿਲਾ ਗੁਰਬਾਣੀ ਦਾ ਜਾਪ ਕਰਦਾ ਜਾ ਰਿਹਾ ਸੀ ਅਤੇ ਨਗਰ ਕੀਰਤਨ ਦੀ ਸ਼ੋਭਾ ਵਧਾ ਰਿਹਾ ਸੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਵੱਲੋਂ ਕੁਰਬਾਨੀਆਂ ਦੇ ਕੇ ਸਾਨੂੰ ਸਰਦਾਰੀਆਂ ਬਖਸ਼ੀਆਂ ਗਈਆਂ ਹਨ, ਸਾਨੂੰ ਉਹਨਾਂ ਵੱਲੋਂ ਦਿੱਤੀਆਂ ਕੁਰਬਾਨੀਆ ਨੂੰ ਅਜਾਈਂ ਨਹੀਂ ਜਾਣ ਦੇਣਾ ਚਾਹੀਦਾ ਅਤੇ ਉਨ੍ਹਾਂ ਵੱਲੋਂ ਦਰਸਾਏ ਗਏ ਮਾਰਗ ਤੇ ਚਲਦੇ ਹੋਏ ਬਾਣੀ ਤੇ ਬਾਣੇ ਦੇ ਧਾਰਨੀ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪਿਆਂ ਨੂੰ ਵੀ ਆਪਣੇ ਬੱਚਿਆਂ ਪ੍ਰਤੀ ਸੁਹਿਰਦ ਰਹਿਣਾ ਚਾਹੀਦਾ ਹੈ ਅਤੇ ਉਹਨਾ ਵਿਚ ਬਚਪਨ ਤੋਂ ਹੀ ਧਾਰਮਿਕ ਰੁਚੀ ਪੈਦਾ ਕਰਨੀ ਚਾਹੀਦੀ ਹੈ ਤਾਂ ਜੋ ਬੱਚੇ ਆਪਣੇ ਧਾਰਮਿਕ ਵਿਰਸੇ ਬਾਰੇ ਜਾਗਰੂਕ ਹੋ ਸਕਣ ਅਤੇ ਉਸ ਨਾਲ ਜੁੜ ਸਕਣ। ਪ੍ਰਧਾਨ ਐਡਵੋਕੇਟ ਧਾਮੀ ਵੱਲੋ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੀ ਸਮੂਹ ਸੰਗਤ ਨੂੰ ਮੁਬਾਰਕਬਾਦ ਦਿੱਤੀ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਜੱਥੇਦਾਰ ਜਗਜੀਤ ਸਿੰਘ ਤਲਵੰਡੀ ਅਤੇ ਗੁਰੂਦੁਆਰਾ ਸਾਹਿਬ ਦੇ ਮੈਨੇਜਰ ਕੰਵਲਜੀਤ ਸਿੰਘ ਵੱਲੋ ਪ੍ਰਧਾਨ ਐਡਵੋਕਟ ਹਰਜਿੰਦਰ ਸਿੰਘ ਧਾਮੀ , ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਰਘਵੀਰ ਸਿੰਘ ਸਹਾਰਨ ਮਾਜਰਾ ,ਕੇਵਲ ਸਿੰਘ ਬਾਦਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾ ਵੱਲੋ ਥਾ ਥਾ ਸਵਾਗਤੀ ਗੇਟ ਅਤੇ ਚਾਹ ਬਰੈਡ ਪਕੜਿਆ ਫਲ ਫਰੂਟ ਦੇ ਲੰਗਰ ਲਗਾਏ ਗਏ ਸਨ। ਨਗਰ ਕੀਰਤਨ ਦੌਰਾਨ ਪ੍ਰਸਿੱਧ ਢਾਡੀ ਅਤੇ ਕਵੀਸ਼ਰੀ ਜਥਿਆ ਭਾਈ ਰਣਜੀਤ ਸਿੰਘ ਨੰਗਲ ਪੰਨੂਆ ,ਭਾਈ ਜਸਵਿੰਦਰ ਸਿੰਘ ਭਰੋਵਾਲ ਅਤੇ ਬੀਬੀ ਰਾਜਵੰਤ ਕੌਰ ਦੇ ਢਾਡੀ ਜੱਥੇ ਵੱਲੋ ਸੰਗਤਾ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ।