ਫਤਹਿਗੜ ਸਾਹਿਬ, 16 ਅਗਸਤ : ਸਿਹਤ ਵਿਭਾਗ ਵੱਲੋਂ ਤੰਬਾਕੂ ਦੇ ਸੇਵਨ ਨਾਲ ਸ਼ਰੀਰ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਆਮ ਲੋਕਾਂ ਨੂੰ ਜਾਗਰੂਕਤਾ ਕੀਤਾ ਗਿਆ ਅਤੇ ਸਰਹਿੰਦ ਸ਼ਹਿਰ ਵਿਖੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ 5 ਦੁਕਾਨਦਾਰਾਂ ਦੇ ਤੇ 2 ਜਨਤਕ ਥਾਂਵਾਂ ਤੇ ਸਿਗਰਨੋਸ਼ੀ ਕਰਨ ਵਾਲਿਆ ਦੇ ਚਾਲਾਨ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ ਨਵਜੋਤ ਕੌਰ ਨੇ ਦੱਸਿਆ ਕਿ ਤੰਬਾਕੂ ਵਿਰੁੱਧ ਜਾਗਰੂਕਤਾ ਲਈ ਅੱਜ ਸਿਹਤ ਵਿਭਾਗ ਦੀ ਟੀਮ ਜਿਸ ਵਿਚ ਜਿਲ੍ਹਾ ਮਾਸ ਮੀਡੀਆਂ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ, ਜਿਲ੍ਹਾ ਬੀ ਸੀ ਸੀ ਅਮਰਜੀਤ ਸਿੰਘ, ਬੀ.ਈ.ਈ. ਮਹਾਵੀਰ ਸਿੰਘ ਸਨ, ਨੇ ਤੰਬਾਕੂ ਦੇ ਬੁਰੇ ਪ੍ਰਭਾਵਾਂ ਤੇ ਕੋਟਪਾ ਐਕਟ ਬਾਰੇ ਆਮ ਲੋਕਾਂ ਤੇ ਦੁਕਾਨਦਾਰਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਦਸਿਆ ਕਿ ਚੈਕਿੰਗ ਦੌਰਾਨ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ 5 ਦੁਕਾਨਦਾਰਾਂ ਤੇ 2 ਵਿਅਕਤੀਆਂ ਨੂੰ ਜੁਰਮਾਨਾ ਕੀਤਾ ਗਿਆ। ਇਸ ਮੌਕੇ ਜਿਲ੍ਹਾ ਮਾਸ ਮੀਡੀਆਂ ਅਫਸਰ ਬਲਜਿੰਦਰ ਸਿੰਘ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਜੇਕਰ ਕੋਈ ਵਿਅਕਤੀ ਖਾਣ—ਪੀਣ ਦੀਆਂ ਵਸਤਾਂ ਦੇ ਨਾਲ—ਨਾਲ ਤੰਬਾਕੂ ਵੇਚਣ ਨਾਲ ਕੋਟਪਾ ਦੀ ਉਲੰਘਣਾ ਹੁੰਦੀ ਹੈ ਅਤੇ ਅਜਿਹਾ ਕਰਨ ਤੇ ਵਿਭਾਗ ਵੱਲੋਂ ਸਮੇਂ ਸਮੇਂ ਤੇ ਚੈਕਿੰਗ ਕਰ ਕੇ ਉਨ੍ਹਾਂ ਦੇ ਚਲਾਨ ਕੀਤੇ ਜਾਂਦੇ ਹਨ। ਉਹਨਾਂ ਕਿਹਾ ਕਿ ਤੰਬਾਕੂ ਸਿਹਤ ਲਈ ਹਾਨੀਕਾਰਕ ਹੁੰਦਾ ਹੈ, ਇਸ ਦੀ ਵਰਤੋਂ ਕਰਨ ਨਾਲ ਮੂੰਹ,ਗਲੇ ਅਤੇ ਫੇਫੜਿਆਂ ਦਾ ਕੈਂਸਰ ਹੋਣ ਦਾ ਖ਼ਤਰਾ ਹੁੰਦਾ ਹੈ। ਤੰਬਾਕੂ ਕੰਟਰੋਲ ਐਕਟ ਅਨੁਸਾਰ ਵਿਦਿਅਕ ਸੰਸਥਾਵਾਂ ਦੇ 100 ਗਜ਼ ਦੇ ਘੇਰੇ ਅੰਦਰ ਤੰਬਾਕੂ ਉਤਪਾਦ ਦੀ ਵਿਕਰੀ ਕਰਨ ਤੇ ਪੂਰਨ ਪਾਬੰਦੀ ਹੈ।