ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ, ਚਿਕੁਨਗੀਆ ਅਤੇ ਮਲੇਰੀਆ ਤੋਂ ਬਚਾਉਣ ਲਈ ਐਪੀਡੈਮਿਕ ਐਕਟ ਅਧੀਨ ਕੀਤਾ ਹੋਇਆ ਹੈ ਨੋਟੀਫਿਕੇਸ਼ਨ ਜਾਰੀ : ਸਿਵਲ ਸਰਜਨ

  • ਜੇਕਰ ਘਰਾਂ, ਦਫਤਰਾਂ, ਸਾਰੇ ਪ੍ਰਾਇਵੇਟ ਅਤੇ ਸਰਕਾਰੀ ਅਦਾਰੇ ਵਿੱਚ ਮੱਛਰ ਦਾ ਲਾਰਵਾ ਪਾਇਆ ਜਾਂਦਾ ਹੈ ਤਾਂ ਐਪੀਡੈਮਿਕ ਐਕਟ ਅਧੀਨ ਕੀਤਾ ਜਾ ਸਕਦਾ ਹੈ ਜੁਰਮਾਨਾ: ਡਾ. ਜਗਦੀਪ ਚਾਵਲਾ ਸਿਵਲ ਸਰਜਨ
  • ਸਾਰੇ ਸਰਕਾਰੀ ਅਤੇ ਪ੍ਰਾਇਵੇਟ ਹਸਪਤਾਲਾਂ ਅਤੇ ਮੈਡੀਕਲ ਲੈਬਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕੁਨਗੁਨੀਆ ਦੇ ਪਾਜ਼ੀਟਿਵ ਕੇਸ ਰਿਪੋਰਟ ਹੋਣ ਤੇ ਤੁਰੰਤ ਸਿਹਤ ਵਿਭਾਗ ਨੂੰ ਦੇਣੀ ਪਵੇਗੀ ਜਾਣਕਾਰੀ : ਡਾ ਜਗਦੀਪ ਚਾਵਲਾ  ਸਿਵਲ ਸਰਜਨ
  • “ਭਾਈਚਾਰਕ ਸਾਂਝੇਦਾਰੀ ਦੂਰ ਕਰੇਗੀ ਡੇਂਗੂ ਦੀ ਬੀਮਾਰੀ”

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ 2024 : ਪੰਜਾਬ ਸਰਕਾਰ ਵੱਲੋਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਡੇਂਗੂ, ਚਿਕੁਨਗੀਆ ਅਤੇ ਮਲੇਰੀਆ ਤੋਂ ਬਚਾਉਣ ਲਈ ਐਪੀਡੈਮਿਕ ਐਕਟ ਅਧੀਨ ਨੋਟੀਫਿਕੇਸ਼ਨ ਜਾਰੀ ਕੀਤਾ ਹੋਇਆ ਹੈ। ਇਸ ਨੋਟੀਫਿਕੇਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਡੇਂਗੂ, ਚਿਕੁਨਗੀਆ ਅਤੇ ਮਲੇਰੀਆ ਨੋਟੀਫਾਈਡ ਡਜ਼ੀਜ਼ ਘੋਸ਼ਤ ਕੀਤੀਆਂ ਗਈਆਂ ਹਨ ਅਤੇ ਇਨ੍ਹਾ ਤੋਂ ਆਮ ਲੋਕਾਂ ਨੂੰ ਬਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਨੋਟੀਫਿਕੇਸ਼ਨ ਅਧੀਨ ਘਰਾਂ, ਸਾਰੇ ਦਫਤਰਾਂ, ਸਾਰੇ ਪ੍ਰਾਇਵੇਟ ਅਤੇ ਸਰਕਾਰੀ ਅਦਾਰਿਆਂ, ਸਾਰੀਆਂ ਸਰਕਾਰੀ ਅਤੇ ਪ੍ਰਾਇਵੇਟ ਵਿਦਿਅੱਕ ਸੰਸਥਾਵਾਂ ਆਦਿ ਵਿਚ ਮੱਛਰ ਦਾ ਲਾਰਵਾ ਚੈੱਕ ਕਰਨ ਲਈ ਮਲਟੀਪਰਪਜ਼ ਹੈਲਥ ਸੁਪਰਵਾਇਜ਼ਰ, ਹੈਲਥ ਵਰਕਰ, ਬ੍ਰੀਡਿੰਗ ਚੈਕਰਾਂ ਨੂੰ ਅਧਿਕਾਰ ਦਿੱਤੇ ਗਏ ਹਨ।