ਸਿਹਤ ਵਿਭਾਗ ਵਲੋਂ ਡੇਂਗੂ ਅਤੇ ਮਲੇਰੀਆ ਤੋਂ ਲੋਕਾਂ ਨੂੰ ਬਚਾਉਣ ਲਈ ਲਗਾਤਾਰ ਗਤੀਵਿਧੀਆਂ ਜਾਰੀ

  • ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਵਲੋਂ ਸਰਵੇ ਟੀਮਾਂ ਦੀ ਕੀਤੀ ਗਈ ਸੁਪਰਵਿਜ਼ਨ:

ਸ੍ਰੀ ਮੁਕਤਸਰ ਸਾਹਿਬ, 26 ਸਤੰਬਰ 2024 : ਸਿਹਤ ਵਿਭਾਗ ਵਲੋਂ ਡਾ ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ  ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਲਈ ਗਤੀਵਿਧੀਆਂ ਕਰਨ ਲਈ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਚ ਘਰ ਘਰ ਜਾ ਕੇ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੁਕ ਕਰ ਰਹੀਆਂ ਹਨ ਅਤੇ ਨਾਲ ਹੀ ਡੇਂਗੂ ਵਿਰੋਧੀ ਗਤੀਵਿਧੀਆਂ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਜਾਗਰੁਕ ਕਰਨ ਲਈ ਪੈਫਲਿਟ ਵੰਡੇ ਜਾ ਰਹੇ ਹਨ । ਇਸ ਸਬੰਧ ਵਿਚ ਡਾ ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾ ਵਲੋਂ ਅੱਜ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਮਾਡਲ ਟਾਊਨ ਗਲੀ ਨੰ 1 ਤੋਂ 5 ਤੱਕ ਅਤੇ ਨਾਲ ਲਗਦਾ ਏਰੀਏ ਵਿਚ ਜਾ ਕੇ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਖੜੇ ਪਾਣੀ ਵਿੱਚ ਲਾਰਵਾ ਵਿਰੋਧੀ ਸਪਰੇਅ ਕੀਤੀ ਗਈ ਅਤੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਪ੍ਰਤੀ ਜਾਣਕਾਰੀ ਦੇਣ ਲਈ ਜਾਗਰੁਕਤਾ ਪੈਂਫਲਿਟ ਵੰਡੇ ਗਏ। ਘਰਾਂ ਵਿੱਚ ਅਤੇ ਜਨਤਕ ਥਾਵਾਂ ਤੇ ਖੜੇ ਪਾਣੀ ਵਿੱਚ ਪੈਦਾ ਹੋ ਰਹੇ ਮੱਛਰਾਂ ਦੇ ਲਾਰਵੇ ਨੂੰ ਮੌਕੇ ਤੇ ਨਸ਼ਟ ਕਰਵਾਇਆ ਗਿਆ।ਇਸ ਮੌਕੇ ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਨੇ ਦੱਸਿਆ ਕਿ ਮਲੇਰੀਆ ਅਤੇ ਡੇਂਗੂ ਦੀ ਬੀਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਆਦਿ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।ਇਸ ਮੌਕੇ ਭਗਵਾਨ ਦਾਸ ਅਤੇ ਲਾਲ ਚੰਦ ਜਿਲ੍ਹਾ ਹੈਲਥ ਇੰਸਪੈਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ। ਸਾਰੇ ਸਿਵਲ ਹਸਪਤਾਲਾਂ ਵਿਚ ਡੇਂਗੂ ਅਤੇ ਮਲੇਰੀਆ ਦਾ ਟੈਸਟ ਅਤੇ ਇਲਾਜ ਮੁਫਤ ਉਪਲੱਬਧ ਹਨ।ਇਸ ਮੌਕੇ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ,ਭਗਵਾਨ ਦਾਸ, ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ, ਹੈਲਥ ਵਰਕਰ ਮਨਜੀਤ ਸਿੰਘ, ਰਾਜਵਿੰਦਰ ਸਿੰਘ, ਗੁਰਮੇਜ ਸਿੰਘ,ਅਮ੍ਰਿੰਤਪਾਲ ਸਿੰਘ ਅਤੇ ਬ੍ਰੀਡਿੰਗ ਚੈਕਰ ਹਾਜ਼ਰ ਸਨ।