ਹਰਚੰਦ ਸਿੰਘ ਬਰਸਟ ਨੇ ਪੌਦੇ ਲਗਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਦਿੱਤਾ ਸੱਦਾ

  • ਕਿਹਾ, ਮਾਲੇਰਕੋਟਲਾ ਵਾਸੀ ਵੱਧ ਤੋਂ ਵੱਧ ਬੂਟੇ ਲਗਾਓ ਅਤੇ ਸੰਭਾਲ ਕਰਨ ਲਈ ਅੱਗੇ ਆਉਣ
  • ਚੇਅਰਮੈਨ ਵੱਲੋਂ ਕਰੀਬ 07 ਕਰੋੜ 30 ਲੱਖ ਰੁਪਏ ਨਾਲ ਮੰਡੀ ਬੋਰਡ ਅਧੀਨ ਆਉਂਦੀਆਂ 14 ਸੜਕਾਂ ਦੀ ਰਿਪੇਅਰ/ਨਵੀਨੀਕਰਨ ਕਰਵਾਉਣ ਦਾ ਕੀਤਾ ਐਲਾਨ
  • ਵਾਤਾਵਰਨ ਦਾ ਸੰਤੁਲਨ ਬਰਕਰਾਰ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਾਉਣਾ ਹੀ ਇਸ ਦਾ ਇਕੋ-ਇਕ ਹੱਲ- ਵਿਧਾਇਕ ਮਾਲੇਰਕੋਟਲਾ

ਮਾਲੇਰਕੋਟਲਾ 20 ਅਗਸਤ 2024 : ਵਾਤਾਵਰਨ ਵਿੱਚ ਪ੍ਰਦੂਸ਼ਨ ਦੀ ਰੋਕਥਾਮ ਅਤੇ ਪੰਜਾਬ ਰਾਜ ਵਿੱਚ ਹਰਿਆਲੀ ਵਧਾਉਣ ਦੇ ਉਦੇਸ਼ ਨਾਲ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਦੂਜੇ ਪੜਾਅ ਤਹਿਤ ਅਨਾਜ ਮੰਡੀ ਮਾਲੇਰਕੋਟਲਾ ਵਿੱਚ ਬੂਟੇ ਲਗਾਏ। ਜਿਨ੍ਹਾਂ ਦੀ ਜਿਮੇਦਾਰੀ ਉੱਥੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੌਂਪੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਆਰੰਭੀ ਪੌਦੇ ਲਗਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਸੱਦਾ ਦਿੰਦਿਆ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਵੀ ਵੱਧ ਤੋਂ ਵੱਧ ਬੂਟੇ ਲਗਾ ਕੇ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਜਿਨ੍ਹਾਂ ਮਨੁੱਖੀ ਜੀਵਨ ਅਹਿਮ ਹੈ, ਉਨ੍ਹਾਂ ਹੀ ਵਾਤਾਵਰਨ ਵੀ ਅਹਿਮ ਹੈ ਤੇ ਇਸ ਨੂੰ ਬਚਾਉਣ ਦੇ ਲਈ ਸਾਰਿਆਂ ਨੂੰ ਕੁਦਰਤ ਨਾਲ ਜੁੜਣ ਦੀ ਲੋੜ ਹੈ। ਇਸ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਅਤੇ ਬੱਚਿਆਂ ਵਾਂਗ ਉਨ੍ਹਾਂ ਦੀ ਦੇਖ-ਰੇਖ ਕਰਨੀ ਚਾਹੀਦੀ ਹੈ ਤਾਂ ਜੋ ਸਾਡਾ ਆਲਾ-ਦੁਆਲਾ ਹਰਿਆ-ਭਰਿਆ ਰਹਿ ਸਕੇ। ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਹਰਿਆਵਲ ਮੁਹਿੰਮ ਤਹਿਤ ਸਾਲ 2023-24 ਦੌਰਾਨ ਪੰਜਾਬ ਰਾਜ ਦੀਆਂ ਵੱਖ-ਵੱਖ ਮੰਡੀਆਂ ਵਿੱਚ 30 ਹਜਾਰ ਬੂਟੇ ਲਗਾਉਣ ਦੇ ਆਪਣੇ ਟੀਚੇ ਨੂੰ ਪਾਰ ਕਰਦਿਆਂ ਹੋਇਆ 33000 ਤੋਂ ਵੱਧ ਫ਼ਲਦਾਰ, ਛਾਂਦਾਰ ਅਤੇ ਮੈਡੀਸਨ ਦੇ ਪੌਦੇ ਲਗਾਏ ਗਏ ਸਨ ਅਤੇ ਇਸ ਸੀਜਨ ਵਿੱਚ 35 ਹਜਾਰ ਤੋਂ ਵੱਧ ਬੂਟੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ ਤੇ ਹੁਣ ਤੱਕ ਕਰੀਬ 50 ਹਜਾਰ ਪੌਦੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਸਾਰੇ ਉੱਚ ਅਧਿਕਾਰੀਆਂ, ਕਰਮਚਾਰੀਆਂ, ਆੜ੍ਹਤੀਆਂ, ਕਿਸਾਨਾਂ ਆਦਿ ਨੂੰ ਆਪਣੇ ਆਲੇ-ਦੁਆਲੇ ਪੰਜ-ਪੰਜ ਬੂਟੇ ਲਾਜ਼ਮੀ ਲਗਾਉਣ ਅਤੇ ਆਪਣੇ ਜਨਮ ਦਿਨ ਮੌਕੇ ਦੋ-ਦੋ ਬੂਟੇ ਹੋਰ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਚੇਅਰਮੈਨ ਵੱਲੋਂ 07 ਕਰੋੜ 30 ਲੱਖ ਰੁਪਏ ਨਾਲ ਮੰਡੀ ਬੋਰਡ ਅਧੀਨ ਆਉਂਦੀਆਂ 14 ਸੜਕਾਂ ਦੀ ਰਿਪੇਅਰ/ਨਵੀਨੀਕਰਨ ਕਰਵਾਉਣ ਦਾ ਐਲਾਨ ਕੀਤਾ ਗਿਆ। ਇਸ ਦੇ ਨਾਲ ਹੀ ਮਾਲੇਰਕੋਟਲਾ ਮੰਡੀ ਦੀ ਚਾਰਦੀਵਾਰੀ ਦਾ ਕੰਮ ਵੀ ਜਲਦੀ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਹੂਲਤਾਂ ਦੇਣ ਅਤੇ ਮੰਡੀ ਬੋਰਡ ਦੀ ਆਮਦਨ ਵਿੱਚ ਵਾਧਾ ਕਰਨ ਪੰਜਾਬ ਦੀਆਂ ਮੰਡੀਆਂ ਵਿੱਚ ਏ.ਟੀ.ਐਮ ਅਤੇ ਯੂਨੀਪੋਲ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਚੰਡੀਗੜ੍ਹ ਸਥਿਤ ਕਿਸਾਨ ਭਵਨ ਤੋਂ ਵੀ ਮੰਡੀ ਬੋਰਡ ਨੂੰ ਕਰੀਬ 4 ਕਰੋੜ 13 ਲੱਖ ਰੁਪਏ ਵਿੱਤੀ ਆਮਦਨ ਹੋਈ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਮੰਡੀਆਂ ਵਿੱਚ ਇਨਡੋਰ ਸਟੇਡੀਅਮ ਬਣਾਏ ਜਾ ਰਹੇ ਹਨ, ਤਾਂ ਜੋ ਉੱਥੇ ਬੱਚਿਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਦੀ ਸਿਖਲਾਈ ਦਿੱਤੀ ਜਾ ਸਕੇ। ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਪ੍ਰੇਰਿਤ ਕਰਦਿਆ ਕਿਹਾ ਕਿ ਮਨੁੱਖ ਨੇ ਅੰਨ੍ਹੇਵਾਹ ਰੁੱਖ ਵੱਢ ਕੇ ਕੁਦਰਤ ਨਾਲ ਵੱਡਾ ਖਿਲਵਾੜ ਕੀਤਾ ਹੈ, ਜਿਸ ਕਾਰਨ ਵਾਤਾਵਰਣ ਸੰਤੁਲਨ ਲਗਾਤਾਰ ਬਿਗੜਦਾ ਜਾ ਰਿਹਾ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਜਿਸ ਦਾ ਖਮਿਆਜਾ ਅਸੀ ਕੁਦਰਤੀ ਕਰੋਪੀਆਂ ਦੇ ਰੂਪ ਵਿੱਚ ਭੁਗਤ ਰਹੇ ਹਾਂ। ਮਨੁੱਖ ਦੀ ਇਸ ਗਲਤੀ ਕਰਕੇ ਅਸੀਂ ਦੇਸ਼ ਭਰ ਵਿੱਚ ਕੁਦਰਤੀ ਆਫਤਾਂ ਦਾ ਸਾਹਮਣਾ ਕਰ ਰਹੇ ਹਾਂ ਅਤੇ ਵੱਧ ਤੋਂ ਵੱਧ ਬੂਟੇ ਲਾਉਣਾ ਹੀ ਇਸ ਦਾ ਇਕੋ-ਇਕ ਹੱਲ ਹੈ। ਵਾਤਾਵਰਨ ਦਾ ਸੰਤੁਲਨ ਬਰਕਰਾਰ ਰੱਖਣ ਲਈ ਪੌਦੇ ਲਗਾਉਣ ਲਈ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ, ਤਾਂ ਜੋ ਸਾਡਾ ਆਲਾ-ਦੁਆਲਾ ਹਰਿਆ-ਭਰਿਆ ਰਹਿ ਸਕੇ। ਇਸ ਮੌਕੇ ਜਿਲ੍ਹਾ ਪ੍ਰਧਾਨ ਤੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸਾਕਿਬ ਅਲੀ ਰਾਜਾ, ਮੁੱਖ ਇੰਜੀਨਿਅਰ ਗੁਰਿੰਦਰ ਸਿੰਘ ਚੀਮਾ, ਚੇਅਰਮੈਨ ਮਾਰਕਿਟ ਕਮੇਟੀ ਸੰਦੌੜ ਕਰਮਜੀਤ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ ਗੁਮਾਣ, ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ, ਉਪ ਜ਼ਿਲ੍ਹਾ ਮੰਡੀ ਅਫ਼ਸਰ ਡੀਨਪਾਲ ਸਿੰਘ, ਪੀ.ਏ. ਟੂ.ਐਮ.ਐਲ.ਏ ਮਾਲੇਰੋਕਟਲਾ ਗੁਰਮੁੱਖ ਸਿੰਘ, ਪ੍ਰਧਾਨ ਘੱਟ ਗਿਣਤੀ ਦਲ ਮਾਲੇਰਕੋਟਲਾ ਜਾਫਰੀ ਅਲੀ, ਆਜਮ ਦਾਰਾ, ਜਿਲ੍ਹਾ ਪ੍ਰਧਾਨ ਪਿਆਰਾ ਸਿੰਘ ਖਾਲਸਾ, ਅਬਦੁੱਲ ਲਤੀਫ ਪੱਪੂ, ਮੈਂਬਰ ਵਕਫ ਬੋਰਡ ਪੰਜਾਬ ਸਹਿਬਾਜ ਰਾਣਾ, ਬਲਾਕ ਪ੍ਰਧਾਨ ਰਮਨਦੀਪ ਸਿੰਘ ਮੰਗਤ,ਚੰਦ ਸਿੰਘ,ਅਸਰਫ ਅਬਦੁੱਲਾ, ਤਰਸੇਮ ਸਿੰਘ ਭੂਦਣ, ਸੰਤੋਖ ਸਿੰਘ ਵਿਸ਼ਾਲ ਤੰਕ, ਅਸੀਮ ਬਿੱਲਾ, ਖਾਲਿਦ ਮਹਿਮੂਦ ਤੋਂ ਇਲਾਵਾ ਪ੍ਰਧਾਨ ਆੜਤੀ ਐਸੋਸੀਏਸ਼ਨ ਅਨਾਜ਼ ਮੰਡੀ ਮਾਲੇਰਕੋਟਲਾ ਵਿਕਾਸ ਜੈਨ, ਪ੍ਰਧਾਨ ਸਬਜੀ ਮੰਡੀ ਮੁਹੰਮਦ ਬਸੀਰ, ਪ੍ਰਧਾਨ ਫਰੂਟ ਐਸੋਸੀਏਸ਼ਨ ਹਾਜੀ ਰਮਜਾਨ, ਬਲਾਕ ਪ੍ਰਧਾਨ ਗੁਰਮੀਤ ਸਿੰਘ ਬੁਰਜ ਮੋਜੂਦ ਰਹੇ ।