21 ਜੂਨ ਨੂੰ ਪਟੇਲ ਪਾਰਕ ਅਬੋਹਰ ਵਿਖੇ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ-ਪੰਕਜ ਬਾਂਸਲ

ਫ਼ਾਜ਼ਿਲਕਾ, 18 ਜੂਨ 2024 : ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ  21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗਾ ਦਿਵਸ ਅਬੋਹਰ ਦੇ ਪਟੇਲ ਪਾਰਕ ਵਿਖ਼ੇ ਮਨਾਇਆ ਜਾਵੇਗਾ। ਇਹ ਜਾਣਕਾਰੀ ਐਸ ਡੀ ਐਮ ਅਬੋਹਰ ਸ੍ਰੀ ਪੰਕਜ ਬਾਂਸਲ ਨੇ ਦਿੱਤੀ| ਉਨ੍ਹਾਂ ਦੱਸਿਆ ਕਿ 10ਵਾਂ ਅੰਤਰਰਾਸ਼ਟਰੀ ਯੋਗਾ ਦਿਵਸ 'ਆਪਣੇ ਅਤੇ ਸਮਾਜ ਲਈ ਯੋਗਾ' ਥੀਮ ਨੂੰ ਸਮਰਪਿਤ ਡਾਇਰੈਕਟੋਰੇਟ ਆਫ਼ ਆਯੁਰਵੈਦਿਕ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਸਮੇਤ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤਯਾਬ ਜ਼ਿੰਦਗੀ ਜੀਊਣ ਦੇ ਗੁਰ ਸਿੱਖਣ ਲਈ ਇਸ ਸਮਾਗਮ ਵਿੱਚ ਸ਼ਿਰਕਤ ਜ਼ਰੂਰ ਕਰਨ ਅਤੇ ਯੋਗਾ ਨੂੰ ਆਪਣੇ ਜੀਵਨ ਵਿੱਚ ਅਪਨਾਉਣ।