21 ਜੂਨ ਨੂੰ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ-ਵਧੀਕ ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 13 ਜੂਨ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਅਵਨੀਤ ਕੌਰ ਨੇ 21 ਜੂਨ 2023 ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਯੋਗਾ ਦਿਵਸ ਸਬੰਧੀ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਯੋਗਾ ਦਿਵਸ ਦੇ ਪ੍ਰਬੰਧਾ ਸਬੰਧੀ ਦਿਸਾ-ਨਿਰਦੇਸ਼ ਦਿੱਤੇ। ਉਨ੍ਹਾ ਦੱਸਿਆ ਕਿ ਯੋਗਾ ਦਿਵਸ ਸਮਾਗਮ ਫਾਜ਼ਿਲਕਾ ਦੇ ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਸਵੇਰੇ 5:30 ਤੋਂ ਸਵੇਰੇ 7:00 ਵਜੇ ਤੱਕ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਯੋਗਾ ਦਿਵਸ ਦਾ ਪ੍ਰਬੰਧਕ ਵਿਭਾਗ ਦਫ਼ਤਰ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਫ਼ਾਜ਼ਿਲਕਾ ਹੋਵੇਗਾ। ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮਾਗਮ ਵਾਲੀ ਥਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਯਕੀਨੀ ਬਣਾਉਣ ਅਤੇ ਪਾਣੀ ਦਾ ਛਿੜਕਾਅ ਕਰਨ। ਇਸੇ ਤਰ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਸਮਾਗਮ ਵਿੱਚ ਪਹੁੰਚਣ ਵਾਲੇ ਲੋਕਾਂ ਲਈ ਪਾਣੀ ਆਦਿ ਦਾ ਪ੍ਰਬੰਧ ਕਰਨ। ਇਸ ਤੋਂ ਇਲਾਵਾ ਸਿਹਤ ਵਿਭਾਗ ਨੂੰ ਸਮਾਗਮ ਵਾਲੀ ਥਾਂ *ਮੈਡੀਕਲ ਟੀਮ ਤਾਇਨਾਤ ਕਰਨ ਲਈ ਕਿਹਾ। ਵਧੀਕ ਡਿਪਟੀ ਕਮਿਸ਼ਨਰ ਨੇ ਹੋਰਨਾਂ ਹਾਜਰ ਸਮੂਹ ਵਿਭਾਗਾਂ ਨੂੰ ਆਪੋ-ਆਪਣੇ ਵਿਭਾਗ ਨਾਲ ਸਬੰਧਤ ਡਿਉਟੀ ਤਨੇਦਹੀ ਨਾਲ ਨਿਭਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਅਤੇ ਮੁਲਾਜ਼ਮਾਂ ਸਮੇਤ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤਯਾਬ ਜ਼ਿੰਦਗੀ ਜੀਊਣ ਦੇ ਗੁਰ ਸਿੱਖਣ ਲਈ ਇਸ ਸਮਾਗਮ ਵਿੱਚ ਸ਼ਿਰਕਤ ਜ਼ਰੂਰ ਕਰਨ ਅਤੇ ਯੋਗਾ ਨੂੰ ਆਪਣੇ ਜੀਵਨ ਵਿੱਚ ਧਾਰਣ ਕਰਨ। ਇਸ ਮੌਕੇ ਸਹਾਇਕ ਕਮਿਸ਼ਨਰ ਸਾਰੰਗਪ੍ਰੀਤ ਸਿੰਘ,ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਸੰਜੀਵ ਕੁਮਾਰ, ਜ਼ਿਲਾ ਸਿਖਿਆ ਅਫਸਰ ਸ੍ਰੀ ਦੌਲਤ ਰਾਮ, ਸੁਪਰਡੰਟ ਪ੍ਰਦੀਪ ਗੱਖੜ, ਸਿਹਤ ਵਿਭਾਗ ਤੋਂ ਅਨਿਲ ਧਾਮੂ, ਸਤਿੰਦਰ ਬਤਰਾ, ਜਗਦੀਪ ਅਰੋੜਾ ਤੋਂ ਇਲਾਵਾ ਵੱਖ-ਵੱਖ ਵਿਭਾਗਾ ਦੇ ਅਧਿਕਾਰੀ ਹਾਜ਼ਰ ਸਨ।