ਸ਼ਹੀਦ ਭਗਤ ਸਿੰਘ ਪਾਰਕ ਵਿਖੇ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ

ਬਰਨਾਲਾ, 18 ਜੂਨ 2024 : ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾਕਟਰ ਅਮਨ ਕੌਸ਼ਲ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਆਯੂਸ਼ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ 'ਯੋਗਾ ਫਾਰ ਸੈਲਫ਼ ਐਂਡ ਸੁਸਾਇਟੀ' ਥੀਮ ਹੇਠ ਸ਼ਹੀਦ ਭਗਤ ਸਿੰਘ ਪਾਰਕ, ਕੇ ਸੀ ਰੋਡ ਬਰਨਾਲਾ ਵਿਖੇ ਸਵੇਰੇ 7 ਵਜੇ ਮਨਾਇਆ ਜਾਵੇਗਾ। ਇਸ ਯੋਗ ਕੈਂਪ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਐਨਜੀਓ ਵੀ ਸ਼ਾਮਲ ਹੋਣਗੇ। ਉਨ੍ਹਾਂ ਬਰਨਾਲਾ ਸ਼ਹਿਰ ਵਾਸੀਆਂ ਨੂੰ ਯੋਗਾ ਕੈਂਪ ਵਿੱਚ ਭਾਗ ਲੈਣ ਦਾ ਸੱਦਾ ਦਿੱਤਾ ਤਾਂ ਜੋ ਯੋਗ ਰਾਹੀਂ ਨਿਰੋਗ ਰਹਿਣ ਦਾ ਸੁਨੇਹਾ ਦਿੱਤਾ ਜਾ ਸਕੇ।