ਮੋਗਾ 21 ਅਗਸਤ : ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਧਾਰਮਿਕ ਸਥਾਨਾਂ ਜਿਵੇਂ ਕਿ ਗੁਰਦੁਆਰਿਆਂ/ਮਸਜਿਦਾਂ/ਮਸੀਤਾਂ/ਚਰਚਾ ਆਦਿ ਵਿੱਚ ਧਾਰਮਿਕ ਗ੍ਰੰਥਾਂ ਜਾਂ ਕਿਸੇ ਹੋਰ ਤਰੀਕੇ ਨਾਲ ਬੇਅਦਬੀ ਕੀਤੀ ਜਾ ਰਹੀ ਹੈ। ਇਸ ਨਾਲ ਆਮ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਜ਼ਿਲ੍ਹਾ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਭੰਗ ਹੁੰਦੀ ਹੈ। ਇਸ ਲਈ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਫੌਰੀ ਕਾਰਵਾਈ ਕਰਨ ਦੀ ਲੋੜ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਧੀਕ ਜ਼ਿਲਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ਼) ਮੋਗਾ ਡਾ. ਨਿਧੀ ਕਮੁਦ ਬਾਂਬਾ ਦੱਸਿਆ ਕਿ ਉਪਰੋਕਤ ਨੂੰ ਧਿਆਨ ਵਿੱਚ ਰੱਖਦੇ ਹੋਏ ਫ਼ੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ.2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ਦੀ ਹਦੂਦ ਅੰਦਰ ਮੌਜੂਦ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ/ਕਮੇਟੀਆਂ ਨੂੰ ਹੁਕਮ ਜਾਰੀ ਕੀਤੇ ਜਾਂਦੇ ਹਨ ਕਿ ਜੇਕਰ ਸੰਭਵ ਹੋਏ ਤਾਂ ਕਿਸੇ ਵੀ ਅਣਸੁਖਾਵੀ ਘਟਨਾ ਰੋਕਣ ਲਈ ਧਾਰਮਿਕ ਸਥਾਨਾਂ 'ਤੇ ਸੀ.ਸੀ.ਟੀ.ਵੀ. ਲਗਵਾ ਲਏ ਜਾਣ।