ਮਾਣਯੋਗ ਐਕਟਿੰਗ ਚੀਫ਼ ਜਸਟਿਸ ਜੀ.ਐਸ. ਸੰਧਾਵਾਲੀਆ ਨੇ ਸਮਰਾਲਾ, ਖੰਨਾ, ਪਾਇਲ ਅਤੇ ਲੁਧਿਆਣਾ ਵਿਖੇ ਅਦਾਲਤਾਂ ਦਾ ਕੀਤਾ ਸਾਲਾਨਾ ਨਿਰੀਖਣ ਸਮਰਾਲਾ 'ਚ ਗਾਰਡ ਆਫ਼ ਆਨਰ ਵੀ ਦਿੱਤਾ ਗਿਆ

ਲੁਧਿਆਣਾ, 27 ਮਾਰਚ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਵੱਲੋਂ ਅੱਜ ਸਮਰਾਲਾ, ਖੰਨਾ, ਪਾਇਲ ਅਤੇ ਲੁਧਿਆਣਾ ਦੀਆਂ ਅਦਾਲਤਾਂ ਦਾ ਸਾਲਾਨਾ ਨਿਰੀਖਣ ਕੀਤਾ। ਇਸ ਤੋਂ ਪਹਿਲਾਂ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਮੁਨੀਸ਼ ਸਿੰਗਲ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਖੰਨਾ ਦੇ ਐਸ.ਐਸ.ਪੀ. ਅਮਨੀਤ ਕੋਂਡਲ ਵੱਲੋਂ ਐਕਟਿੰਗ ਚੀਫ਼ ਜਸਟਿਸ ਦਾ ਸਮਰਾਲਾ ਪੁੱਜਣ 'ਤੇ ਸਵਾਗਤ ਕੀਤਾ। ਉਥੇ ਉਨ੍ਹਾਂ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ। ਨਿਰੀਖਣ ਦੌਰਾਨ, ਐਕਟਿੰਗ ਚੀਫ਼ ਜਸਟਿਸ ਨੇ ਸਮਰਾਲਾ, ਖੰਨਾ, ਪਾਇਲ ਅਤੇ ਲੁਧਿਆਣਾ ਦੀਆਂ ਅਦਾਲਤਾਂ ਦਾ ਵੀ ਦੌਰਾ ਕੀਤਾ ਅਤੇ ਸਾਰੀਆਂ ਅਦਾਲਤਾਂ ਦੇ ਜੱਜਾਂ ਨਾਲ ਵੀ ਗੱਲਬਾਤ ਕੀਤੀ। ਇਸ ਤੋਂ ਇਲਾਵਾ ਜਸਟਿਸ ਜੀ.ਐਸ. ਸੰਧਾਵਾਲੀਆ ਨੇ ਬਾਰ ਰੂਮਜ਼ ਦਾ ਵੀ ਦੌਰਾ ਕੀਤਾ ਅਤੇ ਬਾਰ ਐਸੋਸੀਏਸ਼ਨ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦਾ ਵੀ ਭਰੋਸਾ ਦਿੱਤਾ।