ਹਲਕਾ ਪੂਰਬੀ ਦੇ ਜੱਚਾ ਬੱਚਾ ਹਸਪਤਾਲ ਨੂੰ 21 ਲੱਖ ਰੁਪਏ ਦੀ ਗਰਾਂਟ ਜਾਰੀ 

  • ਹਸਪਤਾਲਾਂ 'ਚ ਚੰਗੇ ਇਲਾਜ਼ ਲਈ ਬਿਹਤਰ ਸਹੂਲਤਾਂ ਦਾ ਹੋਣਾ ਜ਼ਰੂਰੀ : ਵਿਧਾਇਕ ਗਰੇਵਾਲ 

ਲੁਧਿਆਣਾ, 28 ਫਰਵਰੀ : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਅਧੀਨ ਪੈਂਦੇ ਇੰਦਰਾਪੁਰੀ ਵਿਖੇ ਸਥਿਤ ਜੱਚਾ ਬੱਚਾ ਹਸਪਤਾਲ ਨੂੰ ਸਰਕਾਰ ਵੱਲੋਂ ਕਰੀਬ 21 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ, ਇਸ ਤੋਂ ਇਲਾਵਾ ਕਰੀਬ 4 ਲੱਖ ਦੇ ਕੰਮ ਹੋਰ ਐਡ ਕੀਤੇ ਗਏ ਹਨ ਜਿਸ ਸਦਕਾ ਹੁਣ ਇਹ ਬਜਟ ਕਰੀਬ 25 ਲੱਖ ਤੱਕ ਪਹੁੰਚ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇੱਕ ਪਾਸੇ ਇਲਾਕਾ ਨਿਵਾਸੀਆਂ ਵੱਲੋਂ ਜਿੱਥੇ ਆਮ ਆਦਮੀ ਕਲੀਨਿਕਾਂ  ਦਾ ਲਾਭ ਲਿਆ ਜਾ ਰਿਹਾ ਹੈ ਉੱਥੇ ਹਲਕੇ ਵਿੱਚ ਦੋ ਹਸਪਤਾਲਾਂ ਨੂੰ ਵੀ ਅਪਗ੍ਰੇਡ ਕੀਤਾ ਜਾ ਰਿਹਾ ਹੈ। ਵਿਧਾਇਕ ਗਰੇਵਾਲ ਨੇ ਕਿਹਾ ਕਿ ਹਸਪਤਾਲਾਂ ਵਿੱਚ ਹਰ ਤਰ੍ਹਾਂ ਦੀ ਸੁਵਿਧਾ ਹੋਣੀ ਜਰੂਰੀ ਤਾਂ ਹੀ ਲੋਕ ਇਲਾਜ ਕਰਵਾ ਸਕਣਗੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਸੂਬਾ ਵਾਸੀਆਂ ਨੂੰ ਸਿਹਤ, ਸਿੱਖਿਆ ਅਤੇ ਹੋਰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਐਸ.ਐਮ.ਓ ਅਤੇ ਹਸਪਤਾਲ ਸਟਾਫ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਰਕਰ, ਆਗੂ ਵੀ ਹਾਜ਼ਰ ਸਨ।