- ਜਿੱਥੇ ਦੌਰੇ ਦੌਰਾਨ ਲੋਕਾਂ ਅਤੇ ਅਕਾਲੀ ਵਰਕਰਾਂ ਦੇ ਦੁੱਖ ਸੁੱਖ ਸਾਂਝੇ ਕੀਤੇ ਉਥੇ ਹੀ ਕਈ ਪਿੰਡਾਂ ਵਿੱਚ ਗਰਾਂਟਾਂ ਵੀ ਜਾਰੀ ਕੀਤੀਆਂ
ਬਠਿੰਡਾ, 25 ਫਰਵਰੀ : ਹਰਸਿਮਰਤ ਕੌਰ ਬਾਦਲ ਨੇ ਪਿੰਡ ਕੁੱਤੀਵਾਲ ਵਿਖੇ ਅਜਨਾਲਾ ਦੀ ਘਟਨਾ ਨੂੰ ਕੇਜਰੀਵਾਲ ਅਤੇ ਮੋਦੀ ਸਰਕਾਰ ਦੀ ਰਲੀ ਮਿਲੀ ਸਾਜ਼ਿਸ਼ ਕਰਾਰ ਦਿੰਦਿਆ ਕਿਹਾ ਕਿ ਪੰਜਾਬੀਆਂ ਅਤੇ ਪੰਜਾਬ ਨੂੰ ਬਦਨਾਮ ਕਰਨ ਲਈ ਸਾਜਿਸ਼ ਕੀਤੀ ਜਾ ਰਹੀ ਹੈ, ਥਾਣਿਆਂ ਉੱਤੇ ਕਬਜ਼ਾ ਕਰਨ ਅਤੇ ਪੁਲਸ ਮੁਲਾਜ਼ਮਾਂ ਦੇ ਸੱਟਾਂ ਮਾਰਨ ਵਾਲੇ ਲੋਕਾਂ ਖਿਲਾਫ ਭਗਵੰਤ ਮਾਨ ਦੀ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ, ਸਗੋਂ ਪਰਚਾ ਦਰਜ ਕਰਨ ਦੀ ਬਿਜਾਏ ਲੋਕਾਂ ਦੀ ਕੁੱਟਮਾਰ ਕਰਨ ਵਾਲੇ ਵਿਅਕਤੀ ਨੂੰ ਛੱਡ ਦਿੱਤਾ ਗਿਆ ਅਤੇ ਅੱਗੇ ਗੋਡੇ ਟੇਕ ਦਿੱਤੇ। ਗੁਰੂ ਸਾਹਿਬ ਦੀ ਬੇਅਦਬੀ ਲਈ ਸਿਆਸਤ ਕਰਨ ਵਾਲੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਗੁਰੂ ਸਾਹਿਬ ਨੂੰ ਢਾਲ ਬਣਾਉਣ ਵਾਲੇ ਵਿਅਕਤੀ ਖਿਲਾਫ ਕੁਝ ਨਹੀਂ ਬੋਲੇ, ਉਨ੍ਹਾਂ ਕਿਹਾ ਕੇ ਗੁਰੂ ਸਾਹਿਬ ਨੂੰ ਢਾਲ ਬਣਾ ਕੇ ਲੜਾਈ ਲੜਨ ਵਾਲੇ ਬੁਜ਼ਦਿਲ ਖ਼ਿਲਾਫ਼ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਪੰਜਾਬ ਸਰਕਾਰ ਵੱਲੋਂ ਬੇਅਦਬੀ ਮਾਮਲੇ ਵਿਚ ਪੇਸ਼ ਕੀਤੇ ਗਏ ਚਲਾਨ ਤੇ ਨੂੰ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਫਰੋਡ ਚਲਾਣ ਦੱਸਦੇ ਹੋਏ ਕਿਹਾ ਕਿ ਜਿਸ ਤਰਾਂ ਪਹਿਲਾਂ ਉਮਰ ਵਿਜੈ ਪ੍ਰਤਾਪ ਦੀ ਰਿਪੋਰਟ ਨੂੰ ਮਾਨਯੋਗ ਕੋਰਟ ਨੇ ਚੁੱਕ ਕੇ ਬਾਹਰ ਸੁੱਟ ਦਿੱਤਾ ਸੀ ਤੇ ਇਸ ਇਸ ਚਲਾਣ ਵਿੱਚ ਵੀ ਹੋਵੇਗਾ, ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲੇ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਰਲ ਕੇ ਸਿਆਸਤ ਕਰ ਰਹੀਆਂ ਹਨ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਨ੍ਹਾਂ 92 ਲੋਕਾਂ ਨੂੰ ਬਹੁਮਤ ਨਾਲ ਜਿਤਾਇਆ ਹੈ ਕਿਧਰੇ ਨਜ਼ਰ ਨਹੀਂ ਆ ਰਹੇ, ਬੇਸ਼ੱਕ ਉਹਨਾਂ ਨੇ ਚੋਣਾਂ ਤੋਂ ਪਹਿਲਾਂ ਵੱਡੇ ਵੱਡੇ ਵਾਅਦੇ ਕੀਤੇ ਸਨ ਪੂਰੇ ਕਰਨ ਦੀ ਬਜਾਏ ਬਾਦਲ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਹੂਲਤਾਂ ਖੋਹੀਆਂ ਜਾ ਰਹੀਆਂ ਹਨ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਕਮਜ਼ੋਰ ਨਹੀਂ ਹੋਇਆ ਸਗੋਂ ਪੰਜਾਬ ਕਮਜ਼ੋਰ ਹੋਇਆ ਹੈ, ਪੰਜਾਬ ਦੇ ਨੌਜਵਾਨ ਪੰਜਾਬ ਛੱਡ ਕੇ ਵਿਦੇਸ਼ ਜਾ ਰਹੇ ਹਨ ਅਤੇ ਪੰਜਾਬ ਖਿਲਾਫ ਬੜੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ, ਇਥੋਂ ਦੇ ਨੌਜਵਾਨਾਂ ਨੂੰ ਨਸ਼ੇ ਤੇ ਲਗਾਇਆ ਜਾ ਰਿਹਾ ਹੈ।