ਸਿਹਤ ਵਿਭਾਗ ਫਾਜਿਲਕਾ ਵੱਲੋਂ ਵਿਸ਼ਵ ਖੂਨਦਾਨੀ ਦਿਵਸ ਦੇ ਸਬੰਧ ਵਿੱਚ ਜਿਲ੍ਹੇ ਦੇ ਸਟਾਰ ਡੋਨਰਾਂ ਨੂੰ ਕੀਤਾ ਸਨਮਾਨਿਤ

ਫਾਜਿਲਕਾ 5 ਜੁਲਾਈ 2024 : ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਦੇਖਰੇਖ ਵਿੱਚ ਜਿਲ੍ਹੇ ਵਿੱਚ ਖੂਨਦਾਨੀ ਪੰਦਰਵਾੜਾ ਮਨਾਇਆ ਗਿਆ। ਇਸੇ ਸਬੰਧੀ ਅੱਜ ਦਫ਼ਤਰ ਸਿਵਲ ਸਰਜਨ ਫਾਜਿਲਕਾ ਵਿਖੇ ਜਿਲ੍ਹੇ ਦੀ ਰੈਗੂਲਰ ਸਟਾਰ ਡੋਨਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮੇਂ ਵੱਖ ਵੱਖ ਖੂਨਦਾਨੀ ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਸਟਾਰ ਡੋਨਰਾਂ ਨੇ ਭਾਗ ਲਿਆ। ਇਸ ਸਮੇਂ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਰੋਹਿਤ ਗੋਇਲ ਸੀਨੀਅਰ ਮੈਡੀਕਲ ਅਫ਼ਸਰ, ਡਾ ਸੁਖਮਨੀ ਬੀਟੀਓ, ਸ੍ਰੀ ਬਰੋਡਰਿਕ,  ਵਿਨੋਦ ਕੁਮਾਰ ਅਤੇ ਦਿਵੇਸ਼ ਕੁਮਾਰ, ਰੰਜੂ, ਰਜ਼ਨੀਸ਼, ਰਾਜ ਸਿੰਘ, ਰੀਤੂ, ਰਣਜੀਤ  ਰੈੱਡ क्रॉस ਦੇ ਸੱਕਤਰ ਪ੍ਰਦੀਪ ਕੁਮਾਰ, ਸੰਜੀਵ ਬਾਂਸਲ ਮਾਰਸ਼ਲ, ਰਾਜੀਵ ਕੁਕਰੇਜਾ, ਕ੍ਰਿਸ਼ਨ ਤਨੇਜਾ ਹਾਜ਼ਰ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਚੰਦਰ ਸ਼ੇਖਰ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਸਿਹਤ ਵਿਭਾਗ ਵੱਲੋਂ ਖੂਨਦਾਨ ਕਰਨ ਲਈ ਜਾਗਰੂਕਤਾ ਸਮਾਗਮ, ਪ੍ਰਣ ਸਮਾਰੋਹ, ਖੂਨਦਾਨ ਕੈਂਪ ਲਗਾਏ ਗਏ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਨੇਕ ਕਾਰਜ ਵਿੱਚ ਆਪਣਾ ਹਿੱਸਾ ਪਾਉਣ ਲਈ ਆਪਣਾ ਖੂਨਦਾਨ ਕਰੋ। ਉਹਨਾਂ ਦੱਸਿਆ ਕਿ 18 ਤੋਂ 65 ਸਾਲ ਤੱਕ ਦਾ ਹਰੇਕ ਵਿਅਕਤੀ ਜਿਸ ਦਾ ਭਾਰ 50 ਕਿਲੋ ਤੋਂ ਜ਼ਿਆਦਾ ਹੈ, ਖੂਨਦਾਨ ਕਰ ਸਕਦਾ ਹੈ। ਡਾ ਚੰਦਰ ਸ਼ੇਖਰ ਨੇ ਸਾਰਿਆਂ ਨੂੰ ਗਿਫ਼ਟ, ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਡਾ ਚੰਦਰ ਸ਼ੇਖਰ ਨੇ ਕਿਹਾ ਕਿ ਖੂਨਦਾਨ ਸੋਸਾਇਟੀਆਂ ਅਤੇ ਸਟਾਰ ਡੋਨਰ ਪਹਿਲਾਂ ਵੀ ਸਿਹਤ ਵਿਭਾਗ ਦੇ ਪਹਿਲੇ ਸੱਦੇ ਤੇ ਖੂਨਦਾਨ ਕਰਨ ਲਈ ਆ ਰਹੀਆਂ ਹਨ ਅਤੇ ਅੱਗੇ ਤੋਂ ਵੀ ਸਹਿਯੋਗ ਦੇਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਵੱਖ ਵੱਖ ਨਾਜ਼ੁਕ ਹਾਲਤਾਂ ਜਿਵੇਂ ਦੁਰਘਟਨਾ,  ਬੱਚੇ ਦੀ ਜਨਮ, ਥੈਲੇਸੀਮੀਆ ਅਤੇ ਕੈਂਸਰ ਆਦਿ ਬਿਮਾਰੀਆਂ ਵਿੱਚ ਖੂਨ ਦੀ ਜਰੂਰਤ ਨੂੰ ਗੰਭੀਰਤਾ ਨਾਲ ਮਹਿਸੂਸ ਕੀਤਾ ਜਾਂਦਾ ਹੈ। ਡਾ ਰੋਹਿਤ ਗੋਇਲ ਅਤੇ ਡਾ ਕਵਿਤਾ ਸਿੰਘ ਨੇ ਹੋਰ ਬਲੱਡ ਡੋਨਰਾਂ ਨੂੰ ਖੂਨ ਦਾਨ ਕਰਨ ਲਈ ਪ੍ਰੇਰਿਤ ਕਰਕੇ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਅਤੇ ਸਾਰਿਆਂ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ।