ਸਿਹਤ ਵਿਭਾਗ ਵਲੋਂ ਗਰਮੀ ਅਤੇ ਬਰਸਾਤੀ ਮੌਸਮ ਦੋਰਾਨ ਲੋਕਾਂ ਨੂੰ ਪੀਣ ਵਾਲੇ ਪਾਣੀ ਤੋਂ ਹੋਣ ਬੀਮਾਰੀਆ ਤੋਂ ਬਚਾਉਣ ਲਈ ਪੀਣ ਵਾਲੇ ਪਾਣੀ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ: 

  • ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਰਸਾਤੀ ਮੌਸਮ ਦੌਰਾਨ ਖਾਣ ਪੀਣ ਸਮੇਂ ਸਾਵਧਾਨ ਰਹਿਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 25 ਜੁਲਾਈ 2024 : ਸਿਹਤ ਵਿਭਾਗ ਵੱਲੋਂ ਡਾ ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿਚ ਗਰਮੀ ਅਤੇ ਬਰਸਾਤੀ ਮੌਸਮ ਦੌਰਾਨ ਲੋਕਾਂ ਨੂੰ ਪੀਣ ਵਾਲੇ ਪਾਣੀ ਤੋਂ ਹੋਣ ਬੀਮਾਰੀਆ ਤੋਂ ਬਚਾਉਣ ਲਈ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਪਾਣੀ ਦੇ ਵੱਖ ਵੱਖ ਸੋਮਿਆਂ ਤੋਂ ਪੀਣ ਵਾਲੇ ਪਾਣੀ ਦੇ 10 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ।ਇਸ ਮੌਕੇ ਡਾ ਨਵਜੋਤ ਕੌਰ ਸਿਵਲ ਸਰਜਨ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਦਸਤ, ਹੈਜਾ, ਟਾਈਫਾਇਡ , ਪੀਲੀਆ ਅਤੇ ਉਲਟੀਆਂ ਆਦਿ ਬਰਸਾਤੀ ਬਿਮਾਰੀਆਂ ਹਨ, ਜਿਨ੍ਹਾਂ ਤੋਂ ਥੋੜੀ ਜਿਹੀ ਸਾਵਧਾਨੀ ਵਰਤ ਕੇ ਬਚਿਆ ਜਾ ਸਕਦਾ ਹੈ। ਇਸ ਲਈ ਸਾਨੂੰ ਬਰਸਾਤ ਦੇ ਮੌਸਮ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਸਾਵਧਾਨੀਆ ਤੇ ਅਮਲ ਕਰਨਾ ਚਾਹੀਦਾ ਹੈ। ਇਸ ਸਮੇਂ ਉਨ੍ਹਾ ਜਾਣਕਾਰੀ ਦਿੰਦਿਆਂ ਕਿਹਾ ਕਿ ਉਲਟੀਆਂ ਜਾਂ ਦਸਤ ਹੋਣ ਦੀ ਸੂਰਤ ਵਿੱਚ ਓ.ਆਰ.ਐਸ. (ਜੀਵਨ ਰੱਖਿਅਕ ਘੋਲ) ਦੀ ਵਰਤੋਂ ਕਰਨੀ ਚਾਹੀਦੀ ਹੈ, ਜ਼ੋ ਕਿ ਸਿਹਤ ਵਿਭਾਗ ਵੱਲੋਂ ਮੁਫ਼ਤ ਦਿੱਤਾ ਜਾ ਰਿਹਾ ਹੈ। ਸਾਨੂੰ ਸੌਚ ਬਾਹਰ ਖੁੱਲੇ ਵਿੱਚ ਨਹੀਂ ਜਾਣਾ ਚਾਹੀਦਾ, ਪਾਣੀ ਉਬਾਲ ਕੇ ਜਾਂ ਕਲੋਰੀਨੇਟ ਕਰਕੇ ਪੀਣਾ ਚਾਹੀਦਾ ਹੈ, ਪਾਣੀ ਸਾਫ਼ ਕਰਨ ਲਈ ਸਿਹਤ ਵਿਭਾਗ ਵੱਲੋਂ ਕਲੋਰੀਨ ਦੀਆਂ ਗੋਲੀਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਆਪਣੀ ਨਿੱਜੀ ਸਫ਼ਾਈ ਅਤੇ ਆਲੇ ਦੁਆਲੇ ਦੀ ਸਫ਼ਾਈ ਦਾ ਖਾਸ ਧਿਆਨ ਰੱਖਿਆ ਜਾਵੇ। ਖਾਣ ਪੀਣ ਵਾਲੀਆਂ ਵਸਤਾਂ ਹਮੇਸ਼ਾ ਢੱਕ ਕੇ ਰੱਖੋ।ਬਜਾਰਾਂ ਵਿੱਚ ਵਿਕ ਰਹੇ ਪੱਕੇ ਅਤੇ ਕੱਟੇ ਹੋਏ ਫਲ ਅਤੇ ਸਬਜੀਆਂ ਨਹੀਂ ਖਾਣੀਆਂ ਚਾਹੀਦੀਆਂ ਅਤੇ ਬਾਸੀ ਖਾਣਾ ਨਹੀਂ ਖਾਣਾ ਚਾਹੀਦਾ।ਬਜ਼ਾਰਾਂ ਵਿਚੋਂ ਲਿਆ ਕੇ ਖਾਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ ਅਤੇ ਘਰ ਦਾ ਬਣਿਆ ਹੋਇਆ ਤਾਜ਼ਾ ਖਾਣਾ ਹੀ ਖਾਣਾ ਚਾਹੀਦਾ ਹੈ। ਮੱਖੀਆਂ ਤੋਂ ਬਚਾਅ ਰੱਖਣਾ ਚਾਹੀਦਾ ਹੈ। ਖਾਣਾ ਬਣਾਉਣ, ਖਾਣਾ ਖਾਣ , ਵਰਤਾਉਣ ਤੋਂ ਪਹਿਲਾਂ ਅਤੇ ਸੌਚ ਜਾਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਧੋਣੇ ਚਾਹੀਦੇ ਹਨ। ਬਿਮਾਰੀ ਹੋਣ ਦੀ ਸੂਰਤ ਵਿੱਚ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ।ਉਨਾ੍ਹ ਕਿਹਾ ਕਿ ਸਿਹਤ ਵਿਭਾਗ ਦਾ ਸਟਾਫ ਘਰ ਘਰ ਜਾ ਕੇ ਲੋਕਾਂ ਤੋਂ ਉਨ੍ਹਾ ਦੀ ਬੀਮਾਰੀ ਬਾਰੇ ਜਾਣਕਾਰੀ ਲੈ ਰਿਹਾ ਹੈ ਅਤੇ ਬੁਖਾਰ ਹੋਣ ਦੀ ਸੂਰਤ ਵਿਚ ਬਲੱਡ ਦੇ ਸੈਂਪਲ ਲਏ ਜਾਂਦੇ ਹਨ  ਅਤੇ ਦਸਤਾਂ ਹੋਣ ਦੀ ਸੂਰਤ ਵਿਚ ਮੌਕੇ ਤੇ ਹੀ ਓ.ਆਰ.ਐਸ. ਘੋਲ ਦੇ ਪੈਕਟ ਵੰਡੇ ਜਾ ਰਹੇ ਹਨ ।ਸਿਹਤ ਵਿਭਾਗ ਦੀ ਟੀਮ ਜਿਸ ਵਿਚ ਡਾ ਸੰਦੀਪ ਕੌਰ ਜਿਲ੍ਹਾ ਐਪੀਡੀਮੋਲੋਜਿਸਟ, ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ,ਵਕੀਲ ਸਿੰਘ ਸਿਹਤ ਵਰਕਰ  ਸ਼ਾਮਿਲ ਸਨ ਵਲੋਂ ਪੀਣ ਵਾਲੇ ਪਾਣੀ ਦੇ ਵੱਖ ਵੱਖ ਸੋਮਿਆਂ ਆਰ.ਓ. ਪੋਆਇੰਟਾਂ, ਵਾਟਰ ਵਰਕਸ, ਸਿਵਲ ਹਸਪਤਾਲ, ਸਰਕਾਰੀ ਸਕੂਲਾਂ ਅਤੇ ਵੱਖ ਵੱਖ ਦੁਕਾਨਾ ਤੋਂ 10 ਸੈਂਪਲ ਲੈਕੇ ਜਾਂਚ ਲਈ ਸਟੇਟ ਲੈਬ ਖਰੜ ਵਿਖੇ ਭੇਜੇ ਗਏ ਹਨ।