ਬਾਘਾ ਪੁਰਾਣਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ‘ਚ ਦੋ ਮਾਸੂਮ ਬੱਚਿਆਂ ਸਮੇਤ ਪਤੀ-ਪਤਨੀ ਦੀ ਮੌਤ

ਮੋਗਾ, 04 ਅਗਸਤ 2024 : ਕਸਬਾ ਬਾਘਾ ਪੁਰਾਣਾ ਦੇ ਪਿੰਡ ਲੰਗੇਆਣਾ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਬੱਚਿਆਂ ਸਮੇਤ 4 ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਤੇ ਸਵਾਰ ਪਰਿਵਾਰ ਬਾਘਾ ਪੁਰਾਣਾ ਤੋਂ ਜੈਮਲ ਸਿੰਘ ਵਾਲਾ ਨੂੰ ਜਾ ਰਿਹਾ ਸੀ ਕਿ ਸਾਹਮਣੇ ਤੋਂ ਆਈ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਜਬਰਦਸਤ ਟੱਕਰ ਮਾਰ ਦਿੱਤੀ। ਜਿਸ ਕਾਰਨ ਇਸ ਹਾਦਸੇ ਵਿੱਚ ਪਤੀ-ਪਤਨੀ ਅਤੇ ਦੋ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਧਰਮਪ੍ਰੀਤ ਸਿੰਘ, ਕੁਲਦੀਪ ਕੌਰ, ਵਿਸ਼ਾਲ ਅਤੇ ਅਭਿਜੋਤ ਸਿੰਘ ਵਜੋਂ ਹੋਈ ਹੈ।