ਪਟਿਆਲਾ, 27 ਜੂਨ 2024 : ਸਥਾਨਕ ਸ਼ਹਿਰ ਦੇ ਨੇੜੇ ਪਿੰਡ ਅਕਬਰਪੁਰ ਅਫਗਾਨਾ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋਣ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਥਾਣਾ ਜੁਲਕਾ ਇਲਾਕੇ ‘ਚ ਇੱਕ ਤੇਜ਼ ਰਫਤਾਰ ਕੈਂਟਰ ਨੇ ਇੱਕ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰ ਬੇਕਾਬੂ ਹੋ ਕੇ ਇੱਕ ਦਰੱਖਤ ਨਾ ਜਾ ਟਕਰਾਈ ਤੇ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ, ਕਾਰ ‘ਚ ਸਵਾਰ ਦੋ ਨੌਜਾਵਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਲਖਵਿੰਦਰ ਸਿੰਘ ਅਤੇ ਸੰਦੀਪ ਸਿੰਘ ਵਜੋਂ ਹੋਈ ਹੈ। ਪਤਾ ਲੱਗਾ ਹੈ ਕਿ ਮ੍ਰਿਤਕ ਲਖਵਿੰਦਰ ਸਿੰਘ ਇੰਗਲੈਂਡ ਵਿਖੇ ਰਹਿੰਦਾ ਹੈ ਅਤੇ ਹੁਣ ਇੱਥੇ ਆਇਆ ਹੋਇਆ ਸੀ। ਮੌਕੇ ਤੇ ਮੌਜ਼ੂਦ ਲੋਕਾਂ ਨੇ ਜੱਦੋ ਮ੍ਰਿਤਕਾਂ ਨੂੰ ਕਾਰ ‘ਚੋ ਬਾਹਰ ਕੱਢਿਆ। ਇਸ ਮੌਕੇ ਪੁਲਿਸ ਪਾਰਟੀ ਨੇ ਲਾਸ਼ਾਂ ਨੂੰ ਕਬਜੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰਦਿੱਤੀ ਹੈ ਅਤੇ ਮ੍ਰਿਤਕ ਸੰਦੀਪ ਸਿੰਘ ਦੇ ਭਰਾ ਜਤਿੰਦਰ ਸਿੰਘ ਦੇ ਬਿਆਨਾਂ ਦੇ ਅਧਾਰ ਤੇ ਕੈਂਟਰ ਚਾਲਕ ਤੇ ਮਾਮਲਾ ਦਰਜ ਕਰਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਦੋਵੇਂ ਨੌਜਵਾਨ ਆਪਣੀ ਕਾਰ ‘ਚ ਸਵਾਰ ਹੋ ਕੇ ਪਿੰਡ ਅਕਬਰਪੁਰ ਅਫਗਾਨਾ ਵਿੱਚੋਂ ਲੰਘ ਰਹੇ ਸਨ ਕਿ ਉਨ੍ਹਾਂ ਦੀ ਕਾਰ ਨੂੰ ਇੱਕ ਤੇਜ਼ ਰਫਤਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰ ਚਾਲਕ ਆਪਣਾ ਸੰਤੁਲਨ ਗੁਆ ਬੈਠਾ ਅਤੇ ਕਾਰਨ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਨੌਜਵਾਨ ਲਖਵਿੰਦਰ ਸਿੰਘ ਅਤੇ ਸੰਦੀਪ ਸਿੰਘ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਲਖਵਿੰਦਰ ਸਿੰਘ ਦਾ ਆਪਣਾ ਰੈਂਸਟੋਰੈਂਟ ਹੈ ਅਤੇ ਸੰਦੀਪ ਸਿੰਘ ਉਸ ਕੋਲ ਕੰਮ ਕਰਦਾ ਸੀ।