ਸ਼੍ਰੋਮਣੀ ਕਮੇਟੀ ਮੈਂਬਰ ਜੱਥੇਦਾਰ ਜਗਜੀਤ ਸਿੰਘ ਤਲਵੰਡੀ ਅਤੇ ਗੁਰੂਦੁਆਰਾ ਸਾਹਿਬ ਦੇ ਮੈਨੇਜਰ ਕੰਵਲਜੀਤ ਸਿੰਘ ਨੇ ਦੱਸਿਆ ਕਿ 4ਜਨਵਰੀ ਨੂੰ ਢਾਡੀ ਅਤੇ ਕਵੀਸ਼ਰੀ ਦਰਬਾਰ ਹੋਵੇਗਾ ਅਤੇ 5 ਜਨਵਰੀ ਨੂੰ ਮਹਾਨ ਕਥਾ ਕੀਰਤਨ ਦਰਬਾਰ ਹੋਵੇਗਾ ਜਿਸ ਦੌਰਾਨ ਪੰਥ ਪ੍ਰਸਿੱਧ ਕਥਾਵਾਚਕ ਅਤੇ ਕੀਰਤਨੀ ਜੱਥੇ ਸੰਗਤਾ ਨਾਲ ਗੁਰਮਤਿ ਵਿਚਾਰਾ ਕਰਨਗੇ ਅਤੇ ਗੁਰਬਾਣੀ ਕੀਰਤਨ ਦੁਆਰਾ ਸੰਗਤਾ ਨੂੰ ਨਿਹਾਲ ਕਰਨਗੇ।ਇਸ ਮੌਕੇ ਮੈਨੇਜਰ ਹਰਦੀਪ ਸਿੰਘ ਸੁਧਾਰ, ਜੋਗਾ ਸਿੰਘ ਅਕਾਉਂਟੈਂਟ, ਮਨਜੀਤ ਸਿੰਘ ਆਰ ਕੇ, ਹਰਪਿੰਦਰ ਸਿੰਘ ਭੂੰਦੜੀ ਖਜਾਨਚੀ,ਹੈਡ ਗ੍ਰੰਥੀ ਹਰਦੀਪ ਸਿੰਘ, ਨਾਜਰ ਸਿੰਘ, ਕਥਾਵਾਚਕ ਭਾਈ ਸੁਰਿੰਦਰ ਸਿੰਘ ਬੋਪਾਰਾਏ, ਮੈਨੇਜਰ ਨਿਰਭੈ ਸਿੰਘ ਹੇਰਾ ,ਗੁਰਸੇਵਕ ਸਿੰਘ, ਇੰਸਪੈਕਟਰ ਚੰਨਣ ਸਿੰਘ, ਗੁਰਵਿੰਦਰ ਸਿੰਘ ਸੁਪਰਵਾਈਜ਼ਰ, ਇੰਦਰਜੀਤ ਸਿੰਘ ਗੋਂਦਵਾਲ,ਬਾਬਾ ਬਲਵਿੰਦਰ ਸਿੰਘ, ਬਾਬਾ ਨਗਿੰਦਰ ਸਿੰਘ ਬਾਬਾ ਗੁਰਜੀਤ ਸਿੰਘ ਕਾਰ ਸੇਵਾ ਵਾਲੇ , ਨਰਿੰਦਰ ਸਿੰਘ ਸੰਘੇੜਾ,ਡਾ,ਹਰਪਾਲ ਸਿੰਘ ਗਰੇਵਾਲ, ਚੇਅਰਮੈਨ ਅਮਰਜੀਤ ਸਿੰਘ ਸਹਿਬਾਜ਼ਪੁਰਾ,ਸਰਪੰਚ ਗੁਰਸ਼ਰਨ ਸਿੰਘ ਬੜੂੰਦੀ, ਬਾਵਾ ਚੋਪੜਾ, ਕਮਲਜੀਤ ਸਿੰਘ ਬਰਮੀ, ਅੰਮ੍ਰਿਤਪਾਲ ਸਿੰਘ ਪ੍ਰਚਾਰਕ, ਡਾ,ਅਸ਼ੋਕ ਸ਼ਰਮਾ, ਬਲਵਿੰਦਰ ਸਿੰਘ ਰਾਜਾ ਬੱਸੀਆ, ਹਰਪ੍ਰੀਤ ਸਿੰਘ ਐਸ ਕੇ,ਤੇਜਿੰਦਰ ਸਿੰਘ, ਪਰਮਿੰਦਰ ਸਿੰਘ ਖੰਗੂੜਾ,ਜਗਤਾਰ ਸਿੰਘ ਫੇਰੂਰਾਈ, ਗੁਰਜੀਤ ਸਿੰਘ ਗੁੱਜਰਵਾਲ, ਹਰਪ੍ਰੀਤ ਸਿੰਘ ਜਨੇਤਪੁਰਾ,ਸੁਖਵਿੰਦਰ ਸਿੰਘ ਤਲਵੰਡੀ, ਹਰਜਿੰਦਰ ਸਿੰਘ ਰੋਡੇ ਸਮੇਤ ਵੱਡੀ ਗਿਣਤੀ 'ਚ ਇਲਾਕੇ ਦੀਆ ਸੰਗਤਾ ਹਾਜ਼ਰ ਸਨ।