ਸਿਹਤ ਵਿਭਾਗ ਵਲੋਂ ਵੱਖ-ਵੱਖ ਥਾਵਾਂ ਤੇ ਬੂਥ ਲਗਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ

  • 4 ਅਤੇ 5 ਮਾਰਚ ਨੂੰ ਘਰ ਘਰ ਜਾ ਕੇ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ -ਸਿਵਲ ਸਰਜਨ

ਫਰੀਦਕੋਟ, 03 ਮਾਰਚ : ਸਿਹਤ ਵਿਭਾਗ ਫਰੀਦਕੋਟ ਵੱਲੋਂ ਅੱਜ ਜਿਲ੍ਹੇ ਭਰ ਵੱਖ-ਵੱਖ ਥਾਵਾਂ ਤੇ ਬੂਥ ਲਗਾ ਕੇ ਮੁਹਿੰਮ ਦੇ ਪਹਿਲੇ ਦਿਨ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਮੁਹਿੰਮ ਦਾ ਉਦਘਾਟਨ ਵੱਖ-ਵੱਖ ਥਾਵਾਂ ਤੇ ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ ਚੰਦਰ ਸ਼ੇਖਰ ਕੱਕੜ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ ਰਾਜੀਵ ਭੰਡਾਰੀ ਨੇ ਬੱਚਿਆਂ ਨੂੰ ਬੂੰਦਾਂ ਪਿਆ ਕੇ ਕੀਤਾ।