ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣੀਆਂ 

  • ਸਰਕਾਰੀ ਦਫ਼ਤਰਾਂ 'ਚ ਆਜ਼ਾਦੀ ਘੁਲਾਟੀਆਂ, ਪਰਿਵਾਰਿਕ ਮੈਂਬਰਾਂ ਨੂੰ ਤਰਜੀਹ ਦਿੱਤੀ ਜਾਵੇ 

ਬਰਨਾਲਾ, 24 ਜੂਨ 2024 : ਆਜ਼ਾਦੀ ਘੁਲਾਟੀਆਂ ਦੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣਨ ਲਈ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੇ ਨਿਰਦੇਸ਼ਾਂ ਹੇਠ ਵਿਸ਼ੇਸ਼ ਬੈਠਕ ਅੱਜ ਡੀ. ਸੀ. ਦਫ਼ਤਰ ਦੇ ਮੀਟਿੰਗ ਹਾਲ ਵਿਖੇ ਕੀਤੀ ਗਈ। ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਫ਼ੀਲਡ ਅਫ਼ਸਰ ਸ਼੍ਰੀ ਰਾਜਨ ਗੋਇਲ ਨੇ ਆਜ਼ਾਦੀ ਘੁਲਾਟੀਆਂ/ਵਾਰਡਾਂ ਨੂੰ ਵੱਖ ਵੱਖ ਵਿਭਾਗਾਂ ਵਿੱਚ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਪੁੱਛਿਆ। ਆਜ਼ਾਦੀ ਘੁਲਾਟੀਆਂ ਨਾਲ ਸਬੰਧਤ ਜਥੇਬੰਦੀਆਂ ਦੇ ਅਹੁਦੇਦਾਰਾਂ/ਨੁਮਾਇੰਦਿਆਂ ਵੱਲੋਂ ਸੁਤੰਤਰਤਾ ਸੈਨਾਨੀਆਂ ਦੇ ਵਾਰਡਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਧਿਆਨ ’ਚ ਲਿਆਂਦੀਆਂ ਗਈਆਂ। ਮੁੱਖ ਮੰਤਰੀ ਫ਼ੀਲਡ ਅਫ਼ਸਰ ਨੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰੀ ਦਫ਼ਤਰਾਂ 'ਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਤਰਜੀਹ ਦੇਣ ਅਤੇ ਉਨ੍ਹਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਲ ਵਿਭਾਗ, ਮਿਊਂਸਪਲ ਕਾਉਂਸਿਲ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।