ਇਸ ਨੋਟੀਫਿਕੇਸ਼ਨ ਅਧੀਨ ਜੇਕਰ ਕਿਸੇ ਦੇ ਘਰਾਂ, ਸਾਰੇ ਦਫਤਰਾਂ, ਸਾਰੇ ਪ੍ਰਾਇਵੇਟ ਅਤੇ ਸਰਕਾਰੀ ਅਦਾਰਿਆਂ, ਸਾਰੀਆਂ ਸਰਕਾਰੀ ਅਤੇ ਪ੍ਰਾਇਵੇਟ ਵਿਦੱਅਕ ਸੰਸਥਾਵਾਂ ਵਿਚ ਜੇਕਰ ਇਹ ਬੀਮਾਰੀਆਂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਪਾਇਆ ਜਾਂਦਾ ਹੈ ਤਾਂ ਐਪੀਡੈਮਿਕ ਐਕਟ ਅਧੀਨ ਜੁਰਮਾਨਾ/ਚਲਾਨ ਕੀਤਾ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਵਿਚ ਸਫਾਈ ਰੱਖੀ ਜਾਵੇ ਅਤੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ ਤਾਂ ਜੋ ਅਸੀਂ ਬੀਮਾਰੀਆਂ ਤੋਂ ਅਤੇ ਚਲਾਨ ਤੋਂ ਬਚ ਸਕੀਏ। ਉਨ੍ਹਾਂ ਦੱਸਿਆ ਕਿ ਇਸ ਨੋਟੀਫਿਕੇਸ਼ਨ ਅਧੀਨ ਸਾਰੇ ਪ੍ਰਾਇਵੇਟ ਹਸਪਤਾਲ ਅਤੇ ਪ੍ਰਾਇਵੇਟ ਲਬਾਰਟਰੀਆਂ ਨੂੰ ਪਾਬੰਦ ਕੀਤਾ ਗਿਆ ਹੈ ਕਿ ਉਹ ਡੇਂਗੂ, ਮਲੇਰੀਆਂ ਅਤੇ ਚਿਕੁਨਗੁਨੀਆ ਦਾ ਕੋਈ ਵੀ ਕੇਸ ਰਿਪੋਰਟ ਹੋਣ ਤੇ ਤੁਰੰਤ ਸਿਹਤ ਵਿਭਾਗ ਨੂੰ ਪੂਰੀ ਜਾਣਕਾਰੀ ਮੁਹੱਇਆ ਕਰਵਾਉਣਗੇ ਤਾਂ ਹੋਰ ਲੋਕਾਂ ਨੂੰ ਬੀਮਾਰ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਸਾਰੇ ਪ੍ਰਾਇਵੇਟ ਹਸਪਤਾਲਾਂ ਅਤੇ ਪ੍ਰਾਇਵੇਟ ਲਬਾਰਟਰੀਆਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਉਨ੍ਹਾ ਦੀ ਸੰਸਥਾ ਵਿਖੇ ਜਦੋਂ ਵੀ ਕੋਈ ਡੇਂਗੂ, ਮਲੇਰੀਆਂ ਅਤੇ ਚਿਕੁਨਗੁਨੀਆ ਦਾ ਕੇਸ ਰਿਪੋਰਟ ਹੁੰਦਾ ਹੈ ਤਾਂ ਉਹ ਇਸ ਦੀ ਪੂਰੀ ਜਾਣਕਾਰੀ  ਤੁਰੰਤ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੂੰ ਦੇਣ।ਉਨ੍ਹਾ ਅਪੀਲ ਕੀਤੀ ਕਿ ਇਨ੍ਹਾ ਬੀਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਨੂੰ ਸਹਿਯੋਗ ਦਿੱਤਾ ਜਾਵੇ। ਇਸ ਮੋਕੇ ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਪ੍ਰਾਇਵੇਟ ਲੈਬਾਰਟਰੀ ਤੇ ਕੋਈ ਕੇਸ ਪਾਜ਼ੇਟਿਵ ਆਉਂਦਾ ਹੈ ਤਾਂ ਕੇਸ ਨੂੰ ਕਨਫਰਮ ਕਰਨ ਲਈ ਅਲੀਜਾ ਟੈਸਟ ਕਰਵਾਉਣ ਲਈ ਕਹੋ ਜੋ ਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ ਅਤੇ ਇਸ ਦੀ ਸੂਚਨਾ ਸਬੰਧਿਤ ਸਰਕਾਰੀ ਹਸਪਤਾਲ ਨੂੰ ਜਰੂਰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ, ਮਲੇਰੀਆ ਅਤੇ ਚਿਕੁਨਗੁਨੀਆ ਦਾ ਸ਼ੱਕੀ ਮਰੀਜ਼ ਕਿਸੇ ਵੀ ਕੰਮ ਕਾਜ ਵਾਲੇ ਦਿਨ ਸਰਕਾਰੀ ਹਸਪਤਾਲਾਂ ਵਿਚ ਪਹੁੰਚ ਕੇ ਆਪਣਾ ਮੁਫਤ ਟੈਸਟ ਕਰਵਾ ਸਕਦਾ ਹੈ। ਉਹਨਾਂ ਕਿਹਾ ਕਿ ਡੇਂਗੂ ਅਤੇ ਮਲੇਰੀਆਂ ਦਾ ਪ੍ਰਾਈਵੇਟ ਕਾਰਡ ਟੈਸਟ ਸਰਕਾਰ ਦੇ ਰੂਲਾਂ ਮੁਤਾਬਿਕ ਮੰਨਜੂਰਸ਼ੁਦਾ ਨਹੀ ਹੈ